ਬੇਅੰਤ ਬਾਜਵਾ, ਲੁਧਿਆਣਾ, 24 ਨਵੰਬਰ 2023
ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਿਧਾਇਕ ਸ੍ਰੀ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਲਗਾਤਾਰ ਵਿਕਾਸ ਪ੍ਰੋਜੈਕਟ ਚੱਲ ਰਹੇ ਹਨ ਜਿਸਦੇ ਤਹਿਤ ਉਨ੍ਹਾਂ ਹਲਕਾ ਨਿਵਾਸੀਆਂ ਦੇ ਨਾਲ ਕਲਸੀਆਂ ਵਾਲੀ ਗਲੀ ਦੇ ਨਿਰਮਾਣ ਕਾਰਜ਼ਾਂ ਦੀ ਸ਼ੁ਼ਰੂਆਤ ਕਰਵਾਈ।
ਵਿਧਾਇਕ ਸਿੱਧੂ ਨੇ ਕਿਹਾ ਕਿ ਇਸ ਪ੍ਰੋਜੈਕਟ ‘ਤੇ ਕਰੀਬ 31 ਲੱਖ 36 ਹਜ਼ਾਰ ਰੁਪਏ ਦੀ ਲਾਗਤ ਆਵੇਗੀ। ਉਨ੍ਹਾ ਅੱਗੇ ਕਿਹਾ ਕਿ ਪੰਜਾਬ ਸੂਬੇ ਜਦੋਂ ਤੋਂ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਸਮੁੱਚੇ ਪੰਜਾਬ ਦੇ ਸ਼ਹਿਰਾਂ ਅਤੇ ਪਿੰਡਾਂ ਦਾ ਸਰਵ-ਪੱਖੀ ਵਿਕਾਸ ਹੋ ਰਿਹਾ ਹੈ। ਉਹਨਾਂ ਕਿਹਾ ਮੈ ਧੰਨਵਾਦੀ ਹਾਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦਾ ਜਿਨ੍ਹਾਂ ਵਿਕਾਸ ਦੇ ਕੰਮਾਂ ਲਈ ਕਿਸੇ ਤਰ੍ਹਾਂ ਦੇ ਫੰਡਜ ਦੀ ਕੋਈ ਕਮੀ ਨਹੀਂ ਆਉਣ ਦਿੱਤੀ.
ਉਹਨਾਂ ਸਥਾਨਕ ਵਸਨੀਕਾਂ ਨੂੰੰ ਕਿਹਾ ਕਿ ਇਹ ਸੜਕਾਂ ਤੁਹਾਡੇ ਦਿੱਤੇ ਹੋਏ ਟੈਕਸ ਦੇ ਪੈਸਿਆ ਵਿੱਚੋਂ ਹੀ ਬਣਦੀਆਂ ਹਨ, ਇਸ ਲਈ ਉਹ ਆਪਣੀ ਨਿਗਰਾਨੀ ਹੇਠ ਹੀ ਇਹਨਾਂ ਸੜਕਾਂ ਦਾ ਨਿਰਮਾਣ ਕਰਵਾਉਣ ਅਤੇ ਬਾਅਦ ਵਿੱਚ ਇਹਨਾਂ ਸੜਕਾਂ ਦੀ ਸਾਂਭ ਸੰਭਾਲ ਰੱਖਣ ਦੀ ਜਿੰਮੇਵਾਰੀ ਵੀ ਨਿਭਾਉਣ।
ਇਸ ਮੌਕੇ ਉਹਨਾਂ ਨੇ ਅਧਿਕਾਰੀਆਂ ਨੂੰ ਵੀ ਨਿਰਦੇਸ਼ ਜਾਰੀ ਕਰਦਿਆਂ ਸਪੱਸ਼ਟ ਕੀਤਾ ਕਿ ਇਹਨਾਂ ਸੜਕਾਂ ਦੇ ਨਿਰਮਾਣ ਕਾਰਜ਼ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕੀਤੇ ਜਾਣ। ਉਨ੍ਹਾ ਕਿਹਾ ਕਿ ਸੜ੍ਹਕਾਂ ਦੇ ਨਿਰਮਾਣ ਵਿੱਚ ਵਰਤੇ ਜਾਣ ਵਾਲ ਮਟੀਰੀਅਲ ਵਿੱਚ ਕੋਈ ਖਾਮੀ ਨਹੀਂ ਹੋਣੀ ਚਾਹੀਦੀ, ਬੇਨਿਯਮੀ ਪਾਏ ਜਾਣ ੋਤੇ ਸਬੰਧਤ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।