* ਖ਼ੂਨ ਦਾਨ ਜਿਹੇ ਮਹਾਨ ਕਾਰਜ ਲਈ ਵੱਧ ਤੋਂ ਵੱਧ ਨੌਜਵਾਨ ਅੱਗੇ ਆਉਣ: ਤੇਜ ਪ੍ਰਤਾਪ ਸਿੰਘ ਫੂਲਕਾ
* 18 ਸਾਲ ਤੋਂ 60 ਸਾਲ ਦਾ ਸਿਹਤਮੰਦ ਵਿਅਕਤੀ ਕਰ ਸਕਦੈ ਖੂਨ ਦਾਨ: ਸਿਵਲ ਸਰਜਨ
ਮਨੀ ਗਰਗ / ਰਘੁਵੀਰ ਹੈਪੀ ਬਰਨਾਲਾ
ਵਿਸ਼ਵ ਖੂਨ ਦਾਨੀ ਦਿਵਸ ਮੌਕੇ ਅੱਜ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਰੈੱਡ ਕ੍ਰਾਸ ਸੁਸਾਇਟੀ ਦੇ ਪ੍ਰਧਾਨ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਸਿਵਲ ਹਸਪਤਾਲ ਬਰਨਾਲਾ ਦੇ ਬਲੱਡ ਬੈਂਕ ਵਿਖੇ ਖ਼ੂਨਦਾਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆਖਿਆ ਕਿ ਖ਼ੂਨ ਦਾਨ ਮਹਾਂ ਦਾਨ ਹੈ। ਇਸ ਲਈ ਜਿਹੜਾ ਵੀ ਵਿਅਕਤੀ ਸਿਹਤਮੰਦ ਹੈ, ਉਹ ਖ਼ੂਨਦਾਨ ਲਈ ਜ਼ਰੂਰ ਅੱਗੇ ਆਵੇ।
ਉਨ੍ਹਾਂ ਆਖਿਆ ਕਿ ਕੋਵਿਡ 19 ਦੀ ਇਸ ਸੰਕਟ ਦੀ ਘੜੀ ਵਿਚ ਖ਼ੂਨ ਦਾਨ ਹੋਰ ਵੀ ਪੁੰਨ ਦਾ ਕਾਰਜ ਹੈ। ਇਸ ਮੌਕੇ ਸਿਵਲ ਸਰਜਨ ਬਰਨਾਲਾ ਡਾ. ਗੁਰਿੰਦਰਬੀਰ ਸਿੰਘ ਵੱਲੋਂ ਵੀ ਖੂਨ ਦਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਖਾਸ ਕਰ ਕੇ ਨੌਜਵਾਨ ਵਰਗ ਨੂੰ ਖੂਨ ਦਾਨ ਜਿਹੇ ਮਹਾਨ ਕਾਰਜ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਪੁੰਨ ਦੇ ਕਾਰਜ ਨਾਲ ਕਈ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿ 18 ਸਾਲ ਤੋਂ 60 ਸਾਲ ਤੱਕ ਦਾ ਕੋਈ ਵੀ ਵਿਅਕਤੀ ਖ਼ੂਨਦਾਨ ਕਰ ਕਰ ਸਕਦਾ ਹੈ। ਇਸ ਮੌਕੇ ਜ਼ਿਲ੍ਹਾ ਰੈੱਡ ਕ੍ਰਾਸ ਸੁਸਾਇਟੀ ਦੇ ਸਕੱਤਰ ਸਰਵਣ ਸਿੰਘ ਵੀ ਹਾਜ਼ਰ ਸਨ।