ਸਵੀਪ ਟੀਮ ਨੇ ਪਟਿਆਲਾ ਸਕੂਲ ਆਫ਼ ਡੈਫ ਐਂਡ ਬਲਾਈਡ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ

Advertisement
Spread information

ਰਿਚਾ ਨਾਗਪਾਲ, ਪਟਿਆਲਾ, 24 ਨਵੰਬਰ 2023

      ਪਟਿਆਲਾ ਦੀ ਸਵੀਪ ਵੱਲੋਂ ਪਟਿਆਲਾ ਸਕੂਲ ਆਫ਼ ਡੈਫ ਐਂਡ ਬਲਾਈਡ ਸੈਫਦੀਪੁਰ ਵਿਖੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ। ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਡਾ. ਸਵਿੰਦਰ ਸਿੰਘ ਰੇਖੀ ਨੇ ਆਪਣੇ ਸੰਬੋਧਨ ਵਿੱਚ ਸਵੀਪ ਪ੍ਰੋਗਰਾਮ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਸਕੂਲ ਦੇ 18 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਧਿਆਪਕਾਂ ਅਤੇ ਇਲਾਕੇ ਦੇ ਬੂਥ ਲੈਵਲ ਅਫ਼ਸਰ ਦੀ ਮਦਦ ਨਾਲ ਆਫ਼ਲਾਈਨ ਜਾਂ ਆਨਲਾਈਨ ਮੋਡ ਰਾਹੀਂ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਨ। ਉਨ੍ਹਾਂ ਦਿਵਿਆਂਗ ਵਿਅਕਤੀਆਂ ਲਈ ਉਪਲਬਧ ਸਕਸ਼ਮ ਐਪ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ।
       ਸਵੀਪ ਟੀਮ ਵੱਲੋਂ ਸਕੂਲ ਪ੍ਰਸ਼ਾਸਨ ਨੂੰ ਉਨ੍ਹਾਂ ਯੋਗ ਵਿਦਿਆਰਥੀਆਂ ਦਾ ਡਾਟਾ ਮੁਹੱਈਆ ਕਰਵਾਉਣ ਦੀ ਬੇਨਤੀ ਕੀਤੀ ਗਈ, ਜਿਨ੍ਹਾਂ ਦਾ ਵੋਟਰ ਵਜੋਂ ਨਾਮ ਦਰਜ ਹੋਣਾ ਬਾਕੀ ਹੈ।  ਸ਼੍ਰੀਮਤੀ ਰਵਿੰਦਰ ਕੌਰ ਅਨੁਵਾਦਕ ਨੇ ਕਾਰਵਾਈ ਦੇ ਸੰਚਾਰ ਵਿੱਚ ਮਦਦ ਕੀਤੀ।  ਦਿਵਿਆਂਗ ਵਿਅਕਤੀਆਂ ਦੇ ਜ਼ਿਲ੍ਹਾ ਆਈਕਨ ਸ੍ਰੀ ਜਗਦੀਪ ਸਿੰਘ ਨੇ ਵੋਟਰ ਨਾਮਾਂਕਨ ਸਬੰਧੀ ਸਕੂਲੀ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ ਅਤੇ ਵੋਟ ਦੇ ਮਹੱਤਵ ਬਾਰੇ ਦੱਸਿਆ।  
      ਸਹਾਇਕ ਸਵੀਪ ਨੋਡਲ ਅਫ਼ਸਰ ਮੋਹਿਤ ਕੌਸ਼ਲ ਨੇ ਦਿਵਿਆਂਗਜਨ ਵੋਟਰਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਦੱਸਿਆ। ਸਕੂਲ ਦੇ ਪ੍ਰਿੰਸੀਪਲ ਰੇਨੂੰ ਸਿੰਗਲਾ, ਸਕੱਤਰ ਕਰਨਲ ਕਰਮਿੰਦਰ ਸਿੰਘ ਇੰਦਰਪ੍ਰੀਤ ਸਿੰਘ, ਜਤਿੰਦਰ ਕੁਮਾਰ ਸੁਪਰਵਾਈਜ਼ਰ ਅਤੇ ਭੁਪਿੰਦਰ ਸਿੰਘ ਡਾਰੀ ਇਸ ਮੌਕੇ ਮੌਜੂਦ ਰਹੇ।

Advertisement
Advertisement
Advertisement
Advertisement
Advertisement
Advertisement
error: Content is protected !!