ਸਵੀਪ ਟੀਮ ਨੇ ਵੋਟਰ ਜਾਗਰੂਕਤਾ ਲਗਾਇਆ ਕੈਂਪ

Advertisement
Spread information

ਰਿਚਾ ਨਾਗਪਾਲ, ਪਟਿਆਲਾ, 28 ਨਵੰਬਰ 2023

     ਸਵੀਪ ਪਟਿਆਲਾ ਵੱਲੋਂ ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ ਅਧੀਨ ਇਕ ਵੋਟਰ ਰਜਿਸਟਰੇਸ਼ਨ ਅਤੇ ਵੋਟਰ ਜਾਗਰੂਕਤਾ ਕੈਂਪ ਗੁਰਪੁਰਬ ਮੌਕੇ ਗੁਰਦੁਆਰਾ ਸ੍ਰੀ ਖੇਲ ਸਾਹਿਬ 22 ਨੰਬਰ ਫਾਟਕ ਵਿਖੇ ਲਗਾਇਆ ਗਿਆ। ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਡਾ. ਸਵਿੰਦਰ ਸਿੰਘ ਰੇਖੀ ਨੇ ਇਸ ਮੌਕੇ ਮੌਜੂਦ 18 ਸਾਲ ਤੋਂ ਵੱਧ ਉਮਰ ਦੇ ਨੌਜਵਾਨਾਂ ਨੂੰ ਵੋਟਰ ਹੈਲਪ ਲਾਈਨ ਐਪ ਰਾਹੀਂ ਵੋਟਰ ਵਜੋਂ ਰਜਿਸਟਰ ਕੀਤਾ। ਗੁਰਪੁਰਬ ਮੌਕੇ ਸੰਗਤ ਨੂੰ ਅਪੀਲ ਕੀਤੀ ਗਈ ਕਿ ਉਹ ਆਫ਼ਲਾਈਨ ਜਾਂ ਆਨਲਾਈਨ ਮੋਡ ਰਾਹੀਂ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਨ ਅਤੇ ਨਿਰਪੱਖ ਹੋ ਕੇ ਵੋਟ ਦਾ ਭੁਗਤਾਨ ਕਰਨ। ਉਨ੍ਹਾਂ ਚੋਣ ਵਿਭਾਗ ਦੀ ਆਨਲਾਈਨ ਐਪ -ਵੋਟਰ ਹੈਲਪ ਲਾਈਨ ਅਤੇ ਇਥੇ ਉਪਲਬਧ ਵੱਖ ਵੱਖ ਫਾਰਮਾਂ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ।       ਰੁਪਿੰਦਰ ਸਿੰਘ ਨੋਡਲ ਅਫ਼ਸਰ ਪਟਿਆਲਾ ਸ਼ਹਿਰ ਨੇ ਵੀ ਸੰਗਤਾਂ ਨੂੰ ਵੋਟਰ ਰਜਿਸਟਰੇਸ਼ਨ ਲਈ ਪ੍ਰੇਰਿਤ ਕੀਤਾ ਅਤੇ ਵੋਟਰ ਰਜਿਸਟਰੇਸ਼ਨ ਪ੍ਰਕਿਰਿਆ ਬਾਰੇ ਦੱਸਿਆ। ਸਵੀਪ ਪਟਿਆਲਾ ਦੇ ਮੋਹਿਤ ਕੌਸ਼ਲ ਨੇ ਕੈਂਪ ਦੇ ਆਯੋਜਨ ਵਿੱਚ ਮਦਦ ਕੀਤੀ ਅਤੇ ਵੋਟ ਦੇ ਮਹੱਤਵ ਬਾਰੇ ਦੱਸਿਆ। ਸਵੀਪ ਟੀਮ ਵੱਲੋਂ ਵੋਟਰ ਰਜਿਸਟਰੇਸ਼ਨ ਸਬੰਧੀ ਲੋਕਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ। ਇਸ ਕੈਂਪ ਵਿਚ ਵਿਸ਼ੇਸ਼ ਤੋਰ ਤੇ 2-3 ਦਸੰਬਰ ਨੂੰ ਪੋਲਿੰਗ ਬੂਥਾ ਤੇ ਲੱਗਣ ਜਾ ਰਹੇ ਵਿਸ਼ੇਸ਼ ਕੈਂਪਾਂ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ। ਐਨ.ਜੀ.ਓ ਐਸੋਸੀਏਸ਼ਨ ਦੇ ਅੰਗਰੇਜ਼ ਸਿੰਘ ਵਿਰਕ ਨੇ ਵੀ ਕੈਂਪ ਦੌਰਾਨ ਵੋਟ ਦੀ ਮਹੱਤਤਾ ਬਾਰੇ ਦੱਸਿਆ। ਇਸ ਮੌਕੇ ਸਵੀਪ ਪਟਿਆਲਾ ਤੋਂ ਬਰਿੰਦਰ ਸਿੰਘ, ਬਲਜਿੰਦਰ ਸਿੰਘ ਅਵਤਾਰ ਸਿੰਘ ਵੀ ਮੌਜੂਦ ਰਹੇ।

Advertisement
Advertisement
Advertisement
Advertisement
Advertisement
Advertisement
error: Content is protected !!