ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ 30 ਨਵੰਬਰ 2023
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਵੱਲੋ ਸੂਬਾ ਸਰਕਾਰ ਦੇ ਅੜੀਅਲ ਰਵੱਈਏ ਵਿਰੁੱਧ ਅਤੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੇ ਹੱਕ ਵਿਚ ਕੀਤੀ ਜਾ ਰਹੀ ਕਲਮ ਛੋੜ ਹੜਤਾਲ 23ਵੇਂ ਦਿਨ ਵੀ ਜਾਰੀ ਰਹੀ ਪਰ ਸਰਕਾਰ ਮੁਲਾਜ਼ਮਾਂ ਦੀਆਂ ਮੰਗੀ ਪ੍ਰਤੀ ਅਜੇ ਵੀ ਗੰਭੀਰਤਾ ਨਹੀ ਦਿਖਾ ਰਹੀ ਹੈ, ਜਿਸ ਕਰਕੇ ਮੁਲਾਜ਼ਮਾਂ ਅੰਦਰ ਦਿਨੋ- ਦਿਨ ਪੰਜਾਬ ਸਰਕਾਰ ਪ੍ਰਤੀ ਰੋਸ਼ ਹੋਰ ਵੱਧ ਦਾ ਜਾ ਰਿਹਾ ਹੈ। ਜ਼ਿਲ੍ਹਾ ਫਿਰੋਜ਼ਪੁਰ ਵਿਚ ਸਰਕਾਰੀ ਮੁਲਾਜ਼ਮਾਂ ਵੱਲੋਂ ਸਮੁੱਚਾ ਸਰਕਾਰੀ ਕੰਮ ਕਾਜ 8 ਨਵੰਬਰ 2023 ਤੋਂ ਬੰਦ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਘਰੰਸ਼ ਨੂੰ ਤਿੱਖਾ ਕਰਨ ਦੇ ਮਕਸਦ ਨਾਲ ਪੀ.ਐਸ.ਐਮ.ਐਸ.ਯੂ ਵੱਲੋਂ 1 ਦਸੰਬਰ 2023 ਨੂੰ ਜਿਲ੍ਹਾਂ ਪੱਧਰ ਤੇ ਘੜੇ ਭੰਨ੍ਹ ਕੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੀ.ਐਸ.ਐਮ.ਐਸ.ਯੂ ਵੱਲੋ 13 ਘੜੇ ਭੰਨ੍ਹ ਕੇ ਆਉਣ ਵਾਲੀਆਂ ਲੋਕ ਸਭਾ ਚੋਣਾ ਵਿੱਚ 13 ਲੋਕ ਸਭਾ ਸੀਟਾ ਦਾ ਵਿਰੋਧ ਕੀਤਾ ਜਾਵੇਗਾ ਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ ਜਾਵੇਗੀ।
ਇਸ ਰੋਸ ਮੁਜ਼ਾਹਰੇ ਨੂੰ ਸ੍ਰੀ ਮਨਹੋਰ ਲਾਲ ਜਿਲ੍ਹਾ ਪ੍ਰਧਾਨ ਪੀ.ਐਸ.ਐਮ.ਐਸ.ਯੂ , ਸੂਬਾ ਜਨਰਲ ਸਕੱਤਰ ਪਿੱਪਲ ਸਿੰਘ ਸਿੱਧੂ, ਪ੍ਰਦੀਪ ਵਿਨਾਇਕ ਜ਼ਿਲ੍ਹਾ ਖਜ਼ਾਨਚੀ, ਗੋਬਿੰਦ ਮੁਟਨੇਜਾ, ਹਰਮੀਤ ਮੱਲੀ ਫੂਡ ਸਪਲਾਈ ਵਿਭਾਗ, ਜਗਸੀਰ ਸਿੰਘ ਭਾਂਗਰ ਸੀਨੀਅਰ ਮੀਤ ਪ੍ਰਧਾਨ, ਸੋਨੂੰ ਕਸ਼ਅਪ ਵਾਈਸ ਜਨਰਲ ਸਕੱਤਰ, ਵਰੁਣ ਕੁਮਾਰ, ਰਾਮ ਪ੍ਰਸ਼ਾਦ ਜਿਲ੍ਹਾ ਪ੍ਰਧਾਨ ਕਲਾਸ ਫੋਰਥ ਯੂਨੀਅਨ ਅਤੇ ਪੰਜਾਬ ਸੁਬਾਰੀਨੇਟ ਸਰਵਿਸ ਫੈਡਰੇਸ਼ਨ ਫਿਰੋਜ਼ਪੁਰ, ਅਮਰ ਨਾਥ ਸਿੱਖਿਆ ਵਿਭਾਗ, ਜੁਗਲ ਆਨੰਦ, ਮੁਕੇਸ਼ ਕੁਮਾਰ ਲੋਕ ਨਿਰਮਾਣ ਵਿਭਾਗ, ਅਸ਼ੋਕ ਕੁਮਾਰ ਸੂਬਾ ਪ੍ਰਧਾਨ ਕਮਿਸ਼ਨਰ ਦਫ਼ਤਰ, ਯਾਦਵਿੰਦਰ ਸਿੰਘ, ਹਰਪ੍ਰੀਤ ਸਿੰਘ ਦੁੱਗਲ, ਰਣਜੀਤ ਸਿੰਘ ਸਟੈਨੋ, ਅਮਨਦੀਪ ਸਿੰਘ, ਮਨੀਸ਼ ਅਤੇ ਕੁਲਵਿੰਦਰ ਜਿਲ੍ਹਾ ਖਜਾਨਾ ਦਫਤਰ, ਜਗਮੀਤ ਸਿੰਘ ਸਟੈਨੋ, ਸੁਰਿੰਦਰ ਸ਼ਰਮਾ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਮੁੱਖਾ ਕੁਮਾਰ ਅਤੇ ਵਿਕਾਸ ਕਾਲੜਾ ਹੈਲਥ ਵਿਭਾਗ, ਖੁਸ਼ਵਿੰਦਰ ਸਿੰਘ ਜਨਰਲ ਸਕੱਤਰ ਸਹਿਕਾਰਤਾ ਵਿਭਾਗ, ਹਰਜਿੰਦਰ ਪਾਲ ਅੰਕੜਾ ਵਿਭਾਗ, ਗੁਰਵਿੰਦਰ ਸਿੰਘ ਤਹਿਸੀਲ ਦਫਤਰ, ਸੁਖਚੈਨ ਸਿੰਘ ਸਟੈਨੋ, ਨਰਿੰਦਰ ਸ਼ਰਮਾ ਪੈਰਾ ਮੈਡੀਕਲ ਯੂਨੀਅਨ, ਰਾਜ ਕੁਮਾਰ ਰੋਜ਼ਗਾਰ ਵਿਭਾਗ, ਰੋਹਿਤ ਕੁਮਾਰ, ਦਲਜੀਤ ਸਿੰਘ ਲੇਬਰ ਦਫਤਰ, ਸੰਦੀਪ ਕਟੌਚ, ਮਨੋਜ ਖੱਟਰ, ਮਹਿਤਾਬ ਸਿੰਘ ਡੀ.ਸੀ. ਦਫਤਰ, ਪ੍ਰੇਮ ਕੁਮਾਰੀ, ਸ਼ੀਨਮ, ਨਰਿੰਦਰ ਕੌਰ ਡੀ.ਸੀ. ਦਫਤਰ, ਸਮੀਰ ਮਾਨਕਟਾਲਾ ਅਤੇ ਵੀਰਪਾਲ ਕੌਰ ਆਯੁਰਵੈਦਿਕ, ਕੁਲਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਭੂਮੀ ਰੱਖਿਆ ਤੋ ਇਲਾਵਾ ਵੱਖ ਵੱਖ ਦਫਤਰਾਂ ਦੇ ਮੁਲਾਜ਼ਮਾਂ ਸੰਬੋਧਨ ਕੀਤਾ।
ਸੂਬਾ ਜਨਰਲ ਸਕੱਤਰ ਸ: ਪਿੱਪਲ ਸਿੰਘ ਸਿੱਧੂ ਨੇ ਕਿਹਾ ਪੰਜਾਬ ਸਰਕਾਰ ਵੱਲੋ ਸੂਬੇ ਦੇ ਮੁਲਾਜ਼ਮਾਂ ਦੇ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਨਹੀ ਕੀਤੀਆਂ ਜਾ ਰਹੀਆਂ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਐਲਾਨ ਕਰਨ ਦੇ ਬਾਵਜੂਦ ਅਜੇ ਤੱਕ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਹੀ ਕੀਤੀ ਗਈ ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੰਗਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸ੍ਰ ਸਿੱਧੂ ਨੇ ਦੱਸਿਆ ਕਿ 01-01-2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕਰਨ ਸਬੰਧੀ ਨੋਟੀਫਿਕੇਸ਼ਨ ਪੂਰਨ ਰੂਪ ਵਿੱਚ ਤੁਰੰਤ ਜਾਰੀ ਕਰਨ, ਹਰੇਕ ਵਿਭਾਗ ਵਿੱਚ ਮਨਿਸਟੀਰੀਅਲ ਮੁਲਾਜ਼ਮਾਂ ਦੀਆਂ ਤਰੱਕੀ ਰਾਹੀਂ ਭਰੀਆਂ ਜਾਣ ਵਾਲੀਆਂ ਅਸਾਮੀਆਂ ਤੁਰੰਤ ਤਰੱਕੀ ਰਾਹੀਂ ਭਰੀਆਂ ਜਾਣ ਅਤੇ ਛੇਵੇਂ ਤਨਖਾਹ ਕਮਿਸ਼ਨ ਦੀ ਜਾਰੀ ਰਿਪੋਰਟ ਵਿੱਚ ਸੋਧ ਕਰਦੇ ਹੋਏ 31-12-205 ਨੂੰ ਮਿਲੀ ਆਖਰੀ ਬੇਸਿਕ ਤਨਖਾਹ ਉਪਰ 125 ਪ੍ਰਤੀਸ਼ਤ ਡੀਏ ਦਾ ਰਲੇਵਾਂ ਕਰਕੇ ਉਸ ਉੱਪਰ 20 ਪ੍ਰਤੀਸ਼ਤ ਲਾਭ ਦੇਣ ਦੀ ਮੰਗ ਰੱਖੀ ਗਈ। ਇਸੇ ਪ੍ਰਕਾਰ ਮਿਤੀ 01-07-2022 ਤੋਂ ਸੈਂਟਰ ਦੀ ਤਰਜ ਤੇ 34 ਪ੍ਰਤੀਸ਼ਤ ਤੋਂ 38 ਪ੍ਰਤੀਸ਼ਤ 01-01-2023 ਤੋਂ 38 ਪ੍ਰਤੀਸ਼ਤ ਤੋਂ 42 ਪ੍ਰਤੀਸ਼ਤ ਤੱਕ ਪੈਂਡਿੰਗ ਡੀ ਏ ਦੀਆਂ ਕਿਸ਼ਤਾਂ ਸੈਂਟਰ ਪੱਧਰ ਤੇ ਤੁਰੰਤ ਜਾਰੀ ਕਰਨ, 6ਵੇਂ ਤਨਖਾਹ ਕਮਿਸ਼ਨ ਦਾ ਲਾਭ 2.72 ਪ੍ਰਤੀਸ਼ਤ ਨਾਲ ਦੇਣ, 01-01-2016 ਤੋਂ 31-10-2016 ਤੱਕ 125 ਪ੍ਰਤੀਸ਼ਤ ਦੇ ਡੀਏ ਦੇ ਪੈਂਡਿੰਗ ਬਕਾਏ ਦੇਣ ਲਈ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਨ, ਮਿਤੀ 15-01-2015 ਦਾ ਨੋਟੀਫਿਕੇਸ਼ਨ ਤੁਰੰਤ ਰੱਦ ਕੀਤਾ ਜਾਵੇ, 17-07-2020 ਤੋਂ ਬਾਅਦ ਭਰਤੀ ਕਰਮਚਾਰੀਆਂ ਤੋਂ ਸੈਂਟਰ ਦਾ 7ਵਾਂ ਤਨਖਾਹ ਕਮਿਸ਼ਨ ਹਟਾ ਕੇ ਪੰਜਾਬ ਦਾ 6ਵੇਂ ਤਨਖਾਹ ਕਮਿਸ਼ਨ ਲਾਗੂ ਕਰਕੇ ਪਰੋਬੇਸ਼ਨ ਪੀਰੀਅਡ ਦੌਰਾਨ ਪੂਰੀ ਤਨਖਾਹ ਬਕਾਏ ਸਮੇਤ ਦੇਣ, 4, 9, 14 ਸਾਲਾ ਏਸੀਪੀ ਦੀ ਰੋਕੀ ਸਕੀਮ ਤੁਰੰਤ ਬਹਾਲ ਕਰਨ, ਬਾਰਡਰ ਏਰੀਆ ਅਲਾਉਂਸ, ਰੂਰਲ ਏਰੀਆ ਅਲਾਉਂਸ, ਐਫ ਟੀ ਏ ਅਲਾਉਂਸ ਸਮੇਤ ਸਮੂਹ ਭੱਤੇ ਜੋ ਕਿ ਪੰਜਵੇਂ ਤਨਖਾਹ ਕਮਿਸ਼ਨ ਵਿੱਚ ਮਿਲਦੇ ਸਨ ਸਾਰੇ ਛੇਵੇ ਤਨਖਾਹ ਕਮਿਸ਼ਨ ਵਿੱਚ ਬਹਾਲ ਕੀਤੇ ਜਾਣ।
ਇਸ ਮੌਕੇ ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਪੀ.ਐੈਸ.ਐਮ.ਐਸ.ਯੂ. ਪੰਜਾਬ ਵੱਲੋ ਮੁਲਾਜ਼ਮਾਂ ਮੰਗਾਂ ਦੀ ਪੂਰਤੀ ਲਈ 1 ਦਸੰਬਰ 2023 ਨੂੰ ਸਵੇਰੇ 10:30 ਵਜੇ ਵੱਖ-ਵੱਖ ਯੂਨੀਅਨ ਦੇ ਆਗੂਆਂ ਦੀ ਅਗਵਾਈ ਹੇਠ ਵੱਡੇ ਪੱਧਰ ਤੇ 13 ਘੜੇ ਭੰਨ੍ਹ ਕੇ ਕੀਤਾ ਜਾਵੇਗਾ ਰੋਸ਼ ਪ੍ਰਦਰਸ਼ਨ ਅਤੇ ਜਿਲ੍ਹੇ ਦੀ ਫੇਰੀ ਦੌਰਾਨ ਜੇਕਰ ਮੰਤਰੀ ਆਉਦੇ ਹਨ ਤਾਂ ਉਨ੍ਹਾਂ ਦਾ ਕਾਲੀਆਂ ਝੰਡੀਆਂ ਦਿਖਾ ਕੇ ਸਵਾਗਤ ਕੀਤਾ ਜਾਵੇਗਾ।