ਰਿਚਾ ਨਾਗਪਾਲ, ਪਟਿਆਲਾ 7 ਨਵੰਬਰ 2023
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ 20 ਨਵੰਬਰ ਨੂੰ “ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ” ਤਹਿਤ ਸੀਨੀਅਰ ਸਿਟੀਜਨਾਂ ਲਈ ਬਹਾਵਲਪੁਰ ਪੈਲੇਸ ਵਿਖੇ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਲਾਈ ਕੈਂਪ ਵਿਖੇ ਬਜ਼ੁਰਗਾਂ ਲਈ ਮੈਡੀਕਲ ਚੈਅਕਪ ਸਮੇਤ ਅੱਖਾਂ, ਕੰਨਾਂ ਦੇ ਮਾਹਿਰ ਡਾਕਟਰ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ, ਇਸ ਦੇ ਨਾਲ ਹੀ ਲੋੜਵੰਦ ਬਜ਼ੁਰਗਾਂ ਨੂੰ ਐਨਕਾਂ ਅਤੇ ਹੋਰ ਲੋੜੀਂਦੀ ਮੈਡੀਕਲ ਸਹਾਇਤਾ ਵੀ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਕੈਂਪ ਵਿਚ ਆਉਣ ਵਾਲੇ ਬਜ਼ੁਰਗਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੀ ਜਾਣ ਵਾਲੀ ਪੈਨਸ਼ਨ ਸੇਵਾਵਾਂ ਵੀ ਮੁਹੱਈਆ ਕਰਵਾਈ ਜਾਵੇਗੀ ਅਤੇ ਸੀਨੀਅਰ ਸਿਟੀਜਨ ਦੇ ਕਾਰਡ ਲਈ ਰਜਿਸਟ੍ਰੇਸ਼ਨ ਵੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਵੱਖ ਵੱਖ ਖੇਤਰਾਂ ਵਿੱਚ ਵੱਡਾ ਯੋਗਦਾਨ ਪਾਉਣ ਵਾਲੇ ਬਜ਼ੁਰਗਾਂ ਦੇ ਲੈਕਚਰ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸਿਵਲ ਸਰਜਨ ਕੈਂਪ ਦੇ ਆਯੋਜਨ ਲਈ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨੂੰ ਸਹਿਯੋਗ ਦੇਣਗੇ। ਇਸ ਮੌਕੇ ਫੀਜ਼ੀਓ ਥੈਰਪੀਸਿਟ, ਯੋਗ ਅਤੇ ਹੱਡੀਆਂ ਆਦਿ ਦੇ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਵੀ ਦਿੱਤੀਆਂ ਜਾਣਗੀਆਂ ਤਾਂ ਜੋ ਇੱਕ ਥਾਂ ਉਤੇ ਹੀ ਹਰ ਤਰ੍ਹਾਂ ਦੀਆਂ ਇਲਾਜ ਸੇਵਾਵਾਂ ਬਜ਼ੁਰਗਾਂ ਨੂੰ ਮਿਲ ਸਕਣ।
ਸਾਕਸ਼ੀ ਸਾਹਨੀ ਨੇ ਕਿਹਾ ਕਿ ਅਜਿਹੇ ਕੈਂਪ ਸਬ ਡਵੀਜ਼ਨ ਪੱਧਰ ’ਤੇ ਵੀ ਕੈਂਪ ਲਗਾਏ ਜਾਣਗੇ ਤਾਂ ਜੋ ਲੋੜਵੰਦ ਬਜ਼ੁਰਗ ਕੈਂਪ ਵਿਚ ਪਹੁੰਚ ਕੇ ਸੇਵਾਵਾਂ ਦਾ ਲਾਭ ਉਠਾ ਸਕਣ। ਇਸ ਮੌਕੇ ਐਸ.ਡੀ.ਐਮ ਪਟਿਆਲਾ ਡਾ. ਇਸਮਿਤ ਵਿਜੈ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਵਰਿੰਦਰ ਸਿੰਘ ਬੈਂਸ, ਡੀ.ਡੀ.ਪੀ.ਓ ਅਮਨਦੀਪ ਕੌਰ, ਸੁਪ੍ਰੀਤ ਕੌਰ, ਡਾ. ਐਸ.ਜੇ ਸਿੰਘ, ਲਖਵਿੰਦਰ ਸਰੀਨ, ਯਾਦਵਿੰਦਰ ਸਿੰਘ, ਰਤਿੰਦਰ ਪਾਲ, ਗੁਰਮੀਤ ਸਿੰਘ, ਰਾਹੁਲ ਸਿੰਘ, ਗੁਰਸੇਵਕ ਸਿੰਘ ਵੀ ਮੌਜੂਦ ਸਨ।