ਯੂਥ ਵੀਰਾਂਗਨਾਂਵਾਂ ਨੇ ਚਲਾਏ ਲੋੜਵੰਦ ਘਰਾਂ ਦੇ ਬੱਚਿਆਂ ਨਾਲ ਖੁਸ਼ੀਆਂ ਦੇ ਪਟਾਕੇ

Advertisement
Spread information

ਅਸ਼ੋਕ ਵਰਮਾ, ਬਠਿੰਡਾ, 10 ਨਵੰਬਰ 2023

      ਯੂਥ ਵੀਰਾਂਗਨਾਂਏਂ (ਰਜਿ.) ਇਕਾਈ ਬਠਿੰਡਾ ਦੀਆਂ ਵਲੰਟੀਅਰਾਂ ਨੇ ਦੀਵਾਲੀ ਦੇ ਤਿਉਹਾਰ ਮੌਕੇ ਸਥਾਨਕ ਪਰਸ ਰਾਮ ਨਗਰ ਵਿਖੇ ਜਰੂਰਤਮੰਦ ਪਰਿਵਾਰਾਂ ਦੇ ਬੱਚਿਆਂ ਨੂੰ ਮਿਠਾਈ ਅਤੇ ਹੋਰ ਦੀਵਾਲੀ ਦਾ ਸਮਾਨ ਵੰਡਿਆ ਹੈ। ਇਸ ਮੌਕੇ ਸੰਸਥਾ ਵਲੰਟੀਅਰ ਅੰਕਿਤਾ ਨੇ ਕਿਹਾ ਕਿ ਅੱਜ ਸਾਡੀ ਸੰਸਥਾ ਦੇ ਮੈਂਬਰਾਂ ਨੇ ਜਰੂਰਤਮੰਦ ਪਰਿਵਾਰਾਂ ਦੇ  ਉਨ੍ਹਾਂ ਬੱਚਿਆਂ ਨੂੰ ਦੀਵਾਲੀ ਦੇ ਸ਼ੁੱਭ ਮੌਕੇ ਤੇ ਮਿਠਾਈ ਮਿਠਾਈ ਦੇ ਨਾਲ-ਨਾਲ ਮੋਮਬੱਤੀਆਂ ਅਤੇ ਪਟਾਖੇ ਆਦਿ ਵੰਡਕੇ ਖੁਸ਼ੀ ਮਨਾਈ ਹੈ ਜੋ ਅਕਸਰ ਘਰਾਂ ਦੀ ਗਰੀਬੀ ਕਾਰਨ ਅਜਿਹੇ ਤਿਉਹਾਰ ਮੌਕੇ ਖੁਸ਼ੀਆਂ ਮਨਾਉਣ ਤੋਂ ਵਾਂਝੇ ਰਹਿ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ  ਬੱਚਿਆਂ ਦੇ ਖਿੜੇ ਚਿਹਰਿਆਂ ਨੂੰ ਦੇਖ ਕੇ ਵੱਖਰਾ ਸਕੂਨ ਮਿਲਦਾ ਹੈ।     ਇਸ ਯੂਥ ਵਲੰਟੀਅਰਾਂ ਨੇ ਦੀਵਾਲੀ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਖੁਸ਼ੀ ਦੇ ਮੌਕਿਆਂ ਨੂੰ ਜਰੂਰਤਮੰਦ  ਬੱਚਿਆਂ ਨਾਲ ਮਿਲ ਕਿ ਮਿਲਾਉਣ ਜਿਸ ਨਾਲ ਤਿਉਹਾਰਾਂ ਦੀਆਂ ਖੁਸ਼ੀਆਂ ਕਈ ਗੁਣਾ ਵਧ ਜਾਂਦੀਆਂ ਹਨ । ਉਨ੍ਹਾਂ ਕਿਹਾ ਕਿ ਸਾਡੀ ਸੰਸਥਾ ਵੱਲੋਂ ਬੱਚਿਆਂ ਲਈ ਮੁਫ਼ਤ ਟਿਊਸ਼ਨ ਸੈਂਟਰ ਵੀ ਖੋਲ੍ਹੇ ਜਾਂਦੇ ਹਨ। ਇਸ ਤੋਂ ਇਲਾਵਾ ਜੇਕਰ ਕੋਈ ਬੱਚਾ ਆਰਥਿਕ ਤੰਗੀ ਕਾਰਨ ਪੜ੍ਹ ਨਹੀਂ ਸਕਦਾ ਤਾਂ ਸਾਡੀ ਸੰਸਥਾ ਉਸ ਬੱਚੇ ਨੂੰ ਪੜ੍ਹਨ ’ਚ ਵੀ ਮੱਦਦ ਕਰਦੀ ਹੈ। ਇਸ ਲਈ ਜਿੰਨ੍ਹਾਂ ਪਰਿਵਾਰਾਂ ਦੇ ਬੱਚੇ ਪੜ੍ਹਨਾ ਚਾਹੁੰਦੇ ਹਨ ਸਾਡੇ ਨਾਲ ਸੰਪਰਕ ਕਰ ਸਕਦੇ ਹਨ। ਇਸ ਮੌਕੇ ਯੂਥ ਵਲੰਟੀਅਰਾਂ ਨੀਤੂ, ਸੁਖਵੀਰ, ਕਰਮਜੀਤ, ਜੱਸੀ, ਜਸਵਿੰਦਰ, ਸਰਬਜੀਤ, ਸਿਮਰਨ ਅਤੇ ਹੋਰ ਮੈਂਬਰਾਂ ਹਾਜਰ ਸਨ।

Advertisement
Advertisement
Advertisement
Advertisement
Advertisement
Advertisement
error: Content is protected !!