ਬਿੱਟੂ ਜਲਾਲਾਬਾਦੀ, ਫਾਜਿ਼ਲਕਾ, 4 ਨਵੰਬਰ 2023
ਫਾਜਿ਼ਲਕਾ ਵਿਖੇ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਕਰਵਾਇਆ ਜਾ ਰਿਹਾ ਪੰਜਾਬ ਹੈਂਡੀਕਰਾਫਟ ਮੇਲਾ ਫਾਜਿ਼ਲਕਾ ਨੂੰ ਨਵੀਂ ਪਹਿਚਾਣ ਦੇਵੇਗਾ ਅਤੇ ਇਸ ਨਾਲ ਇੱਥੋਂ ਦੇ ਊੱਧਮੀਆਂ ਨੂੰ ਲਾਭ ਹੋਵੇਗਾ। ਇਹ ਗੱਲ ਫਾਜਿਲ਼ਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਆਖੀ।ਇਹ ਮੇਲਾ 6 ਤੋਂ 10 ਨਵੰਬਰ ਤੱਕ ਹੋ ਰਿਹਾ ਹੈ। ਇਹ ਮੇਲਾ ਪ੍ਰਤਾਪ ਬਾਗ ਫਾਜਿਲਕਾ ਵਿਖੇ ਹੋਵੇਗਾ।
ਉਨ੍ਹਾਂ ਨੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਅਤੇ ਸੈਰ ਸਪਾਟਾ ਅਤੇ ਸਭਿਆਚਾਰ ਮਾਮਲੇ ਵਿਭਾਗ ਦੇ ਮੰਤਰੀ ਅਨਮੋਲ ਗਗਨ ਮਾਨ ਦਾ ਵੀ ਧੰਨਵਾਦ ਕੀਤਾ ਜਿੰਨ੍ਹਾਂ ਨੇ ਇਹ ਵਕਾਰੀ ਮੇਲਾ ਫਾਜਿ਼ਲਕਾ ਵਿਖੇ ਕਰਵਾਉਣ ਦਾ ਫੈਸਲਾ ਕੀਤਾ।
ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਫਾਜਿ਼ਲਕਾ ਜਿ਼ਲ੍ਹੇ ਵਿਚ ਪ੍ਰਯਟਨ ਦੀਆਂ ਬਹੁਤ ਸੰਭਾਵਨਾਵਾਂ ਹਨ ਅਤੇ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਸਰਕਾਰ ਨੇ ਇਸ ਨੂੰ ਹੋਰ ਵਾਧਾ ਦੇਣ ਲਈ ਉਪਰਾਲੇ ਆਰੰਭ ਕੀਤੇ ਹਨ।
ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਇਸ ਮੇਲੇ ਵਿਚ ਪੰਜਾਬ ਦੇ ਨਾਮੀ ਕਲਾਕਾਰਾਂ ਤੋਂ ਇਲਾਵਾ ਵੱਖ ਵੱਖ ਸਿਲਪਕਾਰ ਵੀ ਆਪਣਾ ਸਮਾਨ ਲੈ ਕੇ ਪਹੁੰਚਣਗੇ। ਵੱਖ ਵੱਖ ਲੋਕ ਰੰਗ ਵੀ ਖਿੱਚ ਦਾ ਕੇਂਦਰ ਹੋਣਗੇ। ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਸਮੂਹ ਜਿ਼ਲ੍ਹਾ ਵਾਸੀ਼ ਇਸ ਮੇਲੇ ਵਿਚ ਵੱਧ ਤੋਂ ਵੱਧ ਪਹੁੰਚਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਮੇਲਾ 6 ਤੋਂ 10 ਨਵੰਬਰ ਤੱਕ ਸਵੇਰੇ 11 ਵਜੇ ਤੋਂ ਰਾਤ 10 ਵਜੇ ਤੱਕ ਚੱਲਿਆ ਕਰੇਗਾ।