ਰਾਜਸਥਾਨ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁਕਤਸਰ ਪੁਲਿਸ ਵੱਲੋਂ  ਸਰਹੱਦ ਸੀਲ

Advertisement
Spread information

ਅਸ਼ੋਕ ਵਰਮਾ, ਸ੍ਰੀ ਮੁਕਤਸਰ ਸਾਹਿਬ 24 ਨਵੰਬਰ 2023


    ਮੁਕਤਸਰ ਪੁਲਿਸ ਨੇ ਰਾਜਸਥਾਨ ’ਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੁਆਏ ਜਾਣ ਨੂੰ ਦੇਖਦਿਆਂ ਅੰਤਰਰਾਜੀ ਨਾਕਿਆਂ ਤੇ ਚੌਕਸੀ ਵਧਾ ਦਿੱਤੀ ਹੈ। ਅੱਜ ਸੀਨੀਅਰ ਪੁਲਿਸ ਕਪਤਾਨ ਭਾਗੀਰਥ ਸਿੰਘ ਮੀਨਾ ਨੇ ਜਿਲ੍ਹੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਦੇ ਲਈ ਕੀਤੇ ਸਖਤ ਸੁਰੱਖਿਆ ਪ੍ਰਬੰਧਾਂ ਤਹਿਤ ਇੰਨ੍ਹਾਂ ਨਾਕਿਆਂ ਦੀ ਚੈਕਿੰਗ ਕੀਤੀ ਅਤੇ ਲੁੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਦੂਜੇ ਸੂਬਿਆਂ ਦੀਆਂ ਸਰਹੱਦਾਂ ਨੂੰ ਨਾਕਾਬੰਦੀ ਕਰ ਪੂਰੀ ਤਰ੍ਹਾਂ ਸੀਲ ਕਰਕੇ ਵਹੀਕਲਾਂ ਦੀ ਕੀਤੀ ਜਾ ਰਹੀ  ਚੈਕਿੰਗ ਦਾ ਮੰਤਵ ਸ਼ਰਾਰਤੀ ਅਨਸਰ ਅਤੇ ਨਸ਼ਾ ਤਸਕਰ ਨੂੰ ਰੋਕਣਾ ਹੈ। ਇਸ ਮੌਕੇ ਜਸਪਾਲ ਸਿੰਘ ਡੀ.ਐਸ.ਪੀ ਲੰਬੀ, ਐਸ.ਆਈ ਮਨਿੰਦਰ ਸਿੰਘ ਮੁੱਖ ਅਫਸਰ ਥਾਣਾ ਕਿੱਲਿਆਂਵਾਲੀ, ਐਕਸਾਈਜ਼ ਇੰਸਪੈਕਟਰ ਗੁਰਵਿੰਦਰ ਸਿੰਘ ਅਤੇ ਨਿਰਮਲ ਸਿੰਘ ਹਾਜ਼ਰ ਸਨ।       ਐਸ.ਐਸ.ਪੀ  ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਾਜਸਥਾਨ ਵਿਧਾਨ ਸਭਾ ਚੋਣਾਂ ਦੇ ਮੱਦੇ ਨਜ਼ਰ ਜਿਲਾ ਸ਼੍ਰੀ ਮੁਕਤਸਰ ਸਾਹਿਬ ਦੀਆਂ ਨਾਲ ਲੱਗਦੀਆਂ ਸਰਹੱਦਾਂ ਨੂੰ ਨਾਕਾਬੰਦੀ ਕਰਕੇ ਸੀਲ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਜਿਲਾ ਸ਼੍ਰੀ ਮੁਕਤਸਰ ਸਾਹਿਬ ਦੇ ਨਾਲ ਰਾਜਸਥਾਨ ਸੂਬੇ ਦੀਆ ਸਰਹੱਦਾਂ ਤੇ ਕੁੱਲ  6 ਨਾਕੇ ਲਗਾਏ ਗਏ ਹਨ ਜਿਨ੍ਹਾਂ ਤੇ 24 ਘੰਟੇ ਪੁਲਿਸ ਮੁਲਾਜ਼ਮ ਤਾਇਨਾਤ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਸਰਹੱਦ ਤੋਂ ਆਉਣ ਜਾਣ ਵਾਲੇ  ਸ਼ੱਕੀ ਪੁਰਸ਼ਾਾਂ ਅਤੇ ਸ਼ੱਕੀ ਵਹੀਕਲਾਂ ਤੇ ਬਾਜ ਅੱਖ ਰੱਖ  ਕੇ ਨਜਾਇਜ਼ ਸ਼ਰਾਬ, ਸਮਗਲਿੰਗ ਅਤੇ ਹਰ ਪ੍ਰਕਾਰ ਦੀ ਨਸ਼ਾ ਤਸਕਰੀ ਨੂੰ ਰੋਕਣ ਲਈ ਚੈਕਿੰਗ ਕੀਤੀ ਜਾ ਰਹੀ ਹੈ। ਇੰਨ੍ਹਾਂ ਨਾਕਿਆ ਤੇ ਖਾਸ ਤੌਰ ਤੇ ਸੀ.ਸੀ.ਟੀ.ਵੀ ਕੈਮਰੇ ਲਗਾ ਕੇ ਖਾਸ ਧਿਆਨ ਰੱਖਿਆ ਜਾ ਰਿਹਾ ਹੈ।
       ਇਸ ਤੋਂ ਇਲਾਵਾ ਪੈਟਰੋਲਿੰਗ ਪਾਰਟੀਆਂ ਵੀ ਤਾਇਨਾਤ ਕੀਤੀਆਂ ਗਈਆਂ ਹਨ ਜੋ ਆਪਣੇ ਏਰੀਏ ਵਿੱਚ ਪੈਟਰੋਲਿੰਗ ਕਰਦੀਆਂ ਰਹਿਣਗੀਆਂ। ਉਹਨਾਂ ਕਿਹਾ ਕਿ ਸੂਬੇ ਦੇ ਨਾਲ ਲੱਗਦੇ ਰਾਜਸਥਾਨ ਪੁਲਿਸ ਨਾਲ ਵੀ ਤਾਲਮੇਲ ਕੀਤਾ ਗਿਆ ਹੈ ਅਤੇ ਸਰਹੱਦ ’ਤੇ ਹੋਣ ਵਾਲੀਆਂ ਗਤੀ ਵਿਧੀਆਂ ਨੂੰ ਇਕ ਦੂਸਰੇ ਨਾਲ ਸਾਂਝੀ ਕਰ ਕੇ ਧਿਆਨ ਰੱਖਿਆ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਹਰ ਨਾਕੇ ਤੇ ਅਕਸਾਈਜ਼ ਵਿਭਾਗ  ਦੀਆਂ ਟੀਮਾਂ ਵੀ ਤਨਾਇਤ ਕੀਤੀਆਂ ਗਈਆਂ। ਉਂਨ੍ਹਾਂ ਕਿਹਾ ਕਿ ਅੱਜ ਅਚਨਚੇਤ ਨਾਕਿਆਂ ਦੀ ਚੈਕਿੰਗ ਕੀਤੀ ਗਈ ਹੈ ਅਤੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਬਾਰੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਸੀਂ ਕੋਈ ਜਾਣਕਾਰੀ ਸਾਂਝੀ ਕਰਨੀ ਹੈ ਤਾਂ ਸਾਡੇ ਹੈਲਪਲਾਈਨ 8054370100 ਅਤੇ ਥਾਣਾ ਕਿੱਲਿਆਂਵਾਲੀ ਦਾ ਮੋਬਾਇਲ ਨੰ. 7888493965   ਤੇ ਸੰਪਰਕ ਕਰ ਸਕਦੇ ਹੋ।

Advertisement
Advertisement
Advertisement
Advertisement
Advertisement
Advertisement
error: Content is protected !!