ਮਿਸ਼ਨ ਆਬਾਦ 30 ਤਹਿਤ ਨੂੰ 2 ਨਵੰਬਰ ਨੂੰ ਲਗੇਗਾ ਆਬਾਦ ਸੁਵਿਧਾ ਕੈਂਪ

Advertisement
Spread information

ਬਿੱਟੂ ਜਲਾਲਾਬਾਦੀ, ਫਾਜਿ਼ਲਕਾ 31 ਅਕਤੂਬਰ 2023

     ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਰਹੱਦੀ ਇਲਾਕੇ ਦੇ ਪਿੰਡਾਂ ਨੂੰ ਬਿਹਤਰ ਪ੍ਰਸ਼ਾਸਨਿਕ ਸਹੂਲਤਾਂ ਦੇਣ ਦੀ ਵਚਨਬੱਧਤਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ 2 ਨਵੰਬਰ 2023 ਨੂੰ ਆਬਾਦ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦਿੱਤੀ।

Advertisement

     ਉਨ੍ਹਾਂ ਦੱਸਿਆ ਕਿ 2 ਨਵੰਬਰ 2023 ਨੂੰ ਫਾਜ਼ਿਲਕਾ ਦੇ ਪਿੰਡ ਮੁੰਬੇਕੇ ਦੇ ਸਰਕਾਰੀ ਮਿਡਲ ਸਕੂਲ ਵਿਖੇ ਇਹ ਕੈਂਪ ਲਗਾਇਆ ਜਾਵੇਗਾ । ਇਹ ਕੈਂਪ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਜਾਰੀ ਰਹੇਗਾ। ਇੰਨ੍ਹਾਂ ਕੈਂਪਾਂ ਵਿਚ ਜਾਤੀ ਸਰਟੀਫਿਕੇਟ, ਰਿਹਾਇਸ ਸਰਟੀਫਿਕੇਟ, ਰੂਰਲ ਏਰੀਆ ਸਰਟੀਫਿਕੇਟ, ਬਾਰਡਰ ਏਰੀਆ ਸਰਟੀਫਿਕੇਟ, ਪੈਨਸ਼ਨ ਨਾਲ ਸਬੰਧਤ ਸੁਵਿਧਾਵਾਂ, ਸਿਹਤ ਵਿਭਾਗ ਨਾਲ ਸਬੰਧਤ ਸੁਵਿਧਾਵਾਂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਸਬੰਧਤ ਕੰਮ, ਮਗਨਰੇਗਾ ਨਾਲ ਸਬੰਧਤ ਕੰਮ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨਾਲ ਸਬੰਧਤ ਕੰਮ, ਅਧਾਰ ਕਾਰਡ ਨਾਲ ਸਬੰਧਤ ਕੰਮ ਹੋਣਗੇ।

      ਉਨ੍ਹਾਂ ਦੱਸਿਆ ਕਿ ਫੌਜ਼ ਅਤੇ ਪੁਲਿਸ ਵਿਚ ਭਰਤੀ ਹੋਣ ਸਬੰਧੀ ਵੀ ਵਿਭਾਗ ਵੱਲੋਂ ਜਾਣਕਾਰੀ ਦਿੱਤੀ ਜਾਵੇਗੀ। ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ, ਸਹਿਕਾਰਤਾ ਵਿਭਾਗ ਅਤੇ ਰਾਜ ਪੇਂਡੂ ਰੋਜੀ ਰੋਟੀ ਮਿਸ਼ਨ ਦੇ ਅਧਿਕਾਰੀਆਂ ਵੱਲੋਂ ਵਿਭਾਗੀ ਸਕੀਮਾਂ ਦੀ ਜਾਣਕਾਰੀ ਦਿੱਤੀ ਜਾਵੇਗੀ।

Advertisement
Advertisement
Advertisement
Advertisement
Advertisement
error: Content is protected !!