ਵਿਧਾਇਕ ਬਲੂਆਣਾ ਵੱਲੋਂ ਪਿੰਡ ਖਾਟਵਾ ਵਿਖੇ ਵਿਕਾਸ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ

Advertisement
Spread information

ਬਿੱਟੂ ਜਲਾਲਾਬਾਦੀ, ਫਾਜਿਲਕਾ 10 ਨਵੰਬਰ 2023


     ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਹਲਕੇ ਦੇ ਵਿਕਾਸ ਨੂੰ ਲੀਹਾਂ ਤੇ ਲਿਜਾਉਣ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ। ਵਿਧਾਇਕ ਵੱਲੋਂ ਹਲਕੇ ਦੇ ਪਿੰਡ ਖਾਟਵਾ ਵਿਖੇ ਅੱਜ ਲਗਭਗ 44 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ।
     ਉਨ੍ਹਾਂ ਦੱਸਿਆ ਕਿ ਪਿੰਡ ਖਾਟਵਾ ਵਿਖ਼ੇ ਖਿਡਾਰੀਆ ਦੀ ਮੰਗ ਨੂੰ ਪੂਰਾ ਕਰਦਿਆਂ ਲਗਭਗ 35 ਲੱਖ ਰੁਪਏ ਦੀ ਲਾਗਤ ਨਾਲ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ ਅਤੇ ਲਗਭਗ 9 ਲੱਖ ਰੁਪਏ ਦੀ ਲਾਗਤ ਨਾਲ ਇੰਟਰਨਾਕ ਟਾਇਲਾਂ ਦਾ ਨੀਂਹ ਪੱਥਰ ਰੱਖਿਆ।
     ਵਿਧਾਇਕ ਬਲੂਆਣਾ ਸ੍ਰੀ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੀ ਦਿਖ ਨੂੰ ਸੁਧਾਰਨ ਲਈ ਪੁਰਜੋਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਕੋਈ ਵੀ ਹਲਕਾ ਵਿਕਾਸ ਪੱਖੋਂ ਪਿਛੇ ਨਾ ਰਹੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਵਿਸੇਸ਼ ਹਦਾਇਤਾਂ ਹਨ ਕਿ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ। ਇਸ ਮੌਕੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ।

Advertisement
Advertisement
Advertisement
Advertisement
Advertisement
Advertisement
error: Content is protected !!