ਹਥਿਆਰਬੰਦ ਸੈਨਾ ਝੰਡਾ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਾਈਕਲ ਰੈਲੀ ਨੂੰ ਧੂਮ-ਧਾਮ ਨਾਲ ਕੀਤਾ ਰਵਾਨਾ 

Advertisement
Spread information

ਬਿੱਟੂ ਜਲਾਲਾਬਾਦੀ, ਫਾਜਿਲਕਾ  24 ਨਵੰਬਰ 2023

     ਹਥਿਆਰਬੰਦ ਸੈਨਾ ਝੰਡਾ ਦਿਵਸ ਨੂੰ ਸਮਰਪਿਤ ਫਾਜਿਲਕਾ ਵਿਖੇ 23 ਨਵੰਬਰ ਨੂੰ ਪਹੁੰਚੀ ਰਾਜ ਪੱਧਰੀ ਸਾਈਕਲ ਰੈਲੀ ਨੂੰ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਦੀ ਹਾਜ਼ਰੀ ਵਿੱਚ ਅੱਜ ਸਵੇਰੇ 8 ਵਜੇ ਹਰੀ ਝੰਡੀ ਦੇ ਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਲਈ ਰਵਾਨਾ ਕਰ ਦਿੱਤਾ ਹੈ। ਇਸ ਰੈਲੀ ਨੂੰ ਡੀ ਸੀ ਕੰਪਲੈਕਸ ਫਾਜਿਲਕਾ ਤੋਂ ਰਵਾਨਾ ਕੀਤਾ ਗਿਆ।

Advertisement

     ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਕਿ ਸੈਨਿਕ ਵਿਭਾਗ ਵੱਲੋਂ ਵੱਡੀ ਸਾਈਕਲ ਰੈਲੀ ਦੀ ਸ਼ੁਰੂਆਤ  7 ਨਵੰਬਰ ਨੂੰ ਕੀਤੀ ਗਈ ਸੀ । ਉਨ੍ਹਾਂ ਕਿਹਾ ਕਿ ਇਸ ਰੈਲੀ ਦਾ ਉਦੇਸ਼ ਲੋਕਾਂ ਨੂੰ ਸੈਨਾ ਪ੍ਰਤੀ ਜਾਗਰੂਕਤਾ ਫੈਲਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਦੇਸ਼ ਦੀ ਸੇਵਾ ਕਰਨ ਵੱਲ ਪ੍ਰੇਰਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਸੈਨਿਕਾ ਦਾ ਸਨਮਾਨ ਕਰਨਾ ਬਣਦਾ ਹੈ ਕਿਉਂਕਿ ਕਿਸੇ ਵੀ ਦੇਸ਼ ਦੀ ਸਭ ਤੋਂ ਵੱਡੀ ਸੰਪਤੀ ਵਿੱਚੋਂ ਇੱਕ ਹੁੰਦੇ ਹਨ, ਇਨ੍ਹਾਂ ਦੀਆਂ ਸੇਵਾਵਾਂ ਤੇ ਕੁਰਬਾਨੀਆਂ ਦੇਸ਼ ਦੀ ਰੱਖਿਆ ਵਿੱਚ ਬਹੁਤ ਵੱਡਾ ਯੋਗਦਾਨ ਹਨ। ਉਨ੍ਹਾਂ ਕਿਹਾ ਕਿ  ਇਹ ਰੈਲੀ 7 ਦਸੰਬਰ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਤੇ ਖਤਮ ਹੋਵੇਗੀ।

    ਡਿਪਟੀ ਕਮਿਸ਼ਨਰ ਵੱਲੋਂ 6 ਲਾਭਪਾਤਰੀਆਂ ਨਾਨ-ਪੈਨਸ਼ਨਰ ਨੂੰ 30 ਹਜ਼ਾਰ ਰੁਪਏ ਦੇ ਚੈਕ ਵੀ ਵੰਡੇ ਗਏ। ਡਿਪਟੀ ਕਮਿਸ਼ਨਰ ਵੱਲੋਂ ਸਾਈਕਲ ਰੈਲੀ ਵਿੱਚ ਸ਼ਾਮਿਲ ਸਾਰਿਆ ਐਕਸ ਸਰਵਿਸ ਮੈਨ ਦਾ ਸਨਮਾਨ ਕੀਤਾ। ਫਾਜਿ਼ਲਕਾ ਦੇ ਸੈਨਿਕ ਭਲਾਈ ਆਰਗੇਨਾਇਜਰ ਸ੍ਰੀ ਗੁਰਬਚਨ ਸਿੰਘ ਨੇ ਦੱਸਿਆ ਕਿ ਇਹ ਸਾਈਕਲ ਰੈਲੀ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਵਿੱਚੋਂ ਹੁੰਦੀ ਹੋਈ 07 ਦਸੰਬਰ, 2023 ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਚੰਡੀਗੜ੍ਹ ਵਿਖੇ ਸਮਾਪਤ ਹੋਵੇਗੀ। ਇਸ ਮੌਕੇ  ਗੁਰਬਚਨ ਸਿੰਘ ਤੋਂ ਇਲਾਵਾ ਸੀਨੂ ਪੂੰਛੀ, ਅਮਨਦੀਪ, ਸੁਖਵੰਤ ਸਿੰਘ, ਨਿਪੁੰਨ ਖੂੰਗਰ ਆਦਿ ਹਾਜਰ ਸਨ।

Advertisement
Advertisement
Advertisement
Advertisement
Advertisement
error: Content is protected !!