ਸੀ.ਐਮ. ਯੋਗਸ਼ਾਲਾ ਦਾ ਵੱਧ ਤੋਂ ਵੱਧ ਲਾਭ ਲੈਣ ਜ਼ਿਲ੍ਹਾ ਨਿਵਾਸੀ – ਡਿਪਟੀ ਕਮਿਸ਼ਨਰ

Advertisement
Spread information

ਬਿੱਟੂ ਜਲਾਲਾਬਾਦੀ, ਫ਼ਿਰੋਜ਼ਪੁਰ, 29 ਨਵੰਬਰ 2023

          ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਸਿਹਤਮੰਦ ਰੱਖਣ ਲਈ ਰਾਜ ਵਿਚ ਸੀ.ਐਮ. ਦੀ ਯੋਗਸ਼ਾਲਾ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਜਿਸ ਤਹਿਤ ਫ਼ਿਰੋਜ਼ਪੁਰ ਵਿਖੇ ਵੀ ਵੱਖ-ਵੱਖ ਥਾਵਾਂ ‘ਤੇ ਸੀ.ਐਮ. ਦੀ ਯੋਗਸ਼ਾਲਾ ਚੱਲ ਰਹੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਦਿੱਤੀ।

Advertisement

          ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿਹਤਮੰਦ ਪੰਜਾਬ ਦੀ ਸਿਰਜਣਾ ਲਈ ਹਰ ਜ਼ਿਲ੍ਹੇ ਵਿੱਚ ਮਾਹਿਰ ਯੋਗਾ ਟ੍ਰੇਨਰ ਭੇਜੇ ਗਏ ਹਨ ਜੋ ਹਰ ਰੋਜ਼ ਸਵੇਰੇ ਸ਼ਾਮ ਮੁਫ਼ਤ ਯੋਗਾ ਕਲਾਸਾਂ ਦੁਆਰਾ ਲੋਕਾਂ ਨੂੰ ਯੋਗਾ ਦੀ ਸਿਖਲਾਈ ਦਿੰਦੇ ਹਨ ਤਾਂ ਜੋ ਲੋਕ ਸਹੀ ਤਰੀਕੇ ਨਾਲ ਯੋਗਾ ਕਰਕੇ ਇਸਦਾ ਲਾਭ ਲੈ ਸਕਣ। ਉਨ੍ਹਾਂ ਦੱਸਿਆ ਕਿ ਸੀ.ਐਮ. ਦੀ ਯੋਗਸ਼ਾਲਾ ਤਹਿਤ ਫ਼ਿਰੋਜ਼ਪੁਰ ਵਿਚ ਕੰਟੋਨਮੈਂਟ ਸਟੇਡੀਅਮ, ਗਾਂਧੀ ਗਾਰਡਨ ਫ਼ਿਰੋਜ਼ਪੁਰ ਛਾਉਣੀ, ਬੁੱਧਾ ਪਾਰਕ ਮਾਲ ਰੋਡ, ਢਿੰਗਰਾ ਪਾਰਕ, ਰਾਮਬਾਗ ਬਿਰਧ ਆਸ਼ਰਮ, ਸ਼ੀਤਲਾ ਮਾਤਾ ਮੰਦਿਰ, ਮਿਉਂਸਪਲ ਕਮੇਟੀ ਪਾਰਕ ਨੇੜੇ ਹੋਮ ਗਾਰਡ ਦਫ਼ਤਰ, ਕਮਲ ਸ਼ਰਮਾ ਪਾਰਕ, ਐਸ.ਬੀ.ਐਸ. ਪਾਰਕ, ਗੋਲਡਨ ਇੰਕਲੇਵ, ਬਾਗ਼ੀ ਪਾਰਕ, ਏ.ਡੀ.ਸੀ. (ਡੀ) ਦਫ਼ਤਰ ਕੈਂਪਸ ਵਿਖੇ ਸਵੇਰੇ 5 ਵਜੇ ਤੋਂ ਸ਼ਾਮ 7 ਵਜੇ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਯੋਗ ਨੂੰ ਜੀਵਨ ਦਾ ਅਨਿੱਖੜਵਾਂ ਹਿੱਸਾ ਬਣਾਉਣ ਦਾ ਸੱਦਾ ਦਿੱਤਾ। 

          ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨੇੜੇ ਦੀ ਯੋਗਸ਼ਾਲਾ ਵਿਚ ਪੁੱਜ ਕੇ ਯੋਗਾ ਦਾ ਲਾਭ ਜ਼ਰੂਰ ਲੈਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਮੁਹੱਲੇ ਵਿਚ ਯੋਗਾ ਸਿੱਖਣ ਦੇ 20-25 ਲੋਕ ਚਾਹਵਾਨ ਹੋਣਗੇ ਤਾਂ ਉਸ ਮੁੱਹਲੇ ਵਿਚ ਸੀ.ਐਮ. ਦੀ ਯੋਗਸ਼ਾਲਾ ਸ਼ੁਰੂ ਕਰਵਾ ਦਿੱਤੀ ਜਾਵੇਗੀ। ਇਸ ਲਈ ਲੋਕ ਹੈਲਪਲਾਈਨ ਨੰਬਰ 76694-00500 ‘ਤੇ ਮਿਸ ਕਾਲ ਕਰ ਸਕਦੇ ਹਨ ਜਾਂ ਜ਼ਿਲ੍ਹਾ ਸੁਪਰਵਾਈਜ਼ਰ ਫ਼ਿਰੋਜ਼ਪੁਰ ਅਮਨਪ੍ਰੀਤ ਕੌਰ ਨਾਲ ਮੋ. ਨੰ:  84376-18112 ‘ਤੇ ਸੰਪਰਕ ਕਰ ਸਕਦੇ ਹਨ।

Advertisement
Advertisement
Advertisement
Advertisement
Advertisement
error: Content is protected !!