ਸਿਹਤ ਵਿਭਾਗ ਵੱਲੋਂ ਖੂਨਦਾਨ ਕਰਨ ਵਾਲਿਆਂ ਦਾ ਸਨਮਾਨ

Advertisement
Spread information

ਰਘਬੀਰ ਹੈਪੀ, ਬਰਨਾਲਾ, 3 ਨਵੰਬਰ 2023


      ਸਿਹਤ ਵਿਭਾਗ ਬਰਨਾਲਾ ਵੱਲੋਂ ਕੌਮੀ ਸਵੈ ਇੱਛਕ ਖੂਨਦਾਨ ਦਿਵਸ ਮੌਕੇ ਸ਼੍ਰੀਮਤੀ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਧੀਨ ਚਲਾਈ ਗਈ ਵਿਸ਼ੇਸ਼ ਮੁਹਿੰਮ ਨੂੰ ਸਮਰਪਿਤ ਇੱਕ ਸਮਾਰੋਹ ਦੌਰਾਨ ਖੂਨਦਾਨ ਕਰਨ ਵਾਲੇ ਮਹਾਂਦਾਨੀਆਂ ਦਾ ਸਨਮਾਨ ਕਰਨ ਲਈ ਦਫ਼ਤਰ ਸਿਵਲ ਸਰਜਨ ਬਰਨਾਲਾ ਵਿਖੇ ਕੀਤਾ ਗਿਆ ।

Advertisement

      ਇਸ ਸਨਮਾਨ ਸਮਾਰੋਹ ਵਿੱਚ ਡਾ. ਜਸਬੀਰ ਸਿੰਘ ਔਲਖ ਸਿਵਲ ਸਰਜਨ ਬਰਨਾਲਾ ਵੱਲੋ ਖੂਨਦਾਨ ਕਰਨ ਵਾਲੀਆਂ ਜਥੇਬੰਦੀਆਂ ਅਤੇ ਵਿਅਕਤੀਆਂ ਦਾ ਸਨਮਾਨ ਅਤੇ ਹੌਂਸਲਾਂ ਅਫਜਾਈ ਕੀਤੀ ਗਈ । ੳਨ੍ਹਾਂ ਕਿਹਾ ਕਿ ਖੂਨਦਾਨ ਕਰਨ ਨਾਲ ਅਸੀਂ ਬੇਸ਼ਕੀਮਤੀ ਜਾਨਾਂ ਨੂੰ ਬਚਾਅ ਸਕਦੇ ਹਨ । ਇਸ ਲਈ ਖੂਨਦਾਨ ਕਰਨਾ ਚਾਹੀਦਾ ਹੈ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਖੂਨਦਾਨ ਕਰਨ ਪ੍ਰਤੀ ਪ੍ਰੇਰਿਤ ਕਰਨਾ ਚਾਹੀਦਾ ਹੈ । ਡਾ. ਜੋਤੀ ਕੌਸ਼ਲ ਸੀਨੀਅਰ ਮੈਡੀਕਲ ਅਫ਼ਸਰ ਬਰਨਾਲਾ ਨੇ ਸਮਾਰੋਹ ਦੌਰਾਨ ਦੱਸਿਆ ਖੂਨਦਾਨ ਮਹਾਂਦਾਨ ਹੈ ਅਤੇ ਇਸ ਦਾਨ ਵਿੱਚ ਕਦੇ ਵੀ ਕੋਈ ਖੜੋਤ ਨਹੀਂ ਆਉਣੀ ਚਾਹੀਦੀ ਕਿਉਂ ਕਿ ਤੁਹਾਡਾ ਕੀਤਾ ਖੁਨਦਾਨ ਬੇਸ਼ਕੀਮਤੀ ਜਾਨਾਂ ਬਚਾਅ ਰਿਹਾ ਹੈ ।

      ਡਾ. ਹਰਜਿੰਦਰ ਕੌਰ ਜ਼ਿਲ੍ਹਾ ਪੈਥੋਲੋਜਿਸਟ ਅਤੇ ਜ਼ਿਲ੍ਹਾ ਬੀ.ਟੀ.ਓ., ਨੇ ਹਾਜ਼ਰੀਨ ਨੂੰ ਦੱਸਿਆ ਕਿ ਖੂਨਦਾਨ ਸੇਵਾ ਭਾਵਨਾ ਵਿੱਚ ਜੁਟੇ ਸਮਾਜ ਸੇਵੀਆਂ ਨੂੰ ਅਤੇ ਖੂਨਦਾਨ ਸੇਵਾ ਵਿੱਚ ਦਿਨ ਰਾਤ ਸੇਵਾ ਨਿਭਾਉਣ ਵਾਲੇ ਖੂਨਦਾਨੀ ਸਾਡੇ ਸਮਾਜ ਦਾ ਸਰਮਾਇਆ ਹਨ । ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਨੇ ਕਿਹਾ ਕਿ ਖੂਨਦਾਨ ਕਰਨਾ ਸਭ ਤੋਂ ਵੱਡਾ ਪੁੰਨ-ਦਾਨ ਹੈ ਜੋ ਕੀਮਤੀ ਜ਼ਿੰਦਗੀ ਬਚਾਉਂਦਾ ਹੈ । ਇਸ ਮੌਕੇ ਵੱਖ ਵੱਖ ਜਥੇਬੰਦੀਆਂ , ਐਨ.ਜੀ.ਓ. ਅਤੇ ਖੂਨਦਾਨੀ ਹਾਜ਼ਰ ਸਨ।

Advertisement
Advertisement
Advertisement
Advertisement
Advertisement
error: Content is protected !!