ਪਰਾਲੀ ਨੂੰ ਅੱਗ ਨਾ ਲਗਾ ਕੇ ਕਿਸਾਨ ਕਰ ਰਹੇ ਨੇ ਮਿਸਾਲ ਕਾਇਮ

Advertisement
Spread information

ਗਗਨ ਹਰਗੁਣ, ਬਰਨਾਲਾ, 1 ਨਵੰਬਰ 2023


      ਪਿਛਲੇ ਸਾਲਾਂ ਦੌਰਾਨ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਪ੍ਰਬੰਧਨ ਕਰਨ ’ਚ ਪਹਿਲਕਦਮੀ ਕਰਨ ਵਾਲੇ ਕਿਸਾਨ ਮਿਸਾਲ ਪੈਦਾ ਕਰ ਰਹੇ ਹਨ। ਇਸ ਗੱਲ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਨੇ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਨਾਲ ਜੁੜ ਕੇ ਪਿਛਲੇ ਕਈ ਸਾਲਾਂ ਤੋਂ ਨਿਰੰਤਰ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਜ਼ਿਲ੍ਹੇ ਦੇ ਵਾਤਾਵਰਣ ਦੇ ਰਾਖੇ ਕਿਸਾਨ ਦੂਜੇ ਕਿਸਾਨਾਂ ਲਈ ਪ੍ਰੇਰਨਾਸ੍ਰੋਤ ਹਨ। ਉਨ੍ਹਾਂ ਕਿਹਾ ਕਿ ਹੋਰਨਾਂ ਕਿਸਾਨਾਂ ਨੂੰ ਵੀ ਵਾਤਾਵਰਣ ਦੀ ਸੰਭਾਲ ਅਤੇ ਖੇਤੀਬਾੜੀ ਵਿਭਾਗ ਦੀਆਂ ਸਿਫਾਰਸ਼ਾਂ ਤੇ ਯੋਜਨਾਵਾਂ ਨਾਲ ਜੁੜ ਕੇ ਪਰਾਲੀ ਦੇ ਯੋਗ ਪ੍ਰਬੰਧਨ ਲਈ ਜਾਗਰੂਕ ਕੀਤਾ ਜਾਵੇ ਤਾਂ ਜੋ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਵੇ।

Advertisement

     ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਬਿਨਾਂ ਅੱਗ ਲਗਾਏ ਪਰਾਲੀ ਦਾ ਪ੍ਰਬੰਧਨ ਖੇਤੀ ਮਸ਼ੀਨਰੀ ਨਾਲ ਕੀਤਾ ਜਾਵੇ ਅਤੇ ਪੰਜਾਬ ਸਰਕਾਰ ਵੱਲੋਂ ਪ੍ਰਦੂਸ਼ਣ ਰਹਿਤ ਪੰਜਾਬ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਯੋਗਦਾਨ ਪਾਇਆ ਜਾਵੇ। ਉਨ੍ਹਾਂ ਖੇਤੀ ਮਸ਼ੀਨਰੀ ਸਬਸਿਡੀ ’ਤੇ ਲੈਣ ਵਾਲੇ ਕਿਸਾਨਾਂ ਨੂੰ ਅਗਾਹ ਕਰਦਿਆਂ ਕਿਹਾ ਜੇਕਰ ਕਿਸਾਨ ਖੇਤੀ ਮਸ਼ੀਨਰੀ ਸਬਸਿਡੀ ’ਤੇ ਲੈਣ ਦੇ ਬਾਵਜਦ ਵੀ ਆਪਣੇ ਖੇਤ ਵਿੱਚ ਪਰਾਲੀ ਨੂੰ ਅੱਗ ਲਗਾਵੇਗਾ ਤਾਂ ਅਜਿਹਾ ਕਰਨ ’ਤੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਅਤੇ ਮਸ਼ੀਨਰੀ ਵੀ ਜ਼ਬਤ ਕਰ ਲਈ ਜਾਵੇਗੀ। 

     ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੇ ਕਿਸਾਨ ਪਰਾਲੀ ਦੀਆਂ ਬੇਲਰ ਨਾਲ ਗੰਢਾਂ ਬਣਾ ਕੇ, ਪਰਾਲੀ ਦੀ ਤੂੜੀ ਬਣਵਾ ਕੇ ਜਾਂ ਵਿਫਰ ਸੁਪਰ ਸੀਡਰ ਸਰਫੇਸ ਸੀਡਰ ਨਾਲ ਸਿੱਧਾ ਬਿਜਾਈ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਕੁਤਬਾ ਦੇ ਕਿਸਾਨ ਅਰਜੀਤ ਸਿੰਘ ਭਦੌੜ ਨੇ 50 ਏਕੜ ਵਿੱਚ , ਸੁਰਿੰਦਰ ਸਿੰਘ ਨੇ 4 ਏਕੜ ਵਿੱਚ, ਜਸਪਾਲ ਸਿੰਘ ਮਹਿਲਕਲਾਂ 8 ਏਕੜ ਵਿੱਚ , ਕਿਸਾਨ ਗੁਰਬਖਸ਼ੀਸ਼ ਸਿੰਘ ਪਿੰਡ ਨਾਨਕਪੁਰਾ ਨੇ 90 ਏਕੜ ਵਿੱਚ, ਦਲਜੀਤ ਸਿੰਘ ਪਿੰਡ ਕੁਤਬਾ ਨੇ 10 ਏਕੜ ਵਿੱਚ ਪਰਾਲੀ ਦੀਆਂ ਗੰਢਾਂ ਬਣਾਈਆਂ।ਕਿਸਾਨ ਗੁਰਇਬਾਲ ਸਿੰਘ 25 ਏਕੜ ਰਕਬੇ ਦੀ ਤੂੜੀ ਬਣਾਈ।ਉਨ੍ਹਾਂ ਜਾਣਕਾਰੀ ਦਿੱਤੀ ਕਿ ਜ਼ਿਲ੍ਹੇ ਦੇ ਅਗਾਂਹਵਧੂ ਸੋਚ ਵਾਤਾਵਰਣ ਪ੍ਰੇਮੀ ਕਿਸਾਨ ਪਿਛਲੇ ਕਈ ਸਾਲਾਂ ਤੋਂ ਬਿਨਾਂ ਅੱਗ ਲਗਾਏ ਵੱਖ—ਵੱਖ ਤਰੀਕਿਆਂ ਨਾਲ ਪਰਾਲੀ ਦਾ ਪ੍ਰਬੰਧਨ ਕਰਕੇ ਕਣਕ ਦੀ ਬਿਜਾਈ ਕਰ ਰਹੇ ਹਨ। ਇਨ੍ਹਾਂ ਕਿਸਾਨ ਵੀਰਾਂ ਨੇ ਭਰੋਸਾ ਦਿਵਾਇਆ ਕਿ ਉਹ ਹੋਰਨਾ ਕਿਸਾਨਾਂ ਨੂੰ ਆਪਣੇ ਨਾਲ ਜ਼ੋੜਨਗੇ ਅਤੇ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਪ੍ਰਬੰਧਨ ਕਰਨ ਵਿੱਚ ਸਹਿਯੋਗ ਕਰਨਗੇ।

      ਮੁੱਖ ਖੇਤੀਬਾੜੀ ਅਫਸਰ, ਡਾ. ਜਗਦੀਸ਼ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਪਰਾਲੀ ਦਾ ਪ੍ਰਬੰਧਨ ਖੇਤੀ ਮਸ਼ੀਨੀਰੀ ਨਾਲ ਕਰਨ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ, ਮਿੱਟੀ ਅਤੇ ਪਾਣੀ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਵਿੱਚ ਯੋਗਦਾਨ ਪਾਉਣ।

Advertisement
Advertisement
Advertisement
Advertisement
Advertisement
error: Content is protected !!