ਅਸ਼ੋਕ ਧੀਮਾਨ, ਫਤਿਹਗੜ੍ਹ ਸਾਹਿਬ, 3 ਨਵੰਬਰ 2023
ਸਿਹਤ ਵਿਭਾਗ ਫਤਿਹਗੜ੍ਹ ਸਾਹਿਬ ਵੱਲੋਂ ਸਿਵਲ ਸਰਜਨ ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾ ਹੇਠ ਸੀਨੀਅਰ ਮੈਡੀਕਲ ਅਫ਼ਸਰ ਸੁਰਿੰਦਰ ਸਿੰਘ ਦੀ ਅਗਵਾਈ ਵਿੱਚ ਸੀ ਐਚ ਸੀ ਚਨਾਰਥਲ ਕਲਾਂ ਦੇ ਅਧੀਨ ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ ਮੁਹਿੰਮ ਤਹਿਤ ਡੇਂਗੂ, ਮਲੇਰੀਆਂ ਪ੍ਰਤੀ ਸੁਚੇਤਤਾਂ ਮੁਹਿੰਮ ਵਿੱਢੀ ਗਈ ਹੈ, ਜਿਸ ਦੇ ਤਹਿਤ ਅੱਜ ਸਕੂਲਾਂ ਵਿਚ ਜਾਗਰੁਕਤਾ ਕੈਂਪ ਲਗਾਏ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸੁਰਿੰਦਰ ਸਿੰਘ ਨੇ ਦਸਿਆ ਕਿ ਸਿਹਤਕਾਮਿਆ ਵੱਲੋਂ ਪ੍ਰ਼ਤੀ ਦਿਨ ਆਮ ਲੋਕਾਂ ਨੂੰ ਘਰ—ਘਰ ਜਾ ਕੇ ਮੱਛਰਾਂ ਦੀ ਪੈਦਾਵਾਰ ਘਟਾਉਣ ਦੇ ਮੰਤਵ ਨਾਲ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਮੱਛਰਾਂ ਦੇ ਲਾਰਵੇ ਨੂੰ ਪਹਿਚਾਣਨ ਤੇ ਨਸ਼ਟ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ
ਤਾਂ ਜੋ ਡੇਂਗੂ, ਮਲੇਰੀਆਂ ਆਦਿ ਮੱਛਰਾਂ ਤੋਂ ਹੋਣ ਵਾਲੀਆਂ ਬੀਮਾਰੀਆਂ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ, ਇਸ ਮੌਕੇ ਸਿਹਤ ਵਿਭਾਗ ਵੱਲੋਂ ਬਲਾਕ ਐਕਸਟੇਸ਼ਨ ਐਜੂਕੇਟਰ ਮਹਾਵੀਰ ਸਿੰਘ ਨੇ ਦੱਸਿਆ ਕਿ ਡੇਂਗੂ ਅਤੇ ਮਲੇਰੀਆ ਤੋਂ ਬਚਣ ਲਈ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਘਰਾਂ ਦੇ ਆਲੇ ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ ਤੇ ਇਸ ਮੌਸਮ ਦੌਰਾਨ ਆਪਣੇ ਕੂਲਰਾਂ ਵਿੱਚ ਪਾਣੀ ਦੀ ਵਰਤੋਂ ਕਰਨੀ ਬੰਦ ਕਰ ਦੇਣ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ, ਸਪਰੇਅ, ਮੱਛਰਦਾਨੀ ਆਦਿ ਦੀ ਵਰਤੋਂ ਕਰਨ ਅਤੇ ਪੂਰੇ ਸਰੀਰ ਨੂੰ ਢਕਣ ਵਾਲੇ ਕੱਪੜੇ ਪਹਿਨਣਾ ਯਕੀਨੀ ਬਣਾਉਣ । ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਨੂੰ ਬੁਖਾਰ ਹੋ ਜਾਵੇ ਤਾਂ ਉਹ ਨੇੜੇ ਦੀ ਸਿਹਤ ਸੰਸਥਾ ਨਾਲ ਸੰਪਰਕ ਕਰਨ ਕਿਉਂਕਿ ਡੇਂਗੂ ਦਾ ਇਲਾਜ ਅਤੇ ਟੈਸਟ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ ।