ਬੇਅੰਤ ਬਾਜਵਾ, ਲੁਧਿਆਣਾ, 29 ਨਵੰਬਰ 2023
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (ਪੀ.ਐਸ.ਐਮ.ਐਸ.ਯੂ.) ਵੱਲੋਂ ਆਪਣੀਆਂ ਹੱਕੀ ਮੰਗੀ ਦੀ ਪੂਰਤੀ ਲਈ ਸਰਕਾਰ ਪ੍ਰਤੀ ਰੋਸ ਵਜੋਂ ਜਾਰੀ ਹੜਤਾਲ ਅੱਜ 22ਵੇਂ ਦਿਨ ਵਿੱਚ ਸ਼ਾਮਲ ਹੋ ਗਈ ਹੈ. ਵੱਖ-ਵੱਖ ਜੱਥੇਬੰਦੀਆਂ ਦੀਆਂ ਸ਼ਮੂਲੀਅਤ ਤੋਂ ਬਾਅਦ ਅੱਜ ਪੈਰਾਮੈਡੀਕਲ ਸਟਾਫ ਤੇ ਮਾਸ ਮੀਡੀਆ ਵਿੰਗ ਵੀ ਯੂਨੀਅਨ ਦੇ ਹੱਕ ਵਿੱਚ ਨਿੱਤਰ ਕੇ ਸਾਹਮਣੇ ਆਏ ਹਨ। ਜੱਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਭਾਰਗਵ, ਜਰਨਲ ਸਕੱਤਰ ਲਖਵੀਰ ਸਿੰਘ ਗਰੇਵਾਲ ਅਤੇ ਵਿੱਤ ਸਕੱਤਰ ਸੁਨੀਲ ਕੁਮਾਰ ਦੀ ਅਗਵਾਈ ਵਿੱਚ ਦਫਤਰ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਬਾਹਰ ਸਾਰੇ ਵਿਭਾਗਾਂ ਦੇ ਸਮੂਹ ਦਫਤਰੀ ਕਾਮਿਆਂ ਵੱਲੋ ਅੱਜ ਧਰਨਾ ਦਿੱਤਾ ਗਿਆ। ਜਿਲ੍ਹਾ ਪ੍ਰਧਾਨ ਸੰਜੀਵ ਭਾਰਗਵ ਨੇ ਦੱਸਿਆ ਕਿ ਚੱਲ ਰਹੇ ਵਿਧਾਨ ਸਭਾ ਸੈਸ਼ਨ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਸਦਨ ਨੂੰ ਸਵਾਲ ਕੀਤਾ ਗਿਆ ਕਿ ਮੁਲਾਜਮਾ ਦੀ ਕੀਤੀ ਗਈ ਨੋਟੀਫਿਕੇਸ਼ਨ ਅਨੁਸਾਰ ਪੁਰਾਣੀ ਪੈਨਸ਼ਨ ਕਦੋਂ ਬਹਾਲ ਕੀਤੀ ਜਾਵੇਗੀ ਅਤੇ ਕੇਂਦਰ ਦੀ ਤਰਜ਼ ਤੇ 12 ਪ੍ਰਤੀਸ਼ਤ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਿੰਦੇ ਹੋਏ 46 ਪ੍ਰਤੀਸ਼ਤ ਮਹਿੰਗਾਈ ਭੱਤਾ ਕਦੋਂ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁਲਾਜ਼ਮ ਜੱਥੇਬੰਦੀਆਂ ਵੱਲੋਂ ਚੱਲ ਰਿਹਾ ਇਹ ਸੰਘਰਸ਼ ਹੁਣ ਸੜਕਾਂ ਤੋਂ ਉੱਠ ਕੇ ਵਿਧਾਨ ਸਭਾ ਤੱਕ ਪਹੁੰਚ ਗਿਆ ਹੈ.
ਇਸ ਧਰਨੇ ਦੌਰਾਨ ਸਿਹਤ ਮਹਿਕਮੇ ਦੇ ਪੈਰਾਮੈਡੀਕਲ ਸਟਾਫ ਵੱਲੋਂ ਚੱਲ ਰਹੀ ਹੜਤਾਲ ਦਾ ਪੁਰਜ਼ੋਰ ਸਮਰਥਨ ਕੀਤਾ ਗਿਆ. ਪੈਰਾਮੈਡੀਕਲ ਸਟਾਫ ਵੱਲੋਂ ਗੁਰਵਿੰਦਰ ਸਿੰਘ, ਕੁਲਵੀਰ ਸਿੰਘ, ਰਾਜਵਿੰਦਰ ਸਿੰਘ, ਸਰਬਜੀਤ ਸਿੰਘ ਮਨਪ੍ਰੀਤ ਸਿੰਘ ਅਤੇ ਬਲਜੀਤ ਸਿੰਘ ਨੇ ਸ਼ਮੂਲੀਅਤ ਕੀਤੀ। ਇਸ ਧਰਨੇ ਦੌਰਾਨ ਮਾਸ ਮੀਡੀਆ ਵਿੰਗ ਵੱਲੋ ਰਜਿੰਦਰ ਸਿੰਘ ਮਾਸ ਮੀਡੀਆ ਅਫਸਰ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ।
ਧਰਨੇ ਦੌਰਾਨ ਡਿਪਲੋਮਾ ਇੰਜੀਨੀਅਰਿੰਗ ਐਸੋਸੀਏਸ਼ਨ ਵੱਲੋਂ ਸੂਬਾ ਪ੍ਰਧਾਨ ਇੰਜ. ਦਿਲਪ੍ਰੀਤ ਸਿੰਘ ਲੋਹਟ ਦੀ ਅਗਵਾਈ ਵਿੱਚ ਆਪਣੇ ਇੰਜੀਨੀਅਰ ਸਾਥੀਆਂ ਕੁਲਬੀਰ ਸਿੰਘ ਬੈਨੀਪਾਲ, ਹਰਜੀਤ ਸਿੰਘ ਬੈਨੀਪਾਲ, ਰੁਪਿੰਦਰ ਸਿੰਘ ਜੱਸੜ, ਪਲਵਿੰਦਰ ਸਿੰਘ ਪੰਧੇਰ, ਕੁਲਵਿੰਦਰ ਸਿੰਘ, ਵਰਿੰਦਰ ਕੁਮਾਰ, ਮੋਹਣ ਸਿੰਘ ਸਹੋਤਾ, ਸਰੂਪ ਸਿੰਘ, ਸੁਖਬੀਰ ਸਿੰਘ ਅਤੇ ਰਾਜ ਕੁਮਾਰ ਨੇ ਵੀ ਸ਼ਮੂਲੀਅਤ ਕੀਤੀ ਅਤੇ ਕਿਹਾ ਕਿ ਇੰਜੀਨੀਅਰਿੰਗ ਐਸੋਸੀਏਸ਼ਨ ਮਨਿਸਟੀਰੀਅਲ ਸਟਾਫ਼ ਵੱਲੋਂ ਕੀਤੀ ਜਾ ਰਹੀ ਹੜਤਾਲ ਦਾ ਪੁਰਜ਼ੋਰ ਸਮਰਥਨ ਕਰਦੀ ਹੈ ਅਤੇ ਮੰਗਾਂ ਨਾ ਮੰਨਣ ਤੱਕ ਨਾਲ ਖੜੀ ਹੈ।
ਇਸ ਦੌਰਾਨ ਪੈਨਸ਼ਨਰ ਐਸੋਸੀਏਸ਼ਨ ਵੱਲੋਂ ਦਲੀਪ ਸਿੰਘ ਚੇਅਰਮੈਨ, ਵਿਜੈ ਮਰਜਾਰਾ ਸਾਬਕਾ ਪ੍ਰਧਾਨ ਪੀ.ਐੱਸ.ਐੱਮ.ਐੱਸ.ਯੂ., ਹਰਜੀਤ ਸਿੰਘ ਗਰੇਵਾਲ ਸਾਬਕਾ ਪ੍ਰਧਾਨ ਪੀ.ਐੱਸ.ਐੱਮ.ਐੱਸ.ਯੂ. ਸੁਸ਼ੀਲ ਕੁਮਾਰ ਸਾਬਕਾ ਚੇਅਰਮੈਨ, ਦੀਪਇੰਦਰ ਸਿੰਘ, ਵਰਿੰਦਰ ਢੀਂਗਰਾ ਨੇ ਭਰਵੀਂ ਸ਼ਮੂਲੀਅਤ ਕੀਤੀ। ਸੰਦੀਪ ਭਾਂਬਕ ਜ਼ਿਲ੍ਹਾ ਪ੍ਰਧਾਨ ਸੀ.ਪੀ.ਐੱਫ. ਵੱਲੋਂ ਸਾਰੇ ਮੁਲਾਜ਼ਮਾਂ ਨੂੰ 09 ਦਸੰਬਰ ਨੂੰ ਮੁਹਾਲੀ ਵਿਖੇ ਹੋਣ ਵਾਲੀ ਰੈਲੀ ਵਿੱਚ ਭਰਵੀਂ ਸਮੂਲੀਅਤ ਕਰਨ ਦਾ ਸੱਦਾ ਦਿੱਤਾ।
ਇਸ ਦੌਰਾਨ ਮੁੱਖ ਬੁਲਾਰੇ ਵਿਨੋਦ ਕੁਮਾਰ ਜ਼ਿਲ੍ਹਾ ਪ੍ਰਧਾਨ ਦਰਜ਼ਾ ਚਾਰ, ਸਤਪਾਲ ਸਿੱਖਿਆ ਵਿਭਾਗ, ਇੰਜ: ਦਿਲਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਪ੍ਰੇਮ ਸਿੰਘ ਸੁਪਰਡੈਂਟ, ਰਜਿੰਦਰ ਕੌਰ ਡੀ.ਸੀ. ਦਫਤਰ, ਗੁਰਬਾਜ਼ ਸਿੰਘ ਮੱਲ੍ਹੀ, ਗੁਰਚਰਨ ਸਿੰਘ, ਮੁਨੀਸ਼ ਵਰਮਾ, ਦਲਬੀਰ ਸਿੰਘ, ਰੁਪਿੰਦਰ ਪਾਲ, ਪ੍ਰੇਮ ਸਿੰਘ, ਧਰਮ ਸਿੰਘ, ਜਗਦੇਵ ਸਿੰਘ, ਤਲਵਿੰਦਰ ਸਿੰਘ,, ਆਕਾਸ਼ਦੀਪ, ਧਰਮਪਾਲ ਸਿੰਘ ਪਾਲੀ, ਮੁਨੀਸ਼ ਵਰਮਾ, ਗੁਰਦਾਸ ਸਿੰਘ, ਗੁਰਚਰਨ ਸਿੰਘ, ਕਿਰਨਪਾਲ ਕੌਰ, ਵਿਨੋਦ ਕੁਮਾਰ ਅਤੇ ਹੋਰ ਬਹੁਤ ਸਾਰੇ ਵਿਭਾਗਾਂ ਦੇ ਆਗੂਆਂ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ।