ਆਯੂਸਮਾਨ ਕਾਰਡ ਬਣਵਾਓ, 1 ਲੱਖ ਤੱਕ ਦਾ ਨਗਦ ਇਨਾਮ ਪਾਓ

Advertisement
Spread information
ਬਿੱਟੂ ਜਲਾਲਾਬਾਦੀ, ਫਾਜਿਲਕਾ, 5 ਨਵੰਬਰ 2023


     ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਪੰਜਾਬ ਦੇ ਹੁਕਮਾਂ ਤਹਿਤ ਜਿਲ੍ਹੇ ਭਰ ਵਿਚ ਆਯੂਸਮਾਨ ਕਾਰਡ ਬਣਾਉਣ ਲਈ ਮੁਹਿੰਮ ਵਿੱਢੀ ਜਾ ਰਹੀ ਹੈ। ਜਿਸ ਦੀ ਜਾਣਕਾਰੀ ਦਿੰਦੇ ਹੋਏ ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ  ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਆਯੂਸਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਦੇ ਕਾਰਡ ਬਣਾਉਣ ਦੇ ਮਕਸਦ ਨਾਲ ਇਕ ਦਿਵਾਲੀ ਬੰਪਰ ਡਰਾਅ ਕੱਢਿਆ ਜਾ ਰਿਹਾ ਹੈ।
     ਉਨ੍ਹਾਂ ਦੱਸਿਆ ਕਿ 30 ਨਵੰਬਰ 2023 ਤੱਕ ਕਾਰਡ ਬਣਾਉਣ ਵਾਲੇ ਸਾਰੇ ਲਾਭਪਾਤੀਆਂ ਵਿਚੋ ਲੱਕੀ ਡਰਾਅ ਦੇ ਜਰੀਏ ਦੱਸ ਲੋਕਾਂ ਨੂੰ ਨਗਦ ਇਨਾਮ ਦਿੱਤੇ ਜਾਣਗੇ।ਜਿਸ ਵਿਚ ਪਹਿਲਾ ਇਨਾਮ ਇਕ ਲੱਖ ਰੁਪਏ, ਦੂਜਾ ਇਨਾਮ ਪੰਜਾਹ ਹਜ਼ਾਰ ਰੁਪਏ, ਤੀਜਾ ਇਨਾਮ 25 ਹਜ਼ਾਰ ਰੁਪਏ, ਚੌਥਾ ਇਨਾਮ 10 ਹਜ਼ਾਰ ਰੁਪਏ, ਪੰਜਵਾ ਇਨਾਮ ਅੱਠ ਹਜ਼ਾਰ ਰੁਪਏ ਅਤੇ ਛੇਵੇ ਤੋ ਦੱਸਵੇ ਇਨਾਮ ਤੱਕ ਸਾਰੇ ਜੇਤੂਆਂ ਨੂੰ ਪੰਜ ਪੰਜ ਹਾਜ਼ਰ ਰੁਪਏ ਦਿੱਤੇ ਜਾਣਗੇ।
     ਉਨਾਂ ਦੱਸਿਆ ਕਿ ਆਯੂਸਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਹਰ ਇਕ ਲਾਭਪਾਤਰੀ ਨੂੰ ਹਰ ਸਾਲ ਪੂਰੇ ਪਰਿਵਾਰ ਲਈ ਪੰਜ ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਮੁਹਈਆ ਕੀਤੀ ਜਾਂਦੀ ਹੈ। ਉਨਾ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਕਾਰਡ ਬਣਾਉਣ ਵਾਲੇ ਲਾਭਪਾਤਰੀਆਂ ਨੂੰ ਉਤਸਾਹਿਤ ਕਰਨ ਲਈ ਦੀਵਾਲੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ ਗੁਰਪੁਰਬ ਮੌਕੇ ਤੇ ਬੰਪਰ ਡਰਾਅ 4 ਦਸੰਬਰ 2023 ਨੂੰ ਕੱਢਿਆ ਜਾਵੇਗਾ।
     ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਵੱਧ ਤੋ ਵੱਧ ਲਾਭ ਲੈਣ ਲਈ 30 ਨਵੰਬਰ 2023 ਤੱਕ ਆਪਣੇ ਸਿਹਤ ਬੀਮਾ ਯੋਜਨਾ ਕਾਰਡ ਜਰੂਰ ਬਣਾਉਣ।ਉਨਾਂ ਦੱਸਿਆ ਕਿ ਸਿਹਤ ਬੀਮਾ ਯੋਜਨਾ ਕਾਰਡ ਖੁਦ ਘਰ ਬੈਠੇ “ਆਯੂਸਮਾਨ ਐਪ” ਦੇ ਰਾਹੀ ਬਣਾਇਆ ਜਾ ਸਕਦਾ ਜਾਂ ਆਸਾ ਵਰਕਰ/ ਸੂਚੀਬੱਧ ਹਸਪਤਾਲਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Advertisement
Advertisement
Advertisement
Advertisement
Advertisement
error: Content is protected !!