ਬਰਨਾਲਾ ਪ੍ਰਸ਼ਾਸਨ ਨੇ ਪਰਾਲੀ ਜਲਾਉਣ ਖਿਲਾਫ ਅਪਣਾਇਆ ਸਖ਼ਤ ਰੁੱਖ

Advertisement
Spread information

ਰਘਬੀਰ ਹੈਪੀ, ਬਰਨਾਲਾ, 8 ਨਵੰਬਰ 2023


    ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬਰਨਾਲਾ ਪ੍ਰਸ਼ਾਸਨ ਨੇ ਪਰਾਲੀ ਜਲਾਉਣ ਖਿਲਾਫ ਸਖ਼ਤ ਰੁੱਖ ਅਪਣਾਉਂਦਿਆਂ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀਆਂ ਟੀਮਾਂ ਦਾ ਗਠਨ ਕੀਤਾ ਹੈ ਜਿਹੜੇ ਕਿ ਲਗਾਤਾਰ ਜ਼ਿਲ੍ਹੇ ਵਿਚ ਇੱਕਠੇ ਗਸ਼ਤ ਕਰਨਗੀਆਂ ਅਤੇ ਪਰਾਲੀ ਨੂੰ ਜਲਾਉਣ ਸਬੰਧੀ ਕੇਸਾਂ ਉੱਤੇ ਠੱਲ ਪਾਉਣਗੀਆਂ। ਇਸ ਗੱਲ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀ ਬੁਲਾਈ ਅਹਿਮ ਬੈਠਕ ਨੂੰ ਸੰਬੋਧਨ ਕਰਦਿਆਂ ਕੀਤਾ । ਉਨ੍ਹਾਂ ਨਾਲ ਜ਼ਿਲ੍ਹਾ ਪੁਲਿਸ ਮੁੱਖੀ ਸੰਦੀਪ ਮਲਿਕ ਵੀ ਸਨ।

Advertisement

     ਇਸ ਸਬੰਧੀ ਵਧੇਰੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 13 ਕਲੱਸਟਰ ਅਫ਼ਸਰ ਅਤੇ 79 ਨੋਡਲ ਅਫ਼ਸਰ ਤਾਇਨਾਤ ਹਨ ਜਿਨ੍ਹਾਂ ਵੱਲੋਂ ਨਿਰੰਤਰ ਕਿਸਾਨਾਂ ਨਾਲ ਇਸ ਸਬੰਧੀ ਕੰਮ ਕੀਤਾ ਜਾ ਰਿਹਾ ਹੈ । ਜ਼ਿਲ੍ਹੇ ਵਿਚ ਕੁੱਲ 11 ਐੱਸ. ਐਚ. ਓ. ਹਨ ਜਿਨ੍ਹਾਂ ਨੂੰ ਕਲੱਸਟਰ ਅਫ਼ਸਰ ਨਾਲ ਤਾਇਨਾਤ ਕੀਤਾ ਗਿਆ ਹੈ । ਹੁਣ ਪੁਲਿਸ ਅਤੇ ਪ੍ਰਸ਼ਾਸਨ ਮਿਲਕੇ ਪਿੰਡਾਂ ‘ਚ ਪਰਾਲੀ ਜਲਾਉਣ ਖਿਲਾਫ ਕਾਰਵਾਈ ਕਰਨਗੇ।

     ਉਨ੍ਹਾਂ ਖੇਤੀਬਾੜੀ ਵਿਭਾਗ ਨੂੰ ਹਦਾਇਤ ਕੀਤੀ ਕਿ ਜਿਹੜੇ ਪਿੰਡਾਂ ‘ਚ ਅੱਗ ਲਗਾਉਣ ਦੀਆਂ ਘਟਨਾਵਾਂ ਆ ਰਹੀਆਂ ਹਨ ਉਨ੍ਹਾਂ ਪਿੰਡਾਂ ਦੇ ਵੇਰਵੇ ਇਨ੍ਹਾਂ ਟੀਮਾਂ ਨਾਲ ਸਾਂਝੇ ਕੀਤੇ ਜਾਣ । ਨਾਲ ਹੀ ਹਦਾਇਤ ਕੀਤੀ ਗਈ ਹੈ ਕਿ ਜਿਹੜੇ ਖੇਤਾਂ ਚੋਂ ਵਾਢੀ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਉਨ੍ਹਾਂ ਉੱਤੇ ਖਾਸ ਨਜ਼ਰ ਰੱਖੀ ਜਾਵੇ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ।

     ਜ਼ਿਲ੍ਹਾ ਪੁਲਿਸ ਮੁੱਖੀ ਸੰਦੀਪ ਮਲਿਕ ਨੇ ਆਦੇਸ਼ ਦਿੱਤੇ ਕਿ ਸਾਰੇ ਪੁਲਿਸ ਅਫ਼ਸਰ ਅਤੇ ਕਰਮਚਾਰੀ ਨਿਰੰਤਰ ਪਿੰਡਾਂ ਦਾ ਦੌਰਾ ਕਰਨ ਅਤੇ ਕਿਸਾਨਾਂ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਨ। ਉਨ੍ਹਾਂ ਕਿਹਾ ਕਿ ਲੋੜ  ਪੈਣ ਉੱਤੇ ਸਰਕਾਰੀ ਨਿਰਦੇਸ਼ਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ । ਇਸ ਮੌਕੇ ਸਾਰੇ ਸੀਨੀਅਰ ਪੁਲਿਸ ਅਤੇ ਸਿਵਲ ਅਧਿਕਾਰੀ ਹਾਜ਼ਰ ਸਨ । ਉਨ੍ਹਾਂ ਨਾਲ ਕਲੱਸਟਰ ਅਫ਼ਸਰ, ਪੁਲਿਸ ਦੀਆਂ ਤਿੰਨ ਅਤੇ ਹੋਰ ਲੋਕ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Advertisement
error: Content is protected !!