ਲੋਕਾਂ ਨੂੰ ਨਸ਼ਿਆਂ ਦਾ ਸੇਵਨ ਕਰਨ ਤੇ ਹੋਣ ਵਾਲੇ ਨੁਕਸਾਨ ਤੋ ਬਚਣ ਦਾ ਦਿੱਤਾ ਸੁਨੇਹਾ

Advertisement
Spread information

ਬਿੱਟੂ ਜਲਾਲਾਬਾਦੀ, ਫਾਜ਼ਿਲਕਾ, 2 ਨਵੰਬਰ 2023

     ਸ੍ਰੀ ਗੌਰਵ ਯਾਦਵ ਆਈ.ਪੀ.ਐਸ, ਡੀ.ਜੀ.ਪੀ ਪੰਜਾਬ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸ੍ਰੀ ਮਨਜੀਤ ਸਿੰਘ ਢੇਸੀ ਪੀ.ਪੀ.ਐਸ., ਐਸ.ਐਸ.ਪੀ ਫਾਜਿਲਕਾ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਫਾਜਿਲਕਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸਦੇ ਤਹਿਤ ਜਾਗਰੂਕਤਾ ਸੈਮੀਨਾਰ, ਮੈਰਾਥਨ ਅਤੇ ਖੇਡਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।     ਇਸੇ ਮੁਹਿੰਮ ਤਹਿਤ ਮਿਤੀ 02 ਨਵੰਬਰ 2023 ਨੂੰ ਐਸ.ਐਸ.ਪੀ ਮਨਜੀਤ ਸਿੰਘ ਢੇਸੀ ਪੀ.ਪੀ.ਐਸ ਫਾਜਿਲਕਾ ਵੱਲੋਂ ਇੱਕ ਗੀਤ ਰਿਲੀਜ਼ ਕਰਵਾਇਆ ਗਿਆ। ਇਸ ਗੀਤ ਰਾਹੀਂ ਲੋਕਾਂ ਨੂੰ ਨਸ਼ਿਆਂ ਦਾ ਸੇਵਨ ਕਰਨ ਤੇ ਹੋਣ ਵਾਲੇ ਨੁਕਸਾਨ ਅਤੇ ਇਸ ਤੋਂ ਬਚਣ ਦਾ ਸੁਨੇਹਾ ਦਿੱਤਾ ਗਿਆ ਹੈ।
     ਇਸ ਗੀਤ ਬਾਰੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਸਾਹਿਬ ਨੇ ਲੋਕਾਂ ਨੂੰ ਸੁਨੇਹਾ ਦਿੱਤਾ ਕਿ ਉਹ ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਵਿੱਚ ਪੁਲਿਸ ਦਾ ਸਾਥ ਦੇਣ। ਉਹ ਨਸ਼ਾ ਵੇਚਣ ਵਾਲਿਆਂ ਦੀ ਜਾਣਕਾਰੀ ਪੁਲਿਸ ਨੂੰ ਦੇਣ ਤਾਂ ਜੋ ਇਹਨਾਂ ਤੇ ਕਾਰਵਾਈ ਕੀਤੀ ਜਾ ਸਕੇ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ।

Advertisement
Advertisement
Advertisement
Advertisement
Advertisement
Advertisement
error: Content is protected !!