ਸਿਹਤ ਮਹਿਕਮੇ ਨੇ ਇਉਂ ਫੜ੍ਹ ਲਈ ਬੱਸ ‘ਚੋਂ ਨਕਲੀ ਮਿਠਾਈ ,,,!

Advertisement
Spread information

ਗਗਨ ਹਰਗੁਣ, ਬਰਨਾਲਾ, 8 ਨਵੰਬਰ 2023


           ਸਿਹਤ ਵਿਭਾਗ ਬਰਨਾਲਾ ਦੀ ਫੂਡ ਸੇਫਟੀ ਟੀਮ ਵੱਲੋਂ ਗੁਪਤ ਸੂਚਨਾ ਦੇ ਆਧਾਰ ‘ਤੇ ਇੱਕ ਬੱਸ ਦੀ ਚੈਕਿੰਗ ਦੌਰਾਨ ਨਕਲੀ ਮਿਠਾਈਆਂ ਭਾਰੀ ਮਾਤਰਾ ਵਿੱਚ ਜ਼ਬਤ ਕੀਤੀਆਂ ਗਈਆਂ ਹਨ। ਇਸ ਵੱਡੀ ਬਰਾਮਦਗੀ ਸਬੰਧੀ ਜਾਣਕਾਰੀ ਦਿੰਦਿਆਂ ਡਾ. ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਸਿਹਤ ਵਿਭਾਗ ਬਰਨਾਲਾ ਦੀ ਫੂਡ ਸੇਫਟੀ ਟੀਮ ਵੱਲੋਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਦੀ ਅਗਵਾਈ ਅਧੀਨ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਵੱਲੋ ਸਖ਼ਤੀ ਤੇ ਜਿੰਮੇਵਾਰੀ ਨਾਲ ਲਾਗਾਤਾਰ ਹਰ ਪਾਸੇ ਨਿਗ੍ਹਾ ਰੱਖੀ ਜਾ ਰਹੀ ਹੈ ਤਾਂ ਜੋ ਮਿਲਾਵਟੀ ਤੇ ਨਕਲੀ ਮਿਠਾਈਆਂ ਬਣਾਉਣ ਅਤੇ ਵੇਚਣ ਵਾਲਿਆਂ ‘ਤੇ ਸਖ਼ਤ ਕਾਰਵਾਈ ਕੀਤੀ ਜਾ ਸਕੇ ।

Advertisement

ਸਿਵਲ ਸਰਜਨ ਬਰਨਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੂਡ ਸੇਫਟੀ ਟੀਮ ਬਰਨਾਲਾ ਵੱਲੋਂ ਬਾਜਾਖਾਨਾ ਚੌਂਕ ਵਿਖੇ ਇਕ ਪ੍ਰਾਈਵੇਟ ਬੱਸ ਦੀ ਚੈਕਿੰਗ ਦੌਰਾਨ ਮੌਕੇ ‘ਤੇ ਢੋਡਾ ਅਤੇ ਮਿਲਕ ਕੇਕ ਦੇ ਸੈਂਪਲ ਲਏ ਗਏ ਅਤੇ ਕੁੱਲ 2 ਕੁਆਇੰਟਲ 60 ਕਿੱਲੋ ਮਿਠਾਈਆਂ ਜ਼ਬਤ ਕੀਤੀਆਂ ਗਈਆਂ ਅਤੇ ਸੈਂਪਲ ਅਗਲੇਰੀ ਕਾਰਵਾਈ ਲਈ ਟੈਸਟਿੰਗ ਲੈਬ ਖਰੜ ਵਿਖੇ ਭੇਜ ਦਿੱਤੇ ਗਏ ਹਨ। ਡਾ. ਔਲ਼ਖ ਨੇ ਕਿਹਾ ਕਿ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਵੱਲੋਂ ਮਿਲਾਵਟੀ ਅਤੇ ਨਕਲੀ ਖਾਣ ਪੀਣ ਦੀਆਂ ਚੀਜ਼ਾਂ ਦੀ ਸਮੇਂ ਸਮੇਂ ਤੇ ਜਾਂਚ ਕੀਤੀ ਜਾਂਦੀ ਰਹੇਗੀ ਤਾਂ ਜੋ ਆਮ ਲੋਕਾਂ ਦੀ ਸਿਹਤ ਨਾਲ ਖਿਲਵਾੜ ਹੋਣ ਤੋਂ ਰੋਕਿਆ ਜਾ ਸਕੇ ।

Advertisement
Advertisement
Advertisement
Advertisement
Advertisement
error: Content is protected !!