ਸੜਕ ਸੁਰੱਖਿਆ ਸਿਖਲਾਈ ਮੌਕੇ ਟ੍ਰੈਫਿਕ ਪੁਲਿਸ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਹੋਏ ਸ਼ਾਮਲ

Advertisement
Spread information
ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ, 10  ਨਵੰਬਰ 2023 
        ਸੜਕ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਨ ਨੂੰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਦਿਆਂ ਵੱਖ-ਵੱਖ  ਵਿਭਾਗਾਂ ਦੇ ਅਧਿਕਾਰੀਆਂ ਲਈ ਸਥਾਨਕ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਚ ਵਿਆਪਕ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮੁਦ ਬਮਬਾ ਅਤੇ ਸਹਾਇਕ ਕਮਿਸ਼ਨਰ (ਜ) ਸ੍ਰੀ ਸੂਰਜ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।
      ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮੁਦ ਬਮਬਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਭਰ ਵਿੱਚ ਸੜਕ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਨ ਅਭਿਆਸਾਂ ਨੂੰ ਵਧਾਉਣ ਲਈ ਇਹ ਸਮੂਹਿਕ ਉਪਰਾਲਾ ਕੀਤਾ ਗਿਆ ਹੈ। ਇਸ ਦੌਰਾਨ ਫਿਰੋਜ਼ਪੁਰ, ਫ਼ਾਜ਼ਿਲਕਾ, ਮੋਗਾ ਅਤੇ ਫ਼ਰੀਦਕੋਟ ਜ਼ਿਲ੍ਹਿਆਂ ਤੋਂ ਟ੍ਰੈਫਿਕ ਪੁਲਿਸ, ਲੋਕ ਨਿਰਮਾਣ, ਸਿਹਤ ਵਿਭਾਗ, ਟਰਾਂਸਪੋਰਟ, ਪੰਜਾਬ ਮੰਡੀ ਬੋਰਡ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਦਿ ਵਿਭਾਗਾਂ ਦੇ ਨੁਮਾਇੰਦੇ ਸ਼ਾਮਲ ਹੋਏ।
        ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸਿਖਲਾਈ ਸੜਕ ਸੁਰੱਖਿਆ ਬਾਰੇ ਲੀਡ ਏਜੰਸੀ, ਪੀਐਸਆਰਐਸਸੀ ਵੱਲੋਂ ਉਲੀਕੀ ਗਈ ਸੜਕ ਸੁਰੱਖਿਆ ਉਪਾਵਾਂ ਬਾਰੇ ਜ਼ਿਲ੍ਹਾ ਪੱਧਰੀ ਸਿਖਲਾਈ ਦੀ ਤਜਵੀਜ ਦੇ ਇੱਕ ਹਿੱਸੇ ਵਜੋਂ ਕਰਵਾਈ ਗਈ ਹੈ। ਇਸ ਸਿਖਲਾਈ ਦਾ ਮੰਤਵ ਸੜਕ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਨ ਨੂੰ ਸੁਚਾਰੂ ਢੰਗ ਨਾਲ ਸਮੂਹਿਕ ਯਤਨ ਵਜੋਂ ਨੇਪਰੇ ਚਾੜਨਾ ਹੈ ਤਾਂ ਕਿ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਘੱਟੋ-ਘੱਟ 50 ਫੀਸਦੀ ਤੱਕ ਘਟਾਉਣ ਦਾ ਟੀਚਾ ਪ੍ਰਾਪਤ ਕੀਤਾ ਜਾ ਸਕੇ।
         ਇਸ ਮੌਕੇ ਜਾਇੰਟ ਡਾਇਰੈਕਟਰ ਸੜਕ ਸੁਰੱਖਿਆ ਸ੍ਰੀ ਦੇਸ ਰਾਜ ਨੇ ਸੜਕ ਸੁਰੱਖਿਆ ਦੇ  ਪਹਿਲੂਆਂ ਦੀ ਜਾਣਕਾਰੀ ਪ੍ਰਦਾਨ ਕੀਤੀ ਅਤੇ ਸੜਕ ਸੁਰੱਖਿਆ ਆਡਿਟ ਦੀ ਮਹੱਤਤਾ ਅਤੇ ਹਾਦਸਿਆਂ ਦੇ ਮੂਲ ਕਾਰਨਾਂ ਦੇ ਵਿਸ਼ਲੇਸ਼ਣ ‘ਤੇ ਜ਼ੋਰ ਦਿੱਤਾ।  ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਭਾਗੀਦਾਰਾਂ ਨੂੰ ਸੜਕ ਸੁਰੱਖਿਆ ਸੰਬੰਧੀ ਚਿੰਤਾਵਾਂ ਦੇ ਸੰਪੂਰਨ ਸਪੈਕਟ੍ਰਮ ਨੂੰ ਸੰਬੋਧਿਤ ਕਰਦੇ ਹੋਏ, ਟ੍ਰੈਫਿਕ ਪ੍ਰਬੰਧਨ, ਸੁਰੱਖਿਅਤ ਵਾਹਨ, ਟ੍ਰੈਫਿਕ ਨਿਯਮਾਂ, ਡਰਾਈਵਿੰਗ ਲਾਇਸੈਂਸ ਅਤੇ ਇਨਫੋਰਸਮੈਂਟ ਪ੍ਰੋਟੋਕੋਲ ਬਾਰੇ ਸਿੱਖਿਅਤ ਕੀਤਾ ਗਿਆ।
         ਇਸ ਦੌਰਾਨ ਵੱਖ-ਵੱਖ ਸੜਕ ਸੁਰੱਖਿਆ ਵਿਸ਼ਿਆਂ ‘ਤੇ ਵਿਆਪਕ ਸਿਖਲਾਈ ਕਰਵਾਈ ਗਈ, ਜਿਸ ਵਿੱਚ ਸੜਕ ਸੁਰੱਖਿਆ ਦੇ ਇੰਜਨੀਅਰਿੰਗ ਢੰਗ, ਸ਼ਹਿਰੀ ਅਤੇ ਪੇਂਡੂ ਹਾਈਵੇਅਜ ਲਈ ਸੜਕ ਸੁਰੱਖਿਆ ਇੰਜੀਨੀਅਰਿੰਗ ਦੇ ਪਹਿਲੂ, ਜਿਓਮੈਟ੍ਰਿਕ ਡਿਜ਼ਾਈਨ, ਸੰਕੇਤ, ਮਾਰਕਿੰਗ, ਸਟ੍ਰੀਟ ਫਰਨੀਚਰ, ਚੌਰਾਹੇ, ਗੋਲ ਚੱਕਰ, ਕਰੈਸ਼ ਬੈਰੀਅਰ ਅਤੇ ਟ੍ਰੈਫਿਕ ਕੈਲਮਿੰਗ ਸ਼ਾਮਲ ਹਨ।
         ਇਸ ਤੋਂ ਇਲਾਵਾ ਸੜਕ ਸੁਰੱਖਿਆ ਬਾਰੇ ਸੁਪਰੀਮ ਕੋਰਟ ਦੁਆਰਾ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਸਮੇਤ ਸੜਕ ਸੁਰੱਖਿਆ ਦੇ ਸੰਦਰਭ ਵਿੱਚ ਸੜਕ ਸੁਰੱਖਿਆ ਆਡਿਟ ਅਤੇ ਐਮਰਜੈਂਸੀ ਦੇਖਭਾਲ ਦੀ ਵਿਆਪਕ ਯੋਜਨਾ, ਜਿਸ ਵਿੱਚ ਪ੍ਰੀ-ਹਸਪਤਾਲ ਦੇਖਭਾਲ, ਨਿਸ਼ਚਿਤ ਦੇਖਭਾਲ ਕੇਂਦਰ, ਮੁਢਲੀ ਸਹਾਇਤਾ, ਟੈਲੀਮੇਡੀਸਨ, ਬੁਨਿਆਦੀ ਢਾਂਚਾ, ਸਰੋਤ, ਅਤੇ ਸਥਾਨਿਕ ਡੇਟਾਬੇਸ ਦੀ ਵਰਤੋਂ ‘ਤੇ ਚਰਚਾ ਸ਼ਾਮਲ ਸੀ।
Advertisement
Advertisement
Advertisement
Advertisement
Advertisement
error: Content is protected !!