ਰਘਬੀਰ ਹੈਪੀ, ਬਰਨਾਲਾ, 4 ਨਵੰਬਰ 2023
67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 17 ਲੜਕੀਆਂ ਅੱਜ ਸਰਕਾਰੀ ਹਾਈ ਸਕੂਲ ਨੰਗਲ ਵਿਖੇ ਸ਼ਾਨੋ–ਸ਼ੌਕਤ ਨਾਲ ਸ਼ੁਰੂ ਹੋ ਗਈਆਂ ਹਨ। ਇਹਨਾਂ ਖੇਡਾਂ ਦਾ ਉਦਘਾਟਨ ਉਪ–ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬਰਨਾਲਾ ਡਾ. ਬਰਜਿੰਦਰਪਾਲ ਸਿੰਘ ਨੇ ਝੰਡਾ ਲਹਿਰਾ ਕੇ ਕੀਤਾ। ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਉਹਨਾਂ ਨੇ ਕਿਹਾ ਕਿ ਖੇਡਾਂ ਵਿਅਕਤੀ ਦੀ ਸਮੁੱਚੀ ਸਖਸ਼ੀਅਤ ਦਾ ਨਿਰਮਾਣ ਕਰਨ ਵਿੱਚ ਅਹਿਮ ਰੋਲ ਅਦਾ ਕਰਦੀਆਂ ਹਨ। ਉਹਨਾਂ ਨੇ ਕਿਹਾ ਕਿ ਖੇਡਾਂ ਰਾਹੀਂ ਆਪਸੀ ਸਹਿਯੋਗ, ਪਿਆਰ ਤੇ ਭਾਈਚਾਰੇ ਦੀ ਭਾਵਨਾ ਦਾ ਵਿਕਾਸ ਹੁੰਦਾ ਹੈ।
ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਡੀ.ਈ.ਓ. ਸੈਕੰਡਰੀ ਬਰਨਾਲਾ ਸ਼ਮਸ਼ੇਰ ਸਿੰਘ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਲੀਗ ਕਮ ਨਾਕਆਉਟ ਆਧਾਰ ‘ਤੇ ਕਰਵਾਈਆਂ ਜਾ ਰਹੀਆਂ ਇਹਨਾਂ ਖੇਡਾਂ ਵਿੱਚ ਅੱਜ ਪਹਿਲੇ ਦਿਨ ਹੋਏ ਮੁਕਾਬਲਿਆਂ ਵਿੱਚ ਪਟਿਆਲਾ ਨੇ ਸ੍ਰੀ ਮੁਕਤਸਰ ਸਾਹਿਬ, ਰੂਪਨਗਰ ਨੇ ਫਿਰੋਜ਼ਪੁਰ, ਸ੍ਰੀ ਫਹਿਤਗੜ੍ਹ ਸਾਹਿਬ ਨੇ ਗੁਰਦਾਸਪੁਰ, ਤਰਨਤਾਰਨ ਨੇ ਮਾਲੇਰਕੋਟਲਾ, ਸੰਗਰੂਰ ਨੇ ਸ਼ਹੀਦ ਭਗਤ ਸਿੰਘ ਨਗਰ, ਮਾਨਸਾ ਨੇ ਕਪੂਰਥਲਾ, ਬਠਿੰਡਾ ਨੇ ਬਰਨਾਲਾ, ਲੁਧਿਆਣਾ ਨੇ ਪਠਾਨਕੋਟ ਅਤੇ ਫਰੀਦਕੋਟ ਨੇ ਜਲੰਧਰ ਨੂੰ ਹਰਾਇਆ। ਇਸ ਮੌਕੇ ਪ੍ਰਿੰਸੀਪਲ ਰਜਿੰਦਰਪਾਲ ਸਿੰਘ, ਹੈਡ ਮਾਸਟਰ ਕੁਲਦੀਪ ਸਿੰਘ, ਡੀ.ਡੀ.ਓ. ਸੋਨੀਆ ਗਰਗ, ਸਕੂਲ ਇੰਚਾਰਜ ਕੁਲਦੀਪ ਸਿੰਘ ਭੁੱਲਰ, ਸਟੇਟ ਕਮੇਟੀ ਮੈਂਬਰ ਮਨਦੀਪ ਸ਼ਰਮਾ, ਬਲਜਿੰਦਰ ਸਿੰਘ, ਮਨਜੀਤ ਸਿੰਘ, ਪਰਮਜੀਤ ਕੌਰ, ਮਨਦੀਪ ਕੌਰ, ਰਵਿੰਦਰ ਕੌਰ, ਪਰਮਜੀਤ ਕੌਰ, ਰੁਪਿੰਦਰ ਕੌਰ, ਹਰਮੇਲ ਸਿੰਘ, ਭੁਪਿੰਦਰ ਸਿੰਘ, ਰੁਪਿੰਦਰ ਸਿੰਘ, ਮੱਲ ਸਿੰਘ, ਮਲਕੀਤ ਸਿੰਘ ਭੁੱਲਰ, ਇੰਦਰਜੀਤ ਸਿੰਘ, ਅਮਨਦੀਪ ਕੌਰ, ਗੁਰਲਾਲ ਸਿੰਘ, ਪ੍ਰਗਟ ਸਿੰਘ, ਲਖਵੀਰ ਸਿੰਘ, ਨਵਜੋਤ ਸਿੰਘ, ਗੁਰਵੀਰ ਸਿੰਘ, ਸਤਨਾਮ ਸਿੰਘ, ਰਜਿੰਦਰ ਸਿੰਘ, ਹਰਜਿੰਦਰ ਸਿੰਘ, ਅਰਸ਼ਦੀਪ ਸਿੰਘ, ਕਮਲਦੀਪ ਸ਼ਰਮਾ, ਹਰਦੀਪ ਸਿੰਘ, ਅਵਤਾਰ ਸਿੰਘ, ਜਸਪ੍ਰੀਤ ਸਿੰਘ, ਮਨਜਿੰਦਰ ਸਿੰਘ, ਬਖਸ਼ੀਸ਼ ਸਿੰਘ, ਭੁਪਿੰਦਰ ਸਿੰਘ, ਸਵਰਨਜੀਤ ਕੌਰ, ਹਰਜਿੰਦਰ ਕੌਰ, ਕੁਲਵਿੰਦਰ ਕੌਰ, ਦਲਜੀਤ ਸਿੰਘ, ਦੇਵਵਿੰਦਰ ਸਿੰਘ ਮਨਦੀਪ ਸਿੰਘ ਸਮੇਤ ਵੱਖ–ਵੱਖ ਸਕੂਲਾਂ ਦੇ ਸਰੀਰਕ ਸਿੱਖਿਆ ਅਧਿਆਪਕ, ਟੀਮ ਇੰਚਾਰਜ ਅਤੇ ਖਿਡਾਰੀ ਮੌਜੂਦ ਸਨ।