ਅਸ਼ੋਕ ਧੀਮਾਨ, ਫਤਿਹਗੜ੍ਹ ਸਾਹਿਬ 6 ਨਵੰਬਰ 2023
ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ,ਡਾ ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲੇ ਅੰਦਰ ਡੇਂਗੂ ਵਿਰੋਧੀ ਗਤੀਵਿਧੀਆਂ ਲਗਾਤਾਰ ਜਾਰੀ ਹਨ ਪਰ ਸਿਹਤ ਮੰਤਰੀ ਵੱਲੋਂ ਮਿਲੀਆਂ ਨਵੀਆਂ ਹਦਾਇਤਾਂ ਅਨੁਸਾਰ ਇਹਨਾਂ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਗਿਆ ਹੈ ਜਿਸ ਤਹਿਤ ਸਿਹਤ ਵਿਭਾਗ ਦੇ ਅਧਿਕਾਰੀਆਂ ਕਰਮਚਾਰੀਆਂ ਵੱਲੋਂ ਆਪਣੀ ਡਿਊਟੀ ਸਮੇਂ ਤੋਂ ਇਲਾਵਾ ਵੀ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਦੱਸਿਆ ਕਿ ਜਿਲੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਵੱਲੋਂ ਆਪੋ ਆਪਣੇ ਏਰੀਏ ਵਿੱਚ ਅੱਜ ਖੁਦ ਜਾ ਕੇ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ , ਉਨਾ ਕਿਹਾ ਕਿ ਇਹ ਗਤੀਵਿਧੀਆਂ ਹਫਤਾ ਭਰ ਲਗਾਤਾਰ ਚਲਾਈਆਂ ਜਾਣਗੀਆਂ।
ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਵੱਲੋਂ ਵੀ ਜ਼ਿਲਾ ਹਸਪਤਾਲ ਦੇ ਇੰਚਾਰਜ ਸੀਨੀਅਰ ਮੈਡੀਕਲ ਅਫਸਰ ਡਾ ਬਲਕਾਰ ਸਿੰਘ ਨੂੰ ਨਾਲ ਲੈ ਕੇ ਜਿਲਾ ਹਸਪਤਾਲ ਦੇ ਸਾਰੇ ਫਰਿਜਾਂ, ਕੂਲਰਾਂ ,ਪਾਣੀ ਦੀਆਂ ਟੈਂਕੀਆਂ ਅਤੇ ਗਮਲਿਆਂ ਨੂੰ ਚੈੱਕ ਕੀਤਾ ਗਿਆ ਅਤੇ ਹਸਪਤਾਲ ਵਿੱਚ ਇਲਾਜ ਕਰਾਉਣ ਲਈ ਆਏ ਮਰੀਜ਼ਾਂ ਅਤੇ ਉਹਨਾਂ ਦੇ ਰਿਸ਼ਤੇਦਾਰਾਂ ਨੂੰ ਡੇਂਗੂ ਦੀ ਜਾਂਚ,ਤੇ ਇਸ ਦੇ ਇਲਾਜ ਸੰਬੰਧੀ ਜਾਗਰੂਕ ਕੀਤਾ ਗਿਅ। ਦਵਿੰਦਰਜੀਤ ਕੌਰ ਨੇ ਦੱਸਿਆ ਕਿ ਜਿਲੇ ਭਰ ਵਿਚ 55 ਟੀਮਾਂ ਵੱਲੋਂ ਰੋਜ਼ਾਨਾ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਸਰਕਾਰੀ, ਅਰਧ ਸਰਕਾਰੀ, ਗੈਰ ਸਰਕਾਰੀ ਸੰਸਥਾਵਾਂ, ਸਿੱਖਿਆਂ ਸੰਸਥਾਵਾਂ , ਘਰਾਂ, ਦੁਕਾਨਾਂ, ਝੂਗੀਆਂ ਝੋਪੜੀਆਂ ਆਦਿ ਤੱਕ ਪੁਹੰਚ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਹੀ ਡੇਂਗੂ ਨੂੰ ਕਾਬੂ ਵਿੱਚ ਰੱਖਿਆ ਜਾ ਸਕਦਾ ਹੈ ਡੇਂਗੂ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਸੁਝਾਏ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਇਸ ਮੌਕੇ ਉਨ੍ਹਾਂ ਨੇ ਡੇਂਗੂ ਦੇ ਲੱਛਣ ਤੇ ਬਚਾਅ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਹਨਾਂ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫਤ ਕੀਤਾ ਜਾਂਦਾ ਹੈ ਇਸ ਮੌਕੇ ਤੇ ਜਿਲਾ ਐਪੀਡਿਮੋਲੋਜਿਸਟ ਡਾ ਗੁਰਪ੍ਰੀਤ ਕੌਰ, ਡੀਪੀਐਮ ਕਸੀਤਿਜ ਸੀਮਾ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ ,ਬੀਸੀਸੀ ਅਮਰਜੀਤ ਸਿੰਘ, ਆਦਿ ਹਾਜਰ ਸਨ।