ਰਘਬੀਰ ਹੈਪੀ, ਬਰਨਾਲਾ, 2 ਨਵੰਬਰ 2023
ਡਾਇਰੈਕਟਰ ਐਸ. ਸੀ. ਈ. ਆਰ. ਟੀ. ਪੰਜਾਬ ਦੁਆਰਾ ਕਰਵਾਏ ਗਏ ਰਾਜ ਪੱਧਰੀ ਏਕ ਭਾਰਤ ਸ਼੍ਰੇਸ਼ਟ ਭਾਰਤ ਪ੍ਰਤੀਯੋਗਤਾ ਵਿੱਚ ਜ਼ਿਲ੍ਹਾ ਬਰਨਾਲਾ ਦੇ ਵਿਦਿਆਰਥੀਆਂ ਨੇ ਭਾਗ ਲੈਂਦੇ ਹੋਏ ਵਧੀਆ ਪ੍ਰਦਰਸ਼ਨ ਕੀਤਾ ਹੈ I ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸਮਸ਼ੇਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਪੱਧਰ ਤੇ ਹੋਏ ਏਕ ਭਾਰਤ ਸ਼੍ਰੇਸ਼ਟ ਭਾਰਤ ਮੁਕਾਬਲਿਆਂ ਵਿੱਚੋਂ ਪਹਿਲੀਆਂ ਦੋ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਭਾਗ ਲਿਆ ਸੀ ।
ਮਹਿੰਦਰ ਸਿੰਘ ਡੀ ਐਮ ਕੰਪਿਊਟਰ ਨੇ ਦੱਸਿਆ ਕਿ ਰਾਜ ਪੱਧਰੀ ਮੁਕਾਬਲਿਆਂ ਵਿੱਚ ਸ਼ਹੀਦ ਹੋਲਦਾਰ ਬਿੱਕਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ਼ ਐਮੀਨੈਸ ਬਰਨਾਲਾ ਦੀ ਵਿਦਿਆਰਥਣ ਸੰਜਨਾ ਨੇ 9ਵੀਂ ਤੋਂ 12ਵੀਂ ਦੇ ਫੋਕ ਡਾਂਸ ਗਰੁੱਪ ਵਿੱਚ ਪਹਿਲਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਰਨਾਲਾ ਦੀ ਵਿਦਿਆਰਥਣ ਡੋਲੀ ਨੇ ਦੂਸਰਾ ਸਥਾਨ ਹਾਸਿਲ ਕੀਤਾ ਹੈ I ਇਸੇ ਤਰ੍ਹਾਂ ਹੀ ਸਰਕਾਰੀ ਹਾਈ ਸਮਾਰਟ ਸਕੂਲ ਨਾਈਵਾਲਾ ਦੀ ਵਿਦਿਆਰਥਣ ਕੋਮਲਪ੍ਰੀਤ ਨੇ
6ਵੀਂ ਤੋਂ 8ਵੀਂ ਦੇ ਫੋਕ ਡਾਂਸ ਗਰੁੱਪ ਵਿੱਚ ਸਟੇਟ ਪੱਧਰ ਤੇ ਦੂਸਰਾ ਸਥਾਨ ਹਾਸਿਲ ਕੀਤਾ ਹੈ I ਰਾਜ ਪੱਧਰ ਤੇ ਹੋਏ ਇਨਾਮ ਵੰਡ ਸਮਾਰੋਹ ਵਿੱਚ ਮਾਨਯੋਗ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ I ਇਸ ਸਮੇਂ ਤੇ ਵਿਦਿਆਰਥੀਆਂ ਨਾਲ ਮਹਿੰਦਰ ਪਾਲ ਡੀ ਐਮ ਕੰਪਿਊਟਰ ਸਾਇੰਸ, ਮੈਡਮ ਮਾਧਵੀ ਤ੍ਰਿਪਾਠੀ, ਮੈਡਮ ਰੀਤੂ ਰਾਣੀ ਹਾਜ਼ਰ ਸਨ I ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸਮਸ਼ੇਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਬਰਜਿੰਦਰਪਾਲ ਸਿੰਘ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਤੇ ਸਕੂਲ ਮੁੱਖੀਆਂ ਅਤੇ ਵਿਦਿਆਰਥੀਆਂ ਦੇ ਗਾਈਡ ਅਧਿਆਪਕਾਂ ਨੂੰ ਵਧਾਈ ਦਿੱਤੀ।