ਰਘਬੀਰ ਹੈਪੀ, ਬਰਨਾਲਾ, 29 ਨਵੰਬਰ 2023
ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਬੋੜਾਵਾਲ ਜ਼ਿਲ੍ਹਾ ਮਾਨਸਾ (ਭਿੱਖੀ – ਬੁਢਲਾਡਾ ਰੋਡ) ਵੱਲੋਂ ਜ਼ਿਲ੍ਹਾ ਮਾਨਸਾ, ਬਰਨਾਲਾ ਅਤੇ ਸੰਗਰੂਰ ਦੇ ਯੁਵਕਾਂ ਲਈ ਭਾਰਤ ਸਰਕਾਰ ਵੱਲੋਂ ਵੱਖ-ਵੱਖ ਫੋਰਸਾਂ ਲਈ ਕੱਢੀਆ 75768 ਪੋਸਟਾਂ (BSF,CISF,CRPF,ITBP, ASSAM RIFLES (AR) ETC ਦੇ ਲਿਖਤੀ ਪੇਪਰ ਅਤੇ ਫਿਜੀਕਲ ਟ੍ਰੇਨਿੰਗ ਦੀ ਤਿਆਰੀ ਲਈ ਮੁਫਤ ਸਿਖਲਾਈ ਕੈਂਪ ਸੁਰੂ ਕੀਤਾ ਜਾ ਰਿਹਾ ਹੈ । ਇਹਨਾਂ ਪੋਸਟਾਂ ਲਈ ਆਨ-ਲਾਈਨ ਅਪਲਾਈ ਮਿਤੀ 24 ਨਵੰਬਰ 2023 ਤੋਂ 28 ਦਸੰਬਰ 2023 ਤੱਕ SSC.NIC.IN ਵੈੱਬਸਾਈਟ ‘ਤੇ ਕੀਤਾ ਜਾ ਸਕਦਾ ਹੈ ।
ਕੈਂਪ ਇੰਚਾਰਜ, ਸ. ਅਵਤਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਖਲਾਈ ਲੈਣ ਦੇ ਚਾਹਵਾਨ ਲੜਕੇ ਹੇਠ ਲਿਖੇ ਦਸਤਾਵੇਜ ਲੈ ਕੇ ਭਿੱਖੀ – ਬੁਢਲਾਡਾ ਮੇਨ ਰੋਡ ‘ਤੇ ਪੈਂਦੇ ਪਿੰਡ ਬੋੜਾਵਾਲ ਵਿਖੇ ਨਿੱਜੀ ਤੌਰ ‘ਤੇ ਕੈਂਪ ਵਿਖੇ ਮਿਤੀ 04 ਦਸੰਬਰ 2023 ਤੋਂ ਸਹੀ ਸਵੇਰੇ 09:00 ਵਜੇ ਪਹੁੰਚ ਕੇ ਸਿਖਲਾਈ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਰਜਿਸਟ੍ਰੇਸ਼ਨ ਲਈ ਦਸਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਆਧਾਰ ਕਾਰਡ ਦੀ ਫੋਟੋ ਕਾਪੀ, 02 ਪਾਸਪੋਰਟ ਸਾਈਜ਼ ਫੋਟੋ ਲਾਜ਼ਮੀ ਹਨ। ਸਿਖਲਾਈ ਦੌਰਾਨ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ । ਵਧੇਰੇ ਜਾਣਕਾਰੀ ਲਈ 90563-35220, 97792-50214 ਤੇ ਸੰਪਰਕ ਕੀਤਾ ਜਾ ਸਕਦਾ ਹੈ ।