ਇਸ ਧਰਨੇ ਦੌਰਾਨ ਜ਼ਿਲ੍ਹਾ ਪ੍ਰਧਾਨ ਸੰਜੀਵ ਭਾਰਗਵ ਦੀ ਸੱਦੇ ‘ਤੇ ਪੀ.ਡਬਲਿਊ.ਡੀ. ਫੀਲਡ ਵਰਕਸ਼ਾਪ ਯੂਨੀਅਨ, ਸਪੇਟਾ ਟੀਚਰ ਯੂਨੀਅਨ, ਬੀ.ਐੱਡ ਟੀਚਰ ਯੂਨੀਅਨ, ਐਲੀਮੈਂਟਰੀ ਟੀਚਰ ਯੂਨੀਅਨ, ਕੰਪਿਊਟਰ ਟੀਚਰ ਯੂਨੀਅਨ, ਗੌਰਮਿੰਟ ਟੀਚਰ ਯੂਨੀਅਨ ਅਤੇ ਡੀ.ਟੀ.ਐੱਫ. ਟੀਚਰ ਯੂਨੀਅਨ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ।
ਇਸ ਧਰਨੇ ਦੌਰਾਨ ਖੇਤੀਬਾੜੀ ਵਿਕਾਸ ਅਫਸਰ ਗਗਨਦੀਪ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲੀ ਸਾਡਾ ਬੁਨਿਆਦੀ ਹੱਕ ਹੈ ਜੋ ਕਿ ਸਰਕਾਰ ਨੂੰ ਆਪਣੇ ਕੀਤੇ ਚੋਣ ਵਾਅਦੇ ਨੂੰ ਪੂਰ ਚੜਾਉਂਦੇ ਹੋਏ ਜਲਦ ਤੋਂ ਜਲਦ ਲਾਗੂ ਕਰਨੀ ਚਾਹੀਦੀ ਹੈ। ਹਰਪ੍ਰੀਤ ਸਿੰਘ ਗਰੇਵਾਲ ਪ੍ਰਧਾਨ ਪੀ.ਡਬਲਿਊ.ਡੀ. ਫੀਲਡ ਵਰਕਸ਼ਾਪ ਯੂਨੀਅਨ ਨੇ ਕਿਹਾ ਕਿ ਗੁਆਂਢੀ ਸੂਬਿਆਂ ਦੀਆਂ ਸਰਕਾਰਾਂ ਸਮੇਂ-ਸਮੇਂ ‘ਤੇ ਕੇਂਦਰ ਸਰਕਾਰ ਦੀ ਤਰਜ਼ ‘ਤੇ ਡੀ.ਏ. ਜਾਰੀ ਕਰ ਦਿੰਦੀਆਂ ਹਨ ਪਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਸਬੰਧ ਵਿੱਚ ਬਿਲਕੁਲ ਹੀ ਚੁੱਪ ਧਾਰ ਰੱਖੀ ਹੈ ਅਤੇ ਪਿਛਲੇ ਡੇਢ ਸਾਲ ਤੋਂ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਰੋਕਿਆ ਹੋਇਆ ਹੈ।
ਇਸ ਦੌਰਾਨ ਪੈਨਸ਼ਨਰ ਐਸੋਸੀਏਸ਼ਨ ਵੱਲੋਂ ਦਲੀਪ ਸਿੰਘ ਚੇਅਰਮੈਨ, ਵਿਜੈ ਮਰਜਾਰਾ ਸਾਬਕਾ ਪ੍ਰਧਾਨ ਪੀ.ਐਸ.ਐਮ.ਐਸ.ਯੂ., ਹਰਜੀਤ ਸਿੰਘ ਗਰੇਵਾਲ ਸਾਬਕਾ ਪ੍ਰਧਾਨ ਪੀ.ਐਸ.ਐਮ.ਐਸ.ਯੂ., ਸੁਸ਼ੀਲ ਕੁਮਾਰ ਸਾਬਕਾ ਚੇਅਰਮੈਨ, ਦੀਪਇੰਦਰ ਸਿੰਘ, ਵਰਿੰਦਰ ਢੀਂਗਰਾ ਨੇ ਭਰਵੀਂ ਸ਼ਮੂਲੀਅਤ ਕੀਤੀ।
ਇਸ ਦੌਰਾਨ ਮੁੱਖ ਬੁਲਾਰੇ ਵਿਨੋਦ ਕੁਮਾਰ ਜ਼ਿਲ੍ਹਾ ਪ੍ਰਧਾਨ ਦਰਜ਼ਾ ਚਾਰ, ਜੈਵੀਰ ਪੀ.ਡਬਲਿਊ.ਡੀ, ਸਤਪਾਲ ਸਿੱਖਿਆ ਵਿਭਾਗ, ਗੁਰਵਿੰਦਰ ਸਿੰਘ, ਪ੍ਰੇਮ ਸਿੰਘ ਸੁਪਰਡੈਂਟ, ਰਜਿੰਦਰ ਕੌਰ ਡੀ.ਸੀ. ਦਫਤਰ, ਗੁਰਬਾਜ਼ ਸਿੰਘ ਮੱਲ੍ਹੀ, ਗੁਰਚਰਨ ਸਿੰਘ, ਸਤਿੰਦਰਪਾਲ ਸਿੰਘ, ਮੁਨੀਸ਼ ਵਰਮਾ, ਦਲਬੀਰ ਸਿੰਘ, ਰੁਪਿੰਦਰ ਪਾਲ, ਪ੍ਰੇਮ ਸਿੰਘ, ਧਰਮ ਸਿੰਘ, ਜਗਦੇਵ ਸਿੰਘ, ਤਲਵਿੰਦਰ ਸਿੰਘ, ਆਕਾਸ਼ਦੀਪ, ਧਰਮਪਾਲ ਸਿੰਘ ਪਾਲੀ, ਮੁਨੀਸ਼ ਵਰਮਾ, ਗੁਰਦਾਸ ਸਿੰਘ, ਗੁਰਚਰਨ ਸਿੰਘ, ਕਿਰਨਪਾਲ ਕੌਰ, ਵਿਨੋਦ ਕੁਮਾਰ ਅਤੇ ਵੱਖ-ਵੱਖ ਵਿਭਾਗਾਂ ਦੇ ਆਗੂਆਂ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ।