ਟਰੈਕਟਰਾਂ ਅਤੇ ਸਬੰਧਿਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ ਤੇ ਮੁਕੰਮਲ ਤੌਰ ਤੇ ਪਾਬੰਦੀ

Advertisement
Spread information

ਰਘਬੀਰ ਹੈਪੀ, ਬਰਨਾਲਾ, 1 ਨਵੰਬਰ 2023 

        ਜ਼ਿਲ੍ਹਾ ਮੈਜਿਸਟ੍ਰੇਟ  ਸ਼੍ਰਮਤੀ ਪੂਨਮਦੀਪ ਕੌਰ  ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਟਰੈਕਟਰਾਂ ਅਤੇ ਸਬੰਧਿਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ ਜਾਂ ਸਟੰਟ ਨੂੰ ਅਯੋਜਿਤ ਕਰਨ ‘ਤੇ ਜ਼ਿਲ੍ਹਾ ਬਰਨਾਲਾ ‘ਚ ਮੁਕੰਮਲ ਪਾਬੰਦੀ ਲਗਾਈ ਗਈ ਹੈ। ਵਧੇਰੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਵਿੱਚ ਬੀਤੇ ਦਿਨੀਂ ਕੁਝ ਘਟਨਾਵਾਂ ਵਾਪਰੀਆਂ ਹਨ ਜਿਨ੍ਹਾਂ ਵਿਚ ਟਰੈਕਟਰਾਂ ਅਤੇ ਸਬੰਧਤ ਮੰਚਾਂ ਦੇ ਖਤਰਨਾਕ ਪ੍ਰਧਾਨ ਦੇ ਸਟੰਟ ਦੌਰਾਨ ਨੌਜਵਾਨਾਂ ਦੀ ਮੌਤ ਵੀ ਹੋ ਗਈ ਹੈ। ਇਸ ਲਈ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ ਸਟੰਟ ਨੂੰ ਆਯੋਜਿਤ ਕਰਨ ‘ਤੇ ਪਾਬੰਦੀ ਲਗਾਈ ਗਈ ਹੈ । ਉਨ੍ਹਾਂ ਕਿਹਾ ਕਿ ਸੀਨੀਅਰ ਕਪਤਾਨ ਪੁਲਿਸ, ਬਰਨਾਲਾ ਇਸ ਹੁਕਮ ਦੀ ਇੰਨ-ਬਿੰਨ ਪਾਲਣਾ ਕਰਵਾਉਣ ਲਈ ਜਿੰਮੇਵਾਰ ਹੋਣਗੇ।

Advertisement

Advertisement
Advertisement
Advertisement
Advertisement
Advertisement
error: Content is protected !!