ਡੇਂਗੂ ਪ੍ਰਤੀ ਜਾਗਰੂਕ ਕਰਨ ਲਈ ਰਿਕਸ਼ਾ ਮਾਈਕਿੰਗ ਨੂੰ ਸਿਵਲ ਸਰਜਨ ਨੇ ਦਿੱਤੀ ਹਰੀ ਝੰਡੀ 

Advertisement
Spread information
ਅਸ਼ੋਕ ਧੀਮਾਨ, ਫਤਿਹਗੜ੍ਹ ਸਾਹਿਬ 3 ਨਵੰਬਰ 2023
    ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ,ਡਾ ਬਲਵੀਰ ਸਿੰਘ ਅਤੇ ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵੱਲੋਂ “ਹਰ ਸ਼ੁਕਰਵਾਰ, ਡੇਂਗੂ ਤੇ ਵਾਰ” ਮੁਹਿੰਮ ਤਹਿਤ ਡੇਂਗੂ ਵਿਰੋਧੀ ਗਤੀਵਿਧੀਆਂ ਲਗਾਤਾਰ ਜਾਰੀ ਹਨ। ਉਚ ਅਧਿਕਾਰੀਆਂ ਦੇ ਹੁਕਮਾਂ ਦੀ ਪਾਲਣਾ ਕਰਦੇ  ਹੋਏ ਜਿਲਾ ਫਤਿਹਗੜ੍ਹ ਸਾਹਿਬ ਦੇ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਵੱਲੋਂ ਅੱਜ ਵਿਭਾਗ ਦੀਆਂ ਟੀਮਾਂ ਨੂੰ ਨਾਲ ਲੈ ਕੇ  ਜਿਲੇ ਅੰਦਰ ਪੈਂਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਅੰਦਰ ਬ੍ਰੀਡ ਚੈਕਿੰਗ ਕੀਤੀ ਗਈ , ਚੈਕਿੰਗ ਦੌਰਾਨ ਮਿਲੇ ਮੱਛਰ ਦੇ ਲਾਰਵੇ ਨੂੰ ਮੌਕੇ ਤੇ ਨਸ਼ਟ ਕਰਵਾਇਆ ਗਿਆ ਅਤੇ ਸਕੂਲੀ ਬੱਚਿਆਂ ਨੂੰ ਡੇਂਗੂ ਪ੍ਰਤੀ ਜਾਗਰੂਕ ਵੀ ਕੀਤਾ ਗਿਆ।
       ਆਮ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕਰਨ ਲਈ ਸਿਵਲ ਸਰਜਨ ਦਫਤਰ ਤੋਂ ਰਿਕਸ਼ਾ ਮਾਈਕਿੰਗ ਰੈਲੀ ਨੂੰ ਡਾ ਦਵਿੰਦਰਜੀਤ ਕੌਰ ਦੁਆਰਾ ਹਰੀ ਝੰਡੀ ਦੇਕੇ ਰਵਾਨਾ ਕੀਤਾ ਗਿਆ। ਸਰਹਿੰਦ ਅਤੇ ਫਤਿਹਗੜ੍ਹ ਸਾਹਿਬ ਦੇ ਵੱਖ ਵੱਖ ਖੇਤਰਾਂ ਵਿੱਚ ਇਹਨਾਂ ਰਿਕਸ਼ਿਆਂ ਤੋਂ ਅਨਾਉਂਸਮੈਂਟ ਕਰਕੇ ਲੋਕਾਂ ਨੂੰ  ਡੈਂਗੂ ਦੇ ਲੱਛਣ ਅਤੇ ਇਸ ਦੇ ਬਚਾਓ ਸਬੰਧੀ ਜਾਗਰੂਕ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆ ਜਿਲਾ ਐਪੀਡਿਮੋਲੋਜਿਸਟ ਡਾ ਗੁਰਪ੍ਰੀਤ ਕੌਰ ਨੇ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਹੀ ਡੇਂਗੂ ਦੀ ਸਥਿਤੀ ਨੂੰ ਕਾਬੂ ਵਿੱਚ ਰੱਖਿਆ ਜਾ ਸਕਦਾ ਹੈ
     ਇਸ ਲਈ ਇਸ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਸੁਝਾਏ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਇਸ ਮੌਕੇ ਉਨ੍ਹਾਂ ਨੇ ਡੇਂਗੂ ਦੇ ਲੱਛਣ ਤੇ ਬਚਾਅ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਓਹਨਾ ਕਿਹਾ ਕਿ ਹਰ ਸ਼ੁਕਰਵਾਰ ਨੂੰ ਡੇਂਗੂ ਦਾ ਲਾਰਵਾ ਪੈਂਦਾ ਹੋਣ ਵਾਲੀਆ ਥਾਵਾਂ ਜਿਵੇਂ ਕੂਲਰਾਂ, ਗਮਲਿਆਂ, ਫਰਿੱਜਾਂ ਦੀਆਂ ਟ੍ਰੇਆਂ ਆਦਿ ਨੂੰ ਸਾਫ ਕਰਨਾ ਤੇ ਸੁਕਾਉਣਾ ਚਾਹੀਦਾ ਹੈ। ਉਹਨਾਂ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫਤ ਕੀਤਾ ਜਾਂਦਾ ਹੈ ਲੋੜ ਪੈਣ ਤੇ ਸਾਨੂੰ ਇਸ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।ਜਿਲ੍ਹਾ ਸਮੂਹ ਸਿੱਖਿਆਂ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ,ਗੁਰਦੀਪ ਸਿੰਘ, ਜਸਵਿੰਦਰ ਕੌਰ, ਏਐਮਓ ਨਰਿੰਦਰ ਸਿੰਘ , ਸਟੈਨੋ ਬਲਜੀਤ ਕੌਰ,ਸੁਖਵਿੰਦਰ ਸਿੰਘ, ਬੀਸੀਸੀ ਅਮਰਜੀਤ ਸਿੰਘ, ਮਨਵੀਰ ਸਿੰਘ, ਮਾਨਵ ਸ਼ਾਹ, ਧਰਮ ਸਿੰਘ ਤੂੰ ਇਲਾਵਾ ਨਰਸਿੰਗ ਵਿਦਿਆਰਥੀ ਆਦਿ ਹਾਜ਼ਰ ਸਨ।
Advertisement
Advertisement
Advertisement
Advertisement
Advertisement
error: Content is protected !!