ਬਿੱਟੂ ਜਲਾਲਾਬਾਦੀ, ਫਾਜ਼ਿਲਕਾ 2 ਨਵੰਬਰ 2023
ਸ੍ਰੀ ਗੌਰਵ ਯਾਦਵ ਆਈ.ਪੀ.ਐਸ, ਡੀ.ਜੀ.ਪੀ ਪੰਜਾਬ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸ੍ਰੀ ਮਨਜੀਤ ਸਿੰਘ ਢੇਸੀ ਪੀ.ਪੀ.ਐਸ, ਐਸ.ਐਸ.ਪੀ ਫਾਜਿਲਕਾ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਫਾਜਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਪਿਛਲੇ ਕੇਸਾਂ ਵਿੱਚ ਲੋੜੀਂਦੇ ਅਪਰਾਧੀਆਂ ਤੇ ਕਾਰਵਾਈ ਕਰਦੇ ਹੋਏ ਥਾਣਾ ਸਦਰ ਫਾਜਿਲਕਾ ਪੁਲਿਸ ਵੱਲੋਂ ਦੌਰਾਨੇ ਗਸ਼ਤ ਪਿੰਡ ਹੀਰਾਂ ਵਾਲੀ ਤੋਂ ਲਿੰਕ ਰੋਡ ਪਿੰਡ ਜੰਡ ਵਾਲਾ ਖਰਤਾ ਨੂੰ ਜਾਂਦੀ ਸੜਕ ਪਰ ਸਾਹਮਣ ਤੋਂ ਹੀਰਾਂ ਵਾਲੀ ਪਿੰਡ ਤੋਂ ਪੈਦਲ ਸਿੱਖ ਨੌਜਵਾਨ ਹੱਥ ਵਿੱਚ ਝੋਲਾ ਫੜੀ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਝੋਲਾ ਸੁੱਟ ਕੇ ਪਿਸਾਬ ਕਰਨ ਬੈਠ ਗਿਆ।
ਜਿਸ ਨੂੰ ਸ਼ੱਕ ਦੀ ਬਿਨਾਂਹ ਪਰ ਕਾਬੂ ਕਰਕੇ ਨਾਮ ਪਤਾ ਪੁਛਿਆ। ਜਿਸਨੇ ਆਪਣਾ ਨਾਮ (ਦੋਸ਼ੀ) ਹਰਪ੍ਰੀਤ ਸਿੰਘ ਪੁੱਤਰ ਰਘਵੀਰ ਸਿੰਘ ਵਾਸੀ ਜੰਡ ਵਾਲਾ ਖਰਤਾ ਥਾਣਾ ਸਦਰ ਫਾਜਿਲਕਾ ਦੱਸਿਆ। ਝੋਲੇ ਦਾ ਮੂੰਹ ਖੁੱਲ੍ਹਾ ਹੋਣ ਕਰਕੇ ਝੋਲੇ ਵਿੱਚ ਮੋਮੀ ਲਿਫਾਫੇ ਵਿੱਚ ਲਪੇਟੀ ਅਫੀਮ ਦਿਖ ਰਹੀ ਸੀ। ਜਿਸਨੂੰ ਕਬਜਾ ਪੁਲਿਸ ਵਿੱਚ ਲੈ ਕੇ ਇੰਸਪੈਕਟਰ ਬਲਜੀਤ ਸਿੰਘ ਮੁੱਖ ਅਫਸਰ ਥਾਣਾ ਸਦਰ ਫਾਜਿਲਕਾ ਵੱਲੋਂ ਅਫੀਮ ਦਾ ਵਜਨ ਕੀਤਾ, ਜੋ 700 ਗਰਾਮ ਹੋਈ। ਜਿਸਤੇ ਮੁਕੱਦਮਾ ਨੰਬਰ 220 ਮਿਤੀ 01-11-2023 ਅ/ਧ 18/61/85 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਫਾਜਿਲਕਾ ਦਰਜ ਰਜਿਸਟਰ ਕਰਕੇ ਦੋਸ਼ੀ ਹਰਪ੍ਰੀਤ ਸਿੰਘ ਉਕਤ ਨੂੰ ਮੁਕੱਦਮਾ ਹਜਾ ਵਿੱਚ ਗ੍ਰਿਫਤਾਰ ਕੀਤਾ। ਜਿਸਨੂੰ ਅੱਜ ਮਿਤੀ 02-11-2023 ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ ਹੈ। ਮੁਕੱਦਮਾ ਵਿੱਚ ਫਾਰਵਰਡ ਅਤੇ ਬੈਕਵਰਡ ਲਿੰਕਾਂ ਸਬੰਧੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਮੁਕੱਦਮਾ ਜੇਰ ਤਫਤੀਸ਼ ਹੈ।