ਹਲਕਾ ਆਤਮ ਨਗਰ ‘ਚ ਵਿਕਾਸ ਕਾਰਜ਼ ਸਿੱਖਰਾਂ ‘ਤੇ

Advertisement
Spread information

ਬੇਅੰਤ ਬਾਜਵਾ, ਲੁਧਿਆਣਾ, 21 ਨਵੰਬਰ 2023

     ਵਿਧਾਨ ਸਭਾ ਹਲਕਾ ਆਤਮ ਨਗਰ ‘ਚ ਵਿਕਾਸ ਪ੍ਰੋਜੈਕਟ ਸਿੱਖਰਾਂ ‘ਤੇ ਚੱਲ ਰਹੇ ਹਨ। ਇਸੇ ਲੜੀ ਤਹਿਤ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਸਥਾਨਕ ਪਾਸੀ ਨਗਰ ਤੋਂ ਕਰਨੈਲ ਸਿੰਘ ਨਗਰ ਤੱਕ, ਇਲਾਕਾ ਨਿਵਾਸੀਆਂ ਦੀ ਮੌਜੂਦਗੀ ਵਿੱਚ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਗਈ। ਵਿਧਾਇਕ ਸਿੱਧੂ ਨੇ ਦੱਸਿਆ ਕਿ ਪਾਸੀ ਨਗਰ ਤੋਂ ਕਰਨੈਲ ਸਿੰਘ ਨਗਰ (ਸਾਹਮਣੇ ਐਲੇ ਗਰੀਨ) ਤੱਕ ਦੀ ਸੜ੍ਹਕ ਦੇ ਨਿਰਮਾਣ ਕਾਰਜ਼ਾਂ ‘ਤੇ ਲਗਭਗ 26 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਸੂੁਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਹੁਣ ਹਰ ਗਲੀ ਮੁਹੱਲੇ ਦੀਆਂ ਸੜ੍ਹਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ।

Advertisement

     ਉਨ੍ਹਾਂ ਦੱਸਿਆ ਕਿ ਹਲਕੇ ਦੇ ਵਸਨੀਕਾਂ ਵੱਲੋਂ ਫਤਵਾ ਜਾਰੀ ਕਰਕੇ ਉਨ੍ਹਾ ਨੂੰ ਸੇਵਾ ਕਰਨ ਦਾ ਮੌਕਾ ਬਖ਼ਸਿਆ ਹੈ ਜਿਸ ਨੂੰ ਉਹ ਅਜਾਂਈ ਨਹੀਂ ਜਾਣ ਦੇਣਗੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਨਿਰਮਾਣ ਕਾਰਜ਼ਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਪ੍ਰੋਜੈਕਟ ਨੂੰ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕੀਤਾ ਜਾਵੇ ਤਾਂ ਜੋ ਇਲਾਕੇ ਦੇ ਲੋਕਾਂ ਨੂੰ ਇਸਦਾ ਜਲਦ ਲਾਭ ਮਿਲ ਸਕੇ।

Advertisement
Advertisement
Advertisement
Advertisement
Advertisement
error: Content is protected !!