ਸਿਹਤ ਵਿਭਾਗ ਨੇ ਡੇਂਗੂ ਤੋਂ ਬਚਾਅ ਲਈ  ਸ਼ੁਰੂ ਕੀਤੀ ਮੁਹਿੰਮ

Advertisement
Spread information

ਬਿੱਟੂ ਜਲਾਲਾਬਾਦੀ, ਫਾਜ਼ਿਲਕਾ  8 ਨਵੰਬਰ 2023

     ਸਿਹਤ ਵਿਭਾਗ ਵੱਲੋਂ ਡਾ. ਕਵਿਤਾ ਸਿੰਘ  ਦੀ ਯੋਗ ਅਗਵਾਈ ਵਿੱਚ ਅਤੇ ਜਿਲਾ ਮਹਾਂਮਾਰੀ ਅਫ਼ਸਰ ਡਾਕਟਰ ਸੁਨੀਤਾ ਕੰਬੋਜ  ਦੀ ਦੇਖ ਰੇਖ  ਅੰਦਰ ਡੇਂਗੂ ਤੋਂ ਬਚਾਅ ਲਈ “ਸ਼ੁਰੂ ਕੀਤੀ  ਮੁਹਿੰਮ ਅਧੀਨ ਗਤੀਵਿਧੀਆਂ ਕੀਤੀਆਂ ਗਈਆਂ। ਜਿਸ ਦੇ ਤਹਿਤ ਵਿਭਾਗ ਵਲੋ ਮਿਲੇ ਦਿਸ਼ਾ ਨਿਰਦੇਸ਼ ਤਹਿਤ ਫਾਜ਼ਿਲਕਾ ਦੇ ਫ਼ਰਸ਼ ਨੰਬਰ 14 ਅਤੇ ਓਡਾ ਵਾਲੀ ਬਸਤੀ ਵਿਖੇ  ਸਿਹਤ ਵਿਭਾਗ  ਵਲੋ ਡੇਂਗੂ ਲਾਰਵਾ ਐਕਟੀਵਿਟੀ ਕੀਤੀ ਗਈ ਜਿਸ ਦੇ ਨਾਲ ਲੋਕਾਂ ਨੂੰ ਡੇਂਗੂ ਬਾਰੇ ਜਾਗਰੂਕ ਵੀ ਕੀਤਾ ਗਿਆ । ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਡਾ ਸੁਨੀਤਾ ਕੰਬੋਜ  ਨੇ  ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ “ਨਵੰਬਰ ਮਹੀਨੇ ਵਿੱਚ   ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸਦੇ ਤਹਿਤ ਸਮਾਗਮ ਅਤੇ ਮੀਟਿੰਗਾਂ ਕਰਕੇ ਅਤੇ ਘਰ ਘਰ ਪਹੁੰਚ ਕਰਕੇ ਲੋਕਾਂ ਨੂੰ ਇਸ ਮੁਹਿੰਮ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ

Advertisement

      ਅਤੇ ਲੋਕਾਂ ਨੂੰ ਹਰ ਸ਼ੁੱਕਰਵਾਰ ਨੂੰ ਪਾਣੀ ਸਟੋਰ ਕਰਨ ਵਾਲੇ ਬਰਤਨਾ ਅਤੇ ਹੋਰ ਪਾਣੀ ਦੇ ਸੋਮਿਆਂ ਨੂੰ ਇਕ ਵਾਰ ਖਾਲੀ ਕਰਕੇ ਸੁਕਾ ਕੇ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ।ਇਸ ਸਬੰਧ ਵਿਚ ਡਾ ਸੁਨੀਤਾ ਕੰਬੋਜ  ਜਿਲ੍ਹਾ ਐਪੀਡੀਮੋਲੋਜਿਸਟ ਨੇ ਦੱਸਿਆ ਕਿ “ਅੱਜ ਸਿਵਿਲ ਸੁਰਜਨ ਡਾਕਟਰ ਕਵਿਤਾ ਸਿੰਘ ਵਲੋ ਫਰਸ਼ ਨੰਬਰ 14 ਅਤੇ ਓਡਾ ਵਾਲੀ ਬਸਤੀ ਵਿਖੇ ਟੀਮਾ ਦੇ ਕੰਮ ਦਾ ਨਰੀਖਣ ਕੀਤਾ   ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਪੈਫਲਿਟ ਵੰਡੇ ਗਏ ਅਤੇ ਪਾਣੀ ਦੇ ਸਰੋਤਾਂ ਨੂੰ ਮੌਕੇ  ਅਤੇ ਲੋਕਾਂ ਨੂੰ ਹਰ ਸ਼ੁੱਕਰਵਾਰ ਨੂੰ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਖਾਲੀ ਕਰਕੇ ਸੁਕਾਉਣ ਉਪਰੰਤ ਵਰਤਣ ਲਈ ਪਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਟੀਮਾ ਵਲੋਂ ਖੜੇ ਪਾਣੀ ਵਿਚ ਐਂਟੀ ਲਾਰਵੀਅਲ ਦਵਾਈਆਂ ਦੀ ਛਿੜਕਾਅ ਕੀਤਾ ਜਾ ਰਿਹਾ ਹੈ ਅਤੇ ਸਿਹਤ ਵਿਭਾਗ ਦੀਆ ਟੀਮਾ ਵਲੋਂ ਲੋਕਾਂ ਨੂੰ ਘਰਾਂ ਵਿਚ ਅਤੇ ਘਰਾਂ ਦੇ ਆਸ ਪਾਸ ਪਾਣੀ ਜਮ੍ਹਾ ਨਾ ਹੋਣ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ।ਡੇਂਗੂਦੀ ਬੀਮਾਰੀ ਤੋਂ ਬਚਣ ਲਈ ਕੁਝ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ।

     ਘਰਾਂ ਵਿੱਚ ਵਾਧੂ ਪਏ ਬਰਤਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗ਼ਮਲੇ ਆਦਿ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ।ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ। ਇਸ ਸਮੇਂ  ਸਿਹਤ ਵਿਭਾਗ ਤੋਂ ਸਿਹਤ ਕਰਮਚਾਰੀ  ਰਵਿੰਦਰ ਸ਼ਰਮਾ   ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ।ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।

Advertisement
Advertisement
Advertisement
Advertisement
Advertisement
error: Content is protected !!