ਜ਼ਿਲ੍ਹੇ ਦੇ ਕੇਸਧਾਰੀ ਸਿੱਖ ਆਪਣੀ ਵੋਟ ਜ਼ਰੂਰ ਬਣਾਉਣ: ਡੀ.ਸੀ.

Advertisement
Spread information

ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ 19 ਨਵੰਬਰ 2023

            ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ-2023 ਲਈ ਕੇਸਧਾਰੀ ਸਿੱਖਾਂ ਦੀ ਵੋਟਰ ਰਜਿਸਟ੍ਰੇਸ਼ਨ ਦੇ ਕੰਮ ਦੀ ਮਿਆਦ ਵਿਚ 29 ਫਰਵਰੀ 2024 ਤੱਕ ਵਾਧਾ ਕਰ ਦਿੱਤਾ ਹੈ। ਜ਼ਿਲ੍ਹਾ ਫਿਰੋਜ਼ਪੁਰ ਵਿਖੇ ਚਾਰ ਚੋਣ ਹਲਕੇ 18-ਮਮਦੋਟ, 19-ਫਿਰੋਜ਼ਪੁਰ, 20-ਤਲਵੰਡੀ ਭਾਈ ਅਤੇ 21-ਜ਼ੀਰਾ ਪੈਂਦੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਰਾਜੇਸ਼ ਧੀਮਾਨ ਆਈ.ਏ.ਐੱਸ. ਨੇ ਦਿੱਤੀ।
        ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰਕਿਰਿਆ ਤਹਿਤ ਵੋਟਰ ਰਜਿਸਟ੍ਰੇਸ਼ਨ ਦਾ ਕੰਮ 21 ਅਕਤੂਬਰ ਤੋਂ ਸ਼ੁਰੂ ਹੋ ਕੇ 15 ਨਵੰਬਰ 2023 ਤੱਕ ਚੱਲਣਾ ਸੀ, ਜਦਕਿ ਹੁਣ ਰਜਿਸਟ੍ਰੇਸ਼ਨ ਦੀ ਮਿਤੀ ਵਧਾ ਕੇ 29 ਫਰਵਰੀ 2024 ਤੱਕ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ 1 ਮਾਰਚ 2024 ਤੋਂ 20 ਮਾਰਚ 2024 ਤੱਕ ਵੋਟਰ ਸੂਚੀਆਂ ਦੀ ਤਿਆਰੀ ਅਤੇ ਪ੍ਰਿਟਿੰਗ ਹੋਵੇਗੀ। ਇਸ ਤੋਂ ਬਾਅਦ 21 ਮਾਰਚ 2024 ਨੂੰ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ ਅਤੇ ਇਸੇ ਹੀ ਦਿਨ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਲੈਣ ਸਬੰਧੀ ਚੋਣ ਹਲਕੇ ਅਨੁਸਾਰ ਨਿਯੁਕਤ ਅਧਿਕਾਰੀਆਂ ਦੀ ਸੂਚੀ ਜਾਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨ ਦੀ ਆਖਰੀ ਮਿਤੀ 11 ਅਪ੍ਰੈਲ 2024 ਹੋਵੇਗੀ। ਉਨ੍ਹਾਂ ਦੱਸਿਆ ਕਿ 21 ਅਪ੍ਰੈਲ 2024 ਤੱਕ ਦਾਅਵਿਆਂ ਅਤੇ ਇਤਰਾਜ਼ਾਂ ਦਾ ਸਿੱਖ ਗੁਰਦੁਆਰਾ ਬੋਰਡ ਚੋਣਾਂ, 1959 ਦੇ ਰੂਲ ਨੰਬਰ 10(3) ਅਨੁਸਾਰ ਨਿਪਟਾਰਾ ਕੀਤਾ ਜਾਵੇਗਾ। ਇਸ ਤੋਂ ਬਾਅਦ 2 ਮਈ 2024 ਨੂੰ ਸਪਲੀਮੈਂਟਰੀ ਸੂਚੀਆਂ ਦੀ ਤਿਆਰੀ ਅਤੇ ਪ੍ਰਿਟਿੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 3 ਮਈ 2024 ਨੂੰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਜਾਵੇਗੀ।
            ਉਨ੍ਹਾਂ ਕਿਹਾ ਕਿ ਫਾਰਮ-। ਸਬੰਧਤ ਚੋਣ ਹਲਕੇ ਦੇ ਰਿਵਾਈਜਿੰਗ ਅਫਸਰ ਦੇ ਦਫਤਰ ਵਿਖੇ ਉੱਪਲਬਧ ਹਨ ਤੇ ਜ਼ਿਲ੍ਹੇ ਦੇ 21 ਸਾਲ ਦੇ ਸਮੂਹ ਕੇਸਧਾਰੀ ਸਿੱਖ ਵੋਟਰ ਆਪਣੀ ਵੋਟ ਬਣਾਉਣ ਲਈ ਫਾਰਮ-1 ਭਰਨ ਤੋਂ ਬਾਅਦ ਰਿਵਾਈਜਿੰਗ ਅਫਸਰ, ਸਹਾਇਕ ਰਿਵਾਈਜਿੰਗ ਅਫਸਰ ਦੇ ਦਫਤਰ ਜਾਂ ਆਪਣੇ ਹਲਕੇ ਦੇ ਪਟਵਾਰੀ ਪਾਸ ਜਮਾਂ ਕਰਵਾ ਸਕਦੇ ਹਨ। ਵੋਟਰਾਂ ਦੀ ਸਹੂਲਤ ਲਈ ਫਾਰਮ-1 ਜ਼ਿਲ੍ਹੇ ਦੀ ਵੈਬ ਸਾਈਟ www.ferozepur.nic.in ਤੇ ਵੀ ਉਪਲਬਧ ਹੈ। ਉਨ੍ਹਾਂ ਜ਼ਿਲ੍ਹੇ ਦੇ ਵੱਧ ਤੋਂ ਵੱਧ ਕੇਸਧਾਰੀ ਸਿੱਖਾਂ ਨੂੰ ਫਾਰਮਾਂ ਰਾਹੀਂ ਆਪਣੀ ਵੋਟ ਬਣਾਉਣ ਅਤੇ ਆਗਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ।

Advertisement
Advertisement
Advertisement
Advertisement
Advertisement
Advertisement
error: Content is protected !!