ਚਨਾਰਥਲ ਕਲਾਂ ਵਿਖੇ ਮਨਾਇਆ ਰਾਸ਼ਟਰੀ ਕੈਂਸਰ ਚੇਤਨਾ ਦਿਵਸ

Advertisement
Spread information

ਅਸ਼ੋਕ ਧੀਮਾਨ, ਫ਼ਤਹਿਗੜ੍ਹ ਸਾਹਿਬ, 7 ਨਵੰਬਰ 2023


      ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੁਰਿੰਦਰ ਸਿੰਘ ਦੀ ਅਗਵਾਈ ਵਿੱਚ ਰਾਸ਼ਟਰੀ ਕੈਂਸਰ ਚੇਤਨਾ ਦਿਵਸ ਮੌਕੇ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਾਗਰੁਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ ਸੁਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਕਤ ਸਿਰ ਚੇਤਨ ਹੋਣਾ ਕੈਂਸਰ ਕੰਟਰੋਲ ਦੀ ਕੁੰਜੀ ਹੈ। ਉਹਨਾਂ ਕਿਹਾ ਕਿ ਛਾਤੀ ਵਿਚ ਗਿਲਟੀ, ਲਗਾਤਾਰ ਖੰਘ ਅਤੇ ਅਵਾਜ਼ ਵਿੱਚ ਭਾਰੀਪਣ ਮਾਹਵਾਰੀ ਚੱਕਰ ਤੋਂ ਇਲਾਵਾ ਖੂਨ ਵਗਣਾ,ਨਾ ਠੀਕ ਹੋਣ ਵਾਲੇ ਮੂੰਹ ਦੇ ਛਾਲੇ ਕੈਂਸਰ ਦੇ ਲੱਛਣ ਹਨ।

Advertisement

        ਸ਼ਰਾਬ, ਤੰਬਾਕੂ ਅਤੇ ਬੀੜੀ – ਸਿਗਰਟ ਦੀ ਵਰਤੋਂ ਕਰਨਾ, ਫਸਲਾਂ ਉੱਤੇ ਜਿਆਦਾ ਕੀਟ ਨਾਸ਼ਕ ਦਵਾਈਆਂ ਦੀ ਵਰਤੋਂ ਕਰਨਾ ਅਤੇ ਕੈਂਸਰ ਦੀ ਸਮੇਂ ਸਿਰ ਜਾਂਚ ਕਰਾਉਣਾ ਕੈਂਸਰ ਦੇ ਕਾਰਣ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਕੈਂਸਰ ਤੋਂ ਬਚਾਅ ਲਈ ਸਿਹਤਮੰਦ ਖੁਰਾਕ ਲੈਣੀ ਚਾਹੀਦੀ ਹੈ ਜੇਕਰ ਸਰੀਰ ਦੇ ਹਿੱਸੇ ਵਿੱਚ ਅਣਚਾਹੀ ਰਸੌਲੀ ਜਾਂ ਗੀਲਟੀ ਆਦਿ ਹੋਵੇ, ਔਰਤਾਂ ਵਿੱਚ ਮਾਹਮਾਰੀ ਦੇ ਲੱਛਣ ਬਦਲਣ ਤਾਂ ਤੁਰੰਤ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ ਅਤੇ ਕੈਂਸਰ ਦੀ ਬਿਮਾਰੀ ਨਾਲ ਪੀੜ੍ਹਤ ਮਰੀਜਾਂ ਦਾ ਇਲਾਜ਼ ਕਰਵਾਉਣ ਲਈ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਅਧੀਨ 1.50 ਲੱਖ ਰੁਪਏ ਦੇ ਇਲਾਜ਼ ਦੀ ਸੁਵਿਧਾ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਸ ਮੌਕੇ ਐਸਆਈ ਸੁਰਜੀਤ ਸਿੰਘ, ਸਕੂਲ ਦਾ ਸਮੂਹਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Advertisement
Advertisement
Advertisement
Advertisement
Advertisement
error: Content is protected !!