ਸੇਫ ਸਕੂਲ ਵਾਹਨ ਪਾਲਿਸੀ ਤਹਿਤ ਕੱਟੇ ਸਕੂਲੀ ਵਾਹਨਾਂ ਦੇ ਚਲਾਨ 

Advertisement
Spread information

ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ 11 ਨਵੰਬਰ 2023


      ਡਿਪਟੀ ਕਮਿਸ਼ਨਰ,ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫਿਰੋਜ਼ਪੁਰ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰ ਤੇ ਬਣਾਈ ਗਈ ਟਾਸਕ ਫੋਰਸ ਟੀਮ ਦੇ ਮੈਬਰਾਂ ਦੇ ਸਹਿਯੋਗ ਨਾਲ ਸਾਂਝੇ ਤੌਰ ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਫਿਰੋਜ਼ਪੁਰ ਸ਼ਹਿਰ ਵਿਖੇ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ 09 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ।ਇਸ ਮੌਕੇ ਟ੍ਰੈਫਿਕ ਇੰਚਾਰਜ ਏ.ਐਸ.ਆਈ ਸ੍ਰੀ ਰਾਜਿੰਦਰ ਸਿੰਘ ਵੱਲੋਂ ਸਕੂਲੀ ਵਾਹਨਾਂ ਦੇ ਡਰਾਇਵਰਾ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆ ਨਾ ਕਰਨ ਵਾਲੇ ਵਾਹਨਾਂ ਨੂੰ ਬਖਸਿ਼ਆ ਨਹੀਂ ਜਾਵੇਗਾ ਤੇ ਬਣਦੀ ਕਾਨੂੰਨੀ ਕਾਰਵਾਈ ਹੋਣੀ ਯਕੀਨੀ ਬਣਾਈ ਜਾਵੇਗੀ।

Advertisement

        ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਮੈਡਮ ਜ਼ਸਵਿੰਦਰ ਕੌਰ ਵੱਲੋਂ ਸਮੇਂ-ਸਮੇਂ ਤੇ ਸਕੂਲ ਦੇ ਪ੍ਰਿੰਸੀਪਲ ਅਤੇ ਸਕੂਲ ਵਾਹਨਾਂ ਦੇ ਡਰਾਇਵਰਾ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾ ਜਿਵੇ ਸੀ.ਸੀ.ਟੀ.ਵੀ ਕੈਮਰਾ, ਬੱਸ ਦੀਆਂ ਦੋਵਾ ਸਾਇਡਾ ਤੇ ਖਿੜਕੀ ਤੇ ਲੋਹੇ ਦੀ ਗਰਿੱਲ ਲੱਗੀ ਹੋਣਾ, ਫਸਟ ਐਂਡ ਬਾਕਸ, ਲੇਡੀ ਕਡੰਕਟਰ, ਡਰਾਇਵਰ ਕੋਲ ਡਰਾਇਵਰੀ ਹੈਵੀ ਲਾਇਸੰਸ, ਵਾਹਨ ਵਿੱਚ ਸਪੀਡ ਗਵਰਨ ਲੱਗਾ ਹੋਣਾ, ਸਕੂਲ ਵਾਹਨ ਦਾ ਰੰਗ ਪੀਲਾ ਹੋਣਾ ਆਦਿ ਬਾਰੇ ਜਾਣਕਾਰੀ ਦਿੱਤੀ ਗਈ ਹੈ ਅਤੇ ਸਕੂਲ ਦੇ ਪ੍ਰਿੰਸੀਪਲ ਨੂੰ ਸਖਤ ਹਦਾਇਤ ਕੀਤੀ ਜਾ ਰਹੀ ਹੈ,ਜੇਕਰ ਸਕੂਲ ਵਾਹਨ ਤੋਂ ਬੱਚੇ ਨਾਲ ਕੋਈ ਦੁਰਘਟਨਾ ਹੋ ਜਾਂਦੀ ਹੈ ਤਾਂ ਇਸ ਦੀ ਜਿੰਮੇਵਾਰੀ ਸਕੂਲ ਦੀ ਹੋਵੇਗੀ ਅਤੇ ਸਕੂਲ ਪ੍ਰਿੰਸੀਪਲ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

      ਇਸ ਤੋਂ ਇਲਾਵਾ ਸਕੂਲ ਵਾਹਨ ਦੇ ਡਰਾਇਵਰਾ ਕੋਲ ਵਾਹਨ ਦੇ ਕਾਗਜ਼ਾਤ ਵੀ ਪੂਰੇ ਹੋਣੇ ਚਾਹੀਦੀ ਹਨ ਤਾਂ ਜ਼ੋ ਉਹਨਾ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਪੁਲਿਸ ਵਿਭਾਗ ਤੋਂ ਸ੍ਰੀ ਕਸ਼ਮੀਰ ਸਿੰਘ, ਗੁਰਮੀਤ ਸਿੰਘ, ਅਮਰਜੀਤ ਸਿੰਘ, ਰਿਜ਼ਨਲ ਟਰਾਸਪੋਰਟ ਅਥਾਰਟੀ ਦਫ਼ਤਰ ਤੋਂ ਸੁਰਿੰਦਰ ਸਿੰਘ, ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਸ੍ਰੀ ਸਤਨਾਮ ਸਿੰਘ, ਪੰਜਾਬ ਰੋਡਵੇਜ਼ ਤੋਂ ਸ੍ਰੀ ਨਿਰਦੋਸ਼ ਕੁਮਾਰ, ਸਿੱਖਿਆ ਵਿਭਾਗ ਤੋਂ ਸ੍ਰੀ ਦੀਪਕ ਸ਼ਰਮਾ ਮੌਜੂਦ ਸਨ।

Advertisement
Advertisement
Advertisement
Advertisement
Advertisement
error: Content is protected !!