ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਸਿਹਤ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

Advertisement
Spread information
ਅਸ਼ੋਕ ਧੀਮਾਨ, ਫਤਿਹਗੜ੍ਹ ਸਾਹਿਬ 23 ਨਵੰਬਰ 2023


      ਹਾਈ ਰਿਸਕ ਗਰਭਵਤੀ ਔਰਤਾਂ ਨੂੰ ਸਮੇਂ ਤੋਂ ਪਹਿਲਾਂ ਪਹਿਚਾਨਣ ਅਤੇ ਸਮਾਂ ਰਹਿੰਦਿਆਂ ਇਲਾਜ ਕਰਨ ਦੇ ਮੰਤਵ ਨਾਲ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਸੂਬੇ ਅੰਦਰ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ  ਮਨਾਇਆ ਜਾਂਦਾ ਹੈ, ਜ਼ਿਲਾ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਜੀ ਅਗਵਾਈ ਹੇਠ ਅੱਜ ਇਹ ਦਿਨ ਮਨਾਇਆ ਗਿਆ । ਇਸ  ਸਬੰਧੀ ਜਾਣਕਾਰੀ ਦਿੰਦਿਆਂ ਡਾ ਦਵਿੰਦਰਜੀਤ ਕੌਰ ਨੇ ਦੱਸਿਆ ਕਿ ਹਰ ਮਹੀਨੇ ਦੀ 9 ਤੇ 23 ਤਰੀਕ ਨੂੰ ਜਿਲੇ ਦੀਆਂ ਸਾਰੀਆਂ ਹਾਈ ਰਿਸਕ ਗਰਭਵਤੀ ਔਰਤਾਂ ਦਾ ਵਿਸ਼ੇਸ਼ ਮੈਡੀਕਲ ਚੈਕ ਅਪ ਕੀਤਾ ਜਾਂਦਾ ਹੈ ਅਤੇ ਉਹਨਾਂ ਨੂੰ ਖੁਰਾਕ ਸਮਗਰੀ ਵੀ ਦਿੱਤੀ ਜਾਂਦੀ ਹੈ।
     ਉਹਨਾਂ ਦੱਸਿਆ ਕਿ ਵਿਭਾਗ ਵੱਲੋਂ ਹਾਈ ਰਿਸਕ ਗਰਭਵਤੀ ਔਰਤਾਂ ਦੀ ਸਿਹਤ ਅਤੇ ਉਹਨਾਂ ਦੇ ਇਲਾਜ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾਂਦੀ ਹੈ । ਜ਼ਿਲ੍ਹਾ ਹਸਪਤਾਲ ਵਿਖੇ ਇਸ ਅਭਿਆਨ ਤਹਿਤ ਲਗਾਏ ਗਏ ਵਿਸ਼ੇਸ਼ ਮੈਡੀਕਲ ਚੈੱਕਅਪ ਕੈਂਪ ਦੌਰਾਨ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਗਰਭਵਤੀ ਔਰਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣਾ ਜਣੇਪਾ ਸਰਕਾਰੀ ਸੰਸਥਾਂ ਵਿਚ ਕਰਵਾਉਣ ਕਿਉਕਿ ਗਰਭਵਤੀਆਂ ਨੂੰ ਸਰਕਾਰੀ ਸੰਸਥਾਵਾਂ ਵਿਚ ਪ੍ਰੈਗਨੇਸੀ ਟੈਸਟ ਤੋਂ ਲੈਕੇ ਜਣੇਪੇ ਦੇ 42 ਦਿਨਾਂ ਤੱਕ ਸਾਰੀਆਂ ਸਹੂਲਤਾਂ ਸਰਕਾਰ ਵੱਲੋਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ ਉਹਨਾਂ ਕਿਹਾ ਕਿ ਵਿਭਾਗ ਦੀਆਂ ਹਦਾਇਤਾ ਅਨੁਸਾਰ ਗਰਭਵਤੀਆਂ ਦੇ ਦੋ ਅਲਟ੍ਰਾਸਾਂਊਡ ਅਤੇ ਲੋੜੀਦੇ ਲੈਬਾਰਟਰੀ ਟੈਸਟ ਵੀ ਮੁਫਤ ਕੀਤੇ ਜਾਂਦੇ ਹਨ ਅਤੇ ਸੰਸਥਾਗਤ ਜਣੇਪਾ ਕਰਵਾਉਣ ਤੇ ਜਨਨੀ ਸੁਰੱਖਿਆ ਯੋਜਨਾ ਤਹਿਤ ਮਾਲੀ ਸਹਾਇਤਾ ਵੀ ਦਿੱਤੀ ਜਾਂਦੀ ਹੈ ।
       ਇਸ ਮੌਕੇ ਤੇ ਸੀਨੀਅਰ ਮੈਡੀਕਲ ਅਫਸਰ ਡਾ ਬਲਕਾਰ ਸਿੰਘ ਅਤੇ  ਔਰਤ ਰੋਗਾਂ ਦੇ ਮਾਹਰ ਡਾ ਗਗਨਦੀਪ ਕੌਰ ਵੱਲੋਂ  ਗਰਭਵਤੀ ਔਰਤਾਂ ਦੀ ਸਿਹਤ ਸੰਭਾਲ ਲਈ ਜਾਗਰੂਕ ਕੀਤਾ ਗਿਆ  । ਜ਼ਿਲ੍ਹਾ ਹਸਪਤਾਲ ਵਿੱਚ ਐਂਟੀ ਨੇਟਲ ਚੈੱਕ ਅੱਪ ਕਰਾਉਣ ਲਈ ਆਈਆਂ ਔਰਤਾਂ ਨੂੰ ਸਿਵਲ ਸਰਜਨ ਵੱਲੋਂ ਇਸ ਅਭਿਆਨ ਤਹਿਤ ਖੁਰਾਕ ਸਮੱਗਰੀ ਵੀ ਵੰਡੀ ਗਈ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ ਬਲਕਾਰ ਸਿੰਘ, ਡਾ ਗਗਨਦੀਪ ਕੌਰ, ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ,ਜਸਵਿੰਦਰ ਕੌਰ , ਬੀਸੀਸੀ ਅਮਰਜੀਤ ਸਿੰਘ,ਬਲਜੀਤ ਸਿੰਘ ਆਦਿ ਵੀ ਹਾਜਰ ਸਨ।
Advertisement
Advertisement
Advertisement
Advertisement
Advertisement
error: Content is protected !!