ਅਨਮੋਲਪ੍ਰੀਤ ਸਿੱਧੂ, ਬਠਿੰਡਾ 27 ਨਵੰਬਰ 2023
ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਭੱਲਾ ਦੇ ਯਤਨਾਂ ਸਦਕਾ ਸਪੋਰਟਸ ਸਕੂਲ ਘੁੱਦਾ ਲਈ ਪੰਜਾਬ ਸਰਕਾਰ ਵੱਲੋਂ ਇਕ ਕਰੋੜ ਰੁਪਏਸ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਗ੍ਰਾਂਟ ਨਾਲ ਸਕੂਲ ਦੇ ਪ੍ਰਬੰਧਾਂ ਨੂੰ ਸਚਾਰੂ ਢੰਗ ਨਾਲ ਚਲਾਉਣ ਵਿਚ ਵੱਡੀ ਮਦਦ ਮਿਲੇਗੀ। ਸਕੂਲ ਲਈ ਗ੍ਰਾਂਟ ਜਾਰੀ ਹੋਣ ਬਾਅਦ ਵਿਦਿਆਰਥੀਆਂ ਦੇ ਮਾਪੇ ਭੱਲਾ ਦਾ ਧੰਨਵਾਦ ਕਰ ਰਹੇ ਹਨ। ਚੈਅਰਮੈਨ ਜਤਿੰਦਰ ਭੱਲਾ ਨੇ ਕਿਹਾ ਕਿ ਸਪੋਰਟਸ ਸਕੂਲ ਘੁੱਦਾ ਨੂੰ ਗ੍ਰਰਾਂਟਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਸਕੂਲ ਦੀ ਸਾਰ ਨਾਂ ਲਏ ਜਾਣ ਕਾਰਨ ਵਿਦਿਆਰਥੀਆਂ ਦੇ ਮਾਪਿਆਂ ਤੇ ਕਿਸਾਨ ਜਥੇਬੰਦੀਆਂ ਨੇ ਸਕੂਲ ਅੱਗੇ ਧਰਨਾ ਲਗਾ ਦਿੱਤਾ ਸੀ ਜਿਸ ਤੋਂ ਬਾਅਦ ਮੌਕੇ ’ਤੇ ਪੁੱਜੇ ਜਤਿੰਦਰ ਭੱਲਾ ਨੇ ਧਰਨਾਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਸਮੱਸਿਆ ਹੱਲ ਕਰਨ ਦਾ ਭਰੋਸਾ ਦਿੱਤਾ ਸੀ। ਸਕੂਲ ਦੀਆਂ ਸਮੱਸਿਆਵਾਂ ਨੂੰ ਨੇੜਿਓ ਜਾਣਨ ਲਈ ਜਤਿੰਦਰ ਸਿੰਘ ਭੱਲਾ ਨੇ ਸਪੋਰਟਸ ਸਕੂਲ ਘੁੱਦਾ ਦਾ ਦੌਰਾ ਕੀਤਾ ਸੀ। ਇਸ ਦੌਰਾਨ ਪਿੰਡ ਵਾਸੀਆਂ ਅਤੇ ਸਕੂਲ ਸਟਾਫ ਵੱਲੋਂ ਸਕੂਲ ਸਬੰਧੀ ਸਮੱਸਿਆਵਾ ਸਬੰਧੀ ਚੇਅਰਮੈਨ ਭੱਲਾ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਦਿੱਤੀ ਗਈ ਸੀ ਅਤੇ ਮੰਗ ਕੀਤੀ ਸੀ ਕਿ ਸਕੂਲ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਸਰਕਾਰ ਵੱਲੋਂ ਗ੍ਰਾਂਟ ਜਾਰੀ ਕੀਤੀ ਜਾਵੇ। ਭੱਲਾ ਨੇ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਸੀ ਕਿ ਉਹ ਇਸ ਮਸਲੇ ਨੂੰ ਸਰਕਾਰ ਨਾਲ ਵਿਚਾਰਨਗੇ।
ਇਸ ’ਤੇ ਅਮਲ ਕਰਦਿਆਂ ਭੱਲਾ ਨੇ ਸਕੂਲ ਦੀਆਂ ਸਮੱਸਿਆਵਾਂ ਬਾਰੇ ਸਰਕਾਰ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਯਤਨਾਂ ਸਦਕਾ ਥੋੜੇ ਦਿਨਾਂ ਵਿਚ ਹੀ ਸਪੋਰਟਸ ਸਕੂਲ ਨੂੰ ਇਕ ਕਰੋੜ ਦੀ ਗ੍ਰਾਂਟ ਜਾਰੀ ਹੋ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੇਡਾਂ ਨੂੰ ਬਹੁਤ ਪਿਆਰ ਕਰਦੇ ਹਨ ਅਤੇ ਸੂਬੇ ਦੇ ਵਿਦਿਆਰਥੀਆਂ, ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਨਾਲ ਜੋੜਕੇ ਇਕ ਤੰਦਰੁਸਤ ਪੰਜਾਬ ਦੀ ਸਿਰਜਣਾ ਕਰਨੀ ਚਾਹੁੰਦੇ ਹਨ। ਇਸ ਲਈ ਖੇਡਾਂ ਦੇ ਖੇਤਰ ਵਿਚ ਕਿਸੇ ਵੀ ਤਰ੍ਹਾਂ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਸਕੂਲ ਦੇ ਚੇਅਰਮੈਨ ਡਿਪਟੀ ਕਮਿਸ਼ਨਰ ਬਠਿੰਡਾ ਹਨ, ਉਹ ਵੀ ਇਸ ਸਕੂਲ ਨੂੰ ਹੋਰ ਵਧੀਆ ਬਣਾਉਣਾ ਚਾਹੁੰਦੇ ਹਨ। ਭੱਲਾ ਨੇ ਕਿਹਾ ਕਿ ਇਸ ਗ੍ਰਾਂਟ ਨਾਲ ਸਕੂਲ ਦੇ ਹਾਕੀ ਸਟੇਡੀਅਮ, ਸਵੀਮਿੰਗ ਪੂਲ, ਕੁੜੀਆਂ ਦੇ ਹੋਸਟਲ, ਇਨਡੋਰ ਸਟੇਡੀਅਮ ਦੀ ਰਿਪੇਅਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਆਉਣ ਵਾਲੇ ਸਮੇਂ ਵਿਚ ਇਸ ਦੀਆਂ ਹੋਰ ਮੁੱਢਲੀਆਂ ਸਹੂਲਤਾਂ ਨੂੰ ਪੂਰਾ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਖੇਤਰ ਵਿਚ ਵਿਸ਼ੇਸ਼ ਧਿਆਨ ਦੇ ਰਹੀ ਹੈ ਅਤੇ ਇਸ ਸਕੂਲ ਨੂੰ ਪੰਜਾਬ ਦਾ ਅਵਲ ਦਰਜੇ ਦਾ ਸਕੂਲ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।