ਲੋਕਾਂ ਨੂੰ ਪ੍ਰਦੂਸ਼ਣ ਰਹਿਤ ਗਰੀਨ ਦਿਵਾਲੀ ਮਨਾਉਣ ਦਾ ਸੱਦਾ-ਮੰਤਰੀ ਚੇਤਨ ਸਿੰਘ ਜੌੜਾਮਾਜਰਾ

Advertisement
Spread information
ਰਿਚਾ ਨਾਗਪਾਲ, ਪਟਿਆਲਾ, 11 ਨਵੰਬਰ 2023


   

    ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਨਿਵਾਸੀਆਂ ਸਮੇਤ ਦੇਸ਼-ਵਿਦੇਸ਼ ਵਿੱਚ ਵੱਸਦੇ ਪੰਜਾਬੀਆਂ ਨੂੰ ਦਿਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਲੋਕ ਸੰਪਰਕ ਮੰਤਰੀ ਸ. ਜੌੜਾਮਾਜਰਾ ਨੇ ਕਿਹਾ ਕਿ ਉਹ ਪਰਮਾਤਮਾ ਕੋਲ ਅਰਦਾਸ ਕਰਦੇ ਹਨ ਕਿ ਰੋਸ਼ਨੀਆਂ ਦਾ ਤਿਉਹਾਰ ਦਿਵਾਲੀ ਸਾਰਿਆਂ ਦੇ ਜੀਵਨ ਵਿੱਚ ਖੁਸ਼ੀਆਂ ਖੇੜੇ ਤੇ ਖੁਸ਼ਹਾਲੀ ਲੈਕੇ ਆਵੇ।
ਕੈਬਨਿਟ ਮੰਤਰੀ ਜੌੜਾਮਾਜਰਾ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਦੂਸ਼ਣ ਰਹਿਤ ਗਰੀਨ ਦਿਵਾਲੀ ਮਨਾਉਣ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਪਟਾਕੇ ਵੀ ਗਰੀਨ ਹੀ ਚਲਾਉਣ ਤਾਂ ਕਿ ਸਾਡਾ ਵਾਤਾਵਰਣ ਪ੍ਰਦੂਸ਼ਣ ਤੋਂ ਬਚ ਸਕੇ। ਉਨ੍ਹਾਂ ਕਿਹਾ ਕਿ ਪਵਿੱਤਰ ਤਿਉਹਾਰ ਦਿਵਾਲੀ ਤੇ ਬੰਦੀ ਛੋੜ ਦਿਵਸ ਦੀ ਸਦੀਆਂ ਤੋਂ ਸਾਡੇ ਦੇਸ਼ ਵਿੱਚ ਮਹਾਨਤਾ ਅਤੇ ਮਹੱਤਤਾ ਹੈ, ਇਸ ਤਿਉਹਾਰ ਤੋਂ ਅਗਲੇ ਦਿਨ ਮਨਾਏ ਜਾਣ ਵਾਲੇ ਪਵਿੱਤਰ ਵਿਸ਼ਵਕਰਮਾ ਦਿਵਸ ਮੌਕੇ ਕਿਰਤੀ ਭਾਈਚਾਰੇ ਵੱਲੋਂ ਭਗਵਾਨ ਸ੍ਰੀ ਵਿਸ਼ਵਕਰਮਾ ਦੀ ਪੂਜਾ ਕੀਤੀ ਜਾਂਦੀ ਹੈ।
ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਤੇ ਸੁਤੰਤਰਤਾ ਸੰਗਰਾਮੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਗੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਗੱਲੋਂ ਵਚਨਬੱਧ ਹੈ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਇਆ ਜਾਵੇ।
Advertisement
Advertisement
Advertisement
Advertisement
Advertisement
error: Content is protected !!