ਅਸ਼ੋਕ ਧੀਮਾਨ, ਫਤਿਹਗੜ੍ਹ ਸਾਹਿਬ , 02 ਨਵੰਬਰ 2023
ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਮਾਤਰੀ ਮੌਤ ਰੀਵਿਊ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਦਵਿੰਦਰਜੀਤ ਕੌਰ ਨੇ ਸਮੂਹ ਕਮੇਟੀ ਮੈਂਬਰਾਂ ਨੂੰ ਮਾਤਰੀ ਮੌਤ ਦਰ ਘਟਾਉਣ ਲਈ ਅਹਿਮ ਉਪਰਾਲੇ ਕਰਨ ਲਈ ਕਿਹਾ। ਉਹਨਾਂ ਕਿਹਾ ਕਿ ਹਰ ਇਕ ਗਰਭਵਤੀ ਦੇ ਜਣੇਪੇ ਨੂੰ ਸੁਰੱਖਿਅਤ ਬਣਾਉਣ ਲਈ ਗਰਭਵਤੀ ਦੇ ਜਣੇਪੇ ਸਬੰਧੀ ਸਤਵੇਂ ਮਹੀਨੇ ਤੋਂ ਪਲਾਨ ਬਣਾਇਆ ਜਾਵੇ ਤੇ ਇਸ ਸਬੰਧੀ ਗਰਭਵਤੀ ਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਜਾਣੂ ਕਰਵਾਇਆ ਜਾਵੇ, ਔਰਤ ਦੇ ਖਾਣ ਪੀਣ ਅਤੇ ਉਸਦੇ ਟੀਕਾਕਰਨ ਸਬੰਧੀ ਉਸਨੂੰ ਜਾਗਰੂਕ ਕੀਤਾ ਜਾਵੇ ।
ਉਹਨਾਂ ਹਾਈ ਰਿਸਕ ਗਰਭਵਤੀ ਔਰਤਾਂ ਤੇ ਵੱਧ ਧਿਆਨ ਦੇਣ ਦੀ ਹਿਦਾਇਤ ਕਰਦਿਆਂ ਕਿਹਾ ਕਿ ਉਹ ਹਰ ਲੋੜਵੰਦ ਹਾਈ ਰਿਸਕ ਗਰਭਵਤੀਆਂ ਨੂੰ ਉਹਨਾਂ ਦੇ ਘਰਾਂ ਅੰਦਰ ਲੋੜੀਂਦੀਆਂ ਸੰਭਵ ਸਿਹਤ ਸੇਵਾਵਾਂ ਉਪਲਬਧ ਕਰਾਉਣੀਆਂ ਯਕੀਨੀ ਬਣਾਉਣ ਅਤੇ ਉਨਾ ਦਾ ਜਣੇਪਾ ਢੁਕਵੀਂ ਸਿਹਤ ਸੰਸਥਾਂ ਵਿਚ ਕਰਵਾਉਣ ਲਈ ਉਨ੍ਹਾਂ ਨੂੰ ਪਹਿਲਾ ਹੀ ਉਤਸ਼ਾਹਿਤ ਕਰਨ ਤਾਂ ਜੋ ਐਮਰਜੈਸੀ ਹਾਲਾਤ ਪੈਂਦਾ ਹੀ ਨਾ ਹੋਣ। ਉਨ੍ਹਾਂ ਕਿਹਾ ਕਿ ਮਾਤਰੀ ਮੌਤ ਦੇ ਕਈ ਕਾਰਣ ਜਿਵੇਂ ਗਰਭਵੱਤੀ ਮਾਵਾਂ ਨੂੰ ਗੁੰਝਲਦਾਰ ਡਲੀਵਰੀ ਹੋਣ ਤੇ ਉਚੇਰੇ ਹਸਪਤਾਲ ਵਿੱਚ ਜਣੇਪਾ ਕਰਵਾਉਣ ਲਈ ਰੈਫਰ ਕਰਨ ਤੇ ਔਰਤ ਵੱਲੋਂ ਹਸਪਤਾਲ ਨਾ ਜਾਣਾ, ਗਰਭਵਤੀ ਔਰਤ ਵੱਲੋਂ ਕੋਈ ਪੁਰਾਣੀ ਬਿਮਾਰੀ ਹੋਣ ਤੇ ਉਸ ਦੀ ਜਾਣਕਾਰੀ ਨਾ ਦੇਣਾ, ਡਲੀਵਰੀ ਤੋਂ ਬਾਦ ਜਿਆਦਾ ਖੂਨ ਪੈਣਾ, ਇੰਫੈਕਸ਼ਨ ਹੋਣਾ, ਜਿਆਦਾ ਬੱਲਡ ਪ੍ਰੈਸ਼ਰ ਹੋਣਾ, ਅਸੁੱਰਖਿਅਤ ਆਬਰਸ਼ਨ ਆਦਿ ਹੋ ਸਕਦੇ ਹਨ, ਪਰ ਮਾਤਰੀ ਮੌਤ ਦਰ ਨੂੰ ਘਟਾਉਣਾ ਸਾਡਾ ਮੁੱਖ ਟੀਚਾ ਹੈ। ਇਸ ਮੌਕੇ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਦਲਜੀਤ ਕੌਰ, ਡਾ ਨੀਰੂ ਸਿਆਲ, ਸੀਨੀਅਰ ਮੈਡੀਕਲ ਅਫ਼ਸਰ ਡਾ ਸੁਰਿੰਦਰ ਸਿੰਘ, ਡਾ ਜਗਜੀਤ ਸਿੰਘ, ਡਾ ਪੁਨੀਤ, ਡਾ ਪਰਵੀਨ ਕੌਰ, ਡੀ.ਪੀ.ਐੱਮ ਕਸ਼ੀਤਿਜ ਸੀਮਾ, ਵਿੱਕੀ ਵਰਮਾ ਅਤੇ ਮਨਿੰਦਰ ਸਿੰਘ , ਸੀ.ਐਚ.ਓ ,ਏ.ਐਨ. ਐਮ ਅਤੇ ਆਸ਼ਾ ਵਰਕਰ ਆਦਿ ਹਾਜ਼ਰ ਸਨ।