ਐਸ.ਡੀ. ਕਾਲਜ ਵਿਖੇ ਇੱਕ ਰੋਜ਼ਾ ਕਾਨੂੰਨੀ ਜਾਗਰੂਕਤਾ ਸੈਮੀਨਾਰ

Advertisement
Spread information
ਗਗਨ ਹਰਗੁਣ, ਬਰਨਾਲਾ 9 ਨਵੰਬਰ 2023
       ਐੱਸ. ਡੀ. ਕਾਲਜ ਵਿਖੇ ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਹਾੜੇ ਨੂੰ ਸਮਰਪਿਤ ਇੱਕ ਰੋਜ਼ਾ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।ਰਾਜਨੀਤੀ ਸ਼ਾਸਤਰ ਅਤੇ ਇਤਿਹਾਸ ਵਿਭਾਗ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਟੀ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸੈਮੀਨਾਰ ਵਿੱਚ ਐਡਵੋਕੇਟ ਸ੍ਰੀ ਕੁਲਵੰਤ ਰਾਏ ਗੋਇਲ ਨੇ ਡੀ. ਐਲ. ਐਸ. ਏ ਵੱਲੋਂ ਦਿੱਤੀ ਜਾ ਰਹੀ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਵਿਸਥਾਰ ਸਹਿਤ ਦੱਸਿਆ।
      ਉਨ੍ਹਾਂ ਦੱਸਿਆ ਕਿ ਇਹ ਸਹਾਇਤਾ ਕਿਹੜੇ ਕਿਹੜੇ ਵਰਗ ਦੇ ਲੋਕ ਹਾਸਿਲ ਕਰ ਸਕਦੇ ਹਨ, ਇਸ ਮੁਫ਼ਤ ਕਾਨੂੰਨੀ ਸਹਾਇਤਾ ਵਿਚ ਕੀ ਮਿਲਦਾ ਹੈ ਅਤੇ ਇਸ ਵਾਸਤੇ ਅਪਲਾਈ ਕਿਵੇਂ ਕਰਨਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਵਿਦਿਆਰਥੀ ਵੀ ਇਸ ਮੁਫ਼ਤ ਕਾਨੂੰਨੀ ਸਹਾਇਤਾ ਦੇ ਦਾਇਰੇ ਵਿੱਚ ਆਉਂਦੇ ਹਨ ਅਤੇ ਇਸ ਦਾ ਫਾਇਦਾ ਲੈ ਸਕਦੇ ਹਨ। ਉਨ੍ਹਾਂ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ। 
      ਐਡਵੋਕੇਟ ਮਨਿੰਦਰ ਸਿੰਘ ਨੇ ਵੀ ਇਸ ਸੇਵਾ ਨਾਲ ਸਬੰਧਿਤ ਕਈ ਨੁਕਤੇ ਵਿਦਿਆਰਥੀਆਂ ਨਾਲ ਸਾਂਝੇ ਕੀਤੇ। ਮਹਿਮਾਨਾਂ ਦਾ ਰਸਮੀ ਧੰਨਵਾਦ ਪ੍ਰੋ. ਸ਼ੋਇਬ ਜ਼ਫ਼ਰ ਨੇ ਕੀਤਾ ਅਤੇ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਡਾ. ਮਨਜੀਤ ਸਿੰਘ ਨੇ ਨਿਭਾਈ। ਇਸ ਮੌਕੇ ਡਾ. ਸਤਪਾਲ ਕੌਰ, ਡਾ. ਬਹਾਦਰ ਸਿੰਘ, ਪ੍ਰੋ. ਵਿਕਰਮ ਸਿੰੰਘ, ਪ੍ਰੋ. ਲਖਵੀਰ ਸਿੰਘ, ਸ੍ਰੀ ਨਿਰਭੈ ਸਿੰਘ, ਮੈਡਮ ਰੇਣੂਕਾ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।
Advertisement
Advertisement
Advertisement
Advertisement
Advertisement
error: Content is protected !!