ਡਿਪਟੀ ਕਮਿਸ਼ਨਰ ਨੇ ਸੂਬਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਆਗਾਜ਼ ਕਰਵਾਇਆ

Advertisement
Spread information

ਰਿਚਾ ਨਾਗਪਾਲ, ਪਟਿਆਲਾ 28 ਨਵੰਬਰ 2023


     ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਸੂਬਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਆਗਾਜ਼ ਕਰਵਾਉਂਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਖੇਡਾਂ ਤੇ ਸਿੱਖਿਆ ਨੂੰ ਆਪਣੀ ਪਹਿਲੀ ਤਰਜੀਹ ਬਣਾਇਆ ਹੈ ਇਸ ਕਰਕੇ ਸੂਬੇ ਵਿੱਚ ਖੇਡਾਂ ਪ੍ਰਤੀ ਅਨੁਕੂਲ ਮਾਹੌਲ ਬਣ ਗਿਆ ਹੈ।      ਸਿੱਖਿਆ ਵਿਭਾਗ ਵੱਲੋਂ ਪਟਿਆਲਾ ਦੇ ਪੋਲੋ ਗਰਾਊਂਡ ਸਥਿਤ ਮਲਟੀਪਰਪਜ਼ ਜਿਮਨੇਜ਼ੀਅਮ ਹਾਲ ਵਿਖੇ ਕਰਵਾਈਆਂ ਜਾ ਰਹੀਆਂ ਰਾਜ ਪੱਧਰੀ ਪ੍ਰਾਈਮਰੀ ਸਕੂਲ ਖੇਡਾਂ ਵਿੱਚ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ 1150 ਖਿਡਾਰੀ ਹਿੱਸਾ ਲੈਣ ਪੁੱਜੇ ਹੋਏ ਹਨ ਅਤੇ ਇਹ ਤਿੰਨ ਦਿਨ ਖਿਡਾਰੀ ਖੋ-ਖੋ ਜਿਮਨਾਸਟਿਕ ਤੇ ਯੋਗਾ ਵਿੱਚ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ।
       ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਹੋਰ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖਿਡਾਰੀ ਆਪਣੇ ਛੋਟੇ-ਛੋਟੇ ਗੋਲ ਮਿਥ ਕੇ ਮਿਹਨਤ ਕਰਨ ਤਾਂ ਉਨ੍ਹਾਂ ਨੂੰ ਸਫ਼ਲਤਾ ਜਰੂਰ ਮਿਲੇਗੀ। ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਅਰਚਨਾ ਮਹਾਜਨ ਨੇ ਦੱਸਿਆ ਕਿ ਇਨ੍ਹਾਂ ਖਿਡਾਰੀਆਂ ਲਈ ਰਹਿਣ-ਸਹਿਣ ਤੇ ਹੋਰ ਸੁਚੱਜੇ ਪ੍ਰਬੰਧ ਮੁਕੰਮਲ ਹਨ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਵਿੰਦਰ ਕੌਰ ਭੁੱਲਰ ਅਤੇ ਹੋਰ ਪ੍ਰਬੰਧਕ ਮੌਜੂਦ ਸਨ।

Advertisement
Advertisement
Advertisement
Advertisement
Advertisement
Advertisement
error: Content is protected !!