ਅਸ਼ੋਕ ਧੀਮਾਨ, ਫਤਿਹਗੜ੍ਹ ਸਾਹਿਬ, 7 ਨਵੰਬਰ 2023
ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰੇਦਸ਼ਾ ਅਨੁਸਾਰ ਡੇਂਗੂ ਪ੍ਰਤੀ ਜਾਗਰੂਕਤਾ ਫੈਲਾਉਣ ਅਤੇ ਗਤੀਵਿਧੀਆਂ ਵਧਾਉਣ ਦੇ ਦਿਸ਼ਾ ਨਿਰਦੇਸ਼ਾਂ ਦਿੱਤੇਗਏ ਹਨ ਜਿਸ ਦੇ ਚਲਦੇ ਬਲਾਕ ਸੀ ਐਚ ਸੀ ਚਨਾਰਥਲ ਕਲਾਂ ਅਧੀਨ ਸੀਨੀਅਰ ਮੈਡੀਕਲ ਅਫ਼ਸਰ ਡਾ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਸਿਹਤ ਕਮਿਆ ਵਲੋਂ ਡੇਂਗੂ ਵਿਰੋਧੀ ਗਤੀਵਧੀਆਂ ਤੇਜ਼ ਕਰ ਦਿੱਤੀਆ ਗਈਆ ਹਨ। ਜਿਸ ਸੰਬੰਧੀ ਜਾਨਕਾਰੀ ਦਿੰਦੇ ਹੋਏ ਡਾ ਸੁਰਿੰਦਰ ਸਿੰਘ ਨੇ ਦਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਲੋਕਾਂ ਦੇ ਘਰਾਂ ਅੰਦਰ ਖੜ੍ਹੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਕਰਨ ਡੇਂਗੂ ਦਾ ਲਾਰਵਾ ਮਿਲਣ ਤੇ ਇਸ ਨੂੰ ਮੌਕੇ ਤੇ ਹੀ ਨਸ਼ਟ ਕਰਵਾਇਆ ਜਾਵੇ, ਆਮ ਲੋਕਾਂ ਨੂੰ ਡੇਂਗੂ ਸਬੰਧੀ ਜਾਗਰੂਕ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਮੁਹਿੰਮ ਤਹਿਤ ਅੱਜ ਬਲਾਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਸਾਰੀਆਂ ਸਿਹਤ ਸੰਸਥਾਵਾਂ ਰਾਹੀ ਜਾਗਰੂਕਤਾ ਕੈਂਪ ਲਗਾਏ ਗਏ। ਇਸ ਮੌਕੇ ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਬੁਖਾਰ ਹੋਣ ਦੀ ਸੂਰਤ ਵਿੱਚ ਤੁਰੰਤ ਨੇੜੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਆਪਣਾ ਮੁਫਤ ਵਿੱਚ ਇਲਾਜ ਅਤੇ ਟੈਸਟ ਕਰਵਾਇਆ ਜਾਵੇ। ਡੇਂਗੂ ਸੰਬਧੀ ਜਾਣਕਾਰੀ ਦਿੰਦੇ ਹੋਏ ਮਹਾਵੀਰ ਸਿੰਘ ਬਲਾਕ ਐਕਸਟੈਨਸ਼ਨ ਅਜੂਕੇਟਰ ਨੇ ਡੇਂਗੂ ਦੇ ਲੱਛਣਾਂ, ਬਚਾਅ ਤੇ ਇਲਾਜ ਬਾਰੇ ਜਾਣਕਾਰੀ ਦਿੱਤੀ।