ਰਘਬੀਰ ਹੈਪੀ, ਬਰਨਾਲਾ, 21 ਨਵੰਬਰ 2023
ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਸ਼੍ਰੀ ਅਰੁਣ ਕੁਮਾਰ, ਸਹਾਇਕ ਡਾਇਰੈਕਟਰ ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਪ੍ਰਿੰਸੀਪਲ ਸ਼੍ਰੀਮਤੀ ਵਿਨਸੀ ਜਿੰਦਲ ਦੀ ਅਗਵਾਈ ਵਿੱਚ ਵਿੱਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਮੰਤਵ ਨੂੰ ਮੁੱਖ ਰੱਖਦਿਆਂ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ( ਲੜਕੀਆਂ) ਬਰਨਾਲਾ ਵਿਖੇ ਐਨ. ਐਸ. ਐਸ. ਦਾ ਇੱਕ ਰੋਜ਼ਾ ਕੈਂਪ ਲਗਾਇਆ ਗਿਆ। ਕੈਂਪ ਵਿੱਚ 50 ਵਲੰਟੀਅਰ ਵਿਦਿਆਥੀਆਂ ਨੇ ਭਾਗ ਲਿਆ।
ਕੈਂਪ ਦੌਰਾਨ ਪ੍ਰੋਗਰਾਮ ਅਫ਼ਸਰ ਪੰਕਜ ਗੋਇਲ ਦੁਆਰਾ ਵਿਦਿਆਰਥੀਆਂ ਨੂੰ ਕੌਮੀ ਸੇਵਾ ਯੋਜਨਾ ਸਕੀਮ ਦੇ ਸ਼ੁਰੂ ਹੋਣ ਅਤੇ ਇਸ ਦੇ ਮੰਤਵ ਬਾਰੇ ਜਾਣਕਾਰੀ ਦਿੱਤੀ ਗਈ। ਪ੍ਰਿੰਸੀਪਲ ਮੈਡਮ ਦੁਆਰਾ ਵਿਦਿਆਥੀਆਂ ਨੂੰ ਨੈਤਿਕ ਕਦਰਾਂ ਕੀਮਤਾਂ ਅਤੇ ਵਾਤਾਵਰਣ ਦੀ ਸੁਰੱਖਿਆ ਬਾਰੇ ਜਾਗਰੂਕ ਕੀਤਾ ਗਿਆ। ਨੀਤੂ ਸਿੰਗਲਾ, ਸਹਾਇਕ ਪ੍ਰੋਗਰਾਮ ਅਫ਼ਸਰ ਦੀ ਅਗਵਾਈ ਵਿੱਚ ਵਿੱਦਿਆਰਥੀਆਂ ਦੇ ਸਕੂਲ ਦੇ ਇਕ ਪਾਸੇ ਸਫ਼ਾਈ ਅਭਿਆਨ ਤਹਿਤ ਸਾਫ਼ ਸਫਾਈ ਕੀਤੀ। ਐਨ.ਐਸ.ਐਸ. ਨਾਲ ਸੰਬਧਿਤ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਇਸ ਕਾਰਜ ਨੂੰ ਪੂਰੀ ਤਨਦੇਹੀ ਨਾਲ ਨੇਪਰੇ ਚਾੜਿਆ। ਕੈਂਪ ਦੇ ਕਾਰਜ ਉਪਰੰਤ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ।