ਸਿਵਲ ਸਰਜਨ ਨੇ ਡੇਂਗੂ ਪ੍ਰਤੀ ਸਕੂਲੀ ਬੱਚਿਆਂ ਨੂੰ ਕੀਤਾ ਜਾਗਰੂਕ

Advertisement
Spread information
ਅਸ਼ੋਕ ਧੀਮਾਨ, ਫਤਿਹਗੜ੍ਹ ਸਾਹਿਬ 7 ਨਵੰਬਰ 2023


        ਸਿਹਤ ਤੇ ਪਰਿਵਾਰ ਭਲਾਈ ਮੰਤਰੀ ,ਪੰਜਾਬ ,ਡਾ ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲੇ ਅੰਦਰ ਡੇਂਗੂ ਵਿਰੋਧੀ ਗਤੀਵਿਧੀਆਂ ਨੂੰ ਹੋਰ ਤੇਜ ਕੀਤਾ ਗਿਆ ਹੈ । ਉਚ ਅਧਿਕਾਰੀਆਂ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਵੱਲੋਂ ਸਿਹਤ ਵਿਭਾਗ ਦੀ ਟੀਮ ਨੂੰ ਨਾਲ ਲੈ ਕੇ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲੀ ਬੱਚਿਆਂ ਨੂੰ ਡੇਂਗੂ ਪ੍ਰਤੀ ਜਾਗਰੂਕ ਕੀਤਾ ਅਤੇ ਅਤੇ ਵੱਖ-ਵੱਖ ਥਾਵਾਂ ਤੇ ਬਰੀਡ ਚੈਕਿੰਗ ਕੀਤੀ ,ਚੈਕਿੰਗ ਦੌਰਾਨ ਮਿਲੇ ਮੱਛਰ ਦੇ ਲਾਰਵੇ ਨੂੰ ਮੌਕੇ ਤੇ ਨਸ਼ਟ ਕਰਵਾਇਆ ਗਿਆ। ਡਾ ਦਵਿੰਦਰਜੀਤ ਕੌਰ ਨੇ ਸਕੂਲੀ ਬੱਚਿਆਂ ਨੂੰ ਡੇਂਗੂ ਦੇ ਲੱਛਣ ਅਤੇ ਬਚਾਅ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਕਿਹਾ ਕਿ ਮੱਛਰ ਦਾ ਲਾਰਵਾ ਖੜੇ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਇਹ 07 ਤੋਂ 10 ਦਿਨ ਵਿੱਚ ਆਪਣੀਆਂ ਚਾਰ ਸਟੇਜਾਂ ਅੰਡਾ-ਲਾਰਵਾ-ਪਿਊਪਾ ਤੇ ਅਡਲਟ ਪਾਰ ਕਰਦਾ ਹੈ ,ਇਸ ਲਈ ਉਸ ਦੀ ਇਸ ਕੜੀ ਨੂੰ ਤੋੜਨ ਲਈ ਹਰ ਸ਼ੁਕਰਵਾਰ ਨੂੰ ਮੱਛਰ ਦਾ ਲਾਰਵਾ ਪੈਦਾ ਹੋਣ ਵਾਲੀਆਂ ਥਾਵਾਂ ਜਿਵੇਂ ਕੂਲਰ, ਗਮਲੇ, ਫਰਿਜ ਦੀ ਟਰੇ ਅਤੇ ਹੋਰ ਪਾਣੀ ਖੜਨ ਵਾਲੀਆਂ ਥਾਵਾਂ ਆਦਿ ਨੂੰ ਸਾਫ ਕਰਨਾ ਤੇ ਸੁਕਾਉਣਾ ਚਾਹੀਦਾ ਹੈ ,
        ਵੱਧ ਤੋਂ ਵੱਧ ਸਰੀਰ ਢਕਣ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ , ਮੱਛਰ ਭਜਾਉ ਕਰੀਮਾ ,ਜੰਤਰਾਂ ਮੱਛਰਦਾਨੀਆ, ਜਾਲੀਦਾਰ ਦਰਵਾਜੇ, ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਮੌਕੇ ਤੇ ਸੀਨੀਅਰ ਮੈਡੀਕਲ ਅਫਸਰ ਡਾ ਬਲਕਾਰ ਸਿੰਘ ਨੇ ਦੱਸਿਆ ਬੁਖਾਰ ਹੋਣ ਦੀ ਸੂਰਤ ਵਿੱਚ ਐਸਪਰੀਨ, ਡਿਸਪਰੀਨ, ਬਰੂਫਨ ਆਦਿ ਦਵਾਈ ਦੀ ਵਰਤੋਂ ਨਾ ਕੀਤੀ ਜਾਵੇ ਸਿਰਫ ਪੈਰਾਸਿਟਾਮੋਲ ਦੀ ਗੋਲੀ ਹੀ ਲਈ ਜਾ ਸਕਦੀ ਹੈ ,ਸਾਨੂੰ ਡੇਂਗੂ ਦਾ ਟੈਸਟ ਕਰਵਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫਤ ਕੀਤਾ ਜਾਂਦਾ ਹੈ ਲੋੜ ਪੈਣ ਤੇ ਸਾਨੂੰ ਇਸ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਮੈਡਮ ਰੀਟਾ ਰਾਣੀ, ਜਿਲਾ ਐਪੀਡਿਮੋਲੋਜਿਸਟ ਡਾ ਗੁਰਪ੍ਰੀਤ ਕੌਰ, ਡਾ ਦੀਪਤੀ,ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਗਰੂਪ ਸਿੰਘ, ਗੱਜਣ ਸਿੰਘ ,ਮਨਦੀਪ ਕੌਰ, ਮਨਜਿੰਦਰ ਸਿੰਘ ਅਤੇ ਮਨਿੰਦਰ ਸਿੰਘ ਆਦਿ ਹਾਜਰ ਸਨ।
Advertisement
Advertisement
Advertisement
Advertisement
Advertisement
error: Content is protected !!