ਰਘਬੀਰ ਹੈਪੀ, ਬਰਨਾਲਾ, 1 ਦਸੰਬਰ 2023
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਚੱਲ ਰਿਹਾ ਫੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ 09 ਦਸੰਬਰ ਤੱਕ ਜਾਰੀ ਰਹੇਗਾ। ਇਸ ਸਬੰਧੀ ਜ਼ਿਲ੍ਹੇ ਅੰਦਰ ਪੈਂਦੇ ਪੈਂਦੇ ਤਿੰਨੋ ਵਿਧਾਨ ਸਭਾ ਚੋਣ ਹਲਕਾ 102-ਭਦੌੜ (ਅ.ਜ.), 103-ਬਰਨਾਲਾ ਅਤੇ 104-ਮਹਿਲ ਕਲਾਂ (ਅ.ਜ.) ਵਿੱਚ ਸਾਰੇ ਪੋਲਿੰਗ ਬੂਥਾਂ ‘ਤੇ 02 ਦਸੰਬਰ (ਸ਼ਨੀਵਾਰ) ਤੇ 3 ਦਸੰਬਰ (ਐਤਵਾਰ) ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਵਿੱਚ ਬੂਥ ਲੈਵਲ ਅਫ਼ਸਰ ਸਵੇਰੇ 10 ਵਜੇ ਤੋਂ ਸ਼ਾਮ 05 ਵਜੇ ਤੱਕ ਆਪੋ ਆਪਣੇ ਬੂਥਾਂ ‘ਤੇ ਰਹਿ ਕੇ ਦਾਅਵੇ ਤੇ ਇਤਰਾਜ਼ ਪ੍ਰਾਪਤ ਕਰਨਗੇ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਜਿਹੜੇ ਵੋਟਰਾਂ ਦੀ ਉਮਰ 01 ਜਨਵਰੀ 2024 ਨੂੰ 18 ਸਾਲ ਹੋਣ ਵਾਲੀ ਹੈ ਅਤੇ ਜਿਨ੍ਹਾਂ ਨੇ ਅਜੇ ਤੱਕ ਆਪਣੀ ਵੋਟ ਨਹੀਂ ਬਣਵਾਈ ਉਹ ਇਨ੍ਹਾਂ ਕੈਂਪਾਂ ਵਾਲੇ ਦਿਨ ਆਪਣੇ ਪੋਲਿੰਗ ਸਟੇਸ਼ਨ ‘ਤੇ ਜਾ ਕੇ ਬੀ.ਐਲ.ਓ. ਕੋਲ ਫਾਰਮ ਜਮ੍ਹਾਂ ਕਰਵਾ ਸਕਦੇ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸਪੈਸ਼ਲ ਕੈਂਪ ਦੌਰਾਨ ਨਵੀਂ ਵੋਟ ਬਣਵਾਉਣ ਲਈ ਫਾਰਮ ਨੰ: 6, ਪ੍ਰਵਾਸੀ ਭਾਰਤੀਆਂ ਦੀ ਵੋਟ ਬਣਵਾਉਣ ਲਈ ਫਾਰਮ ਨੰ: 6-ਏ, ਵੋਟ ਕਟਵਾਉਣ ਲਈ ਫਾਰਮ ਨੰ: 7, ਵੋਟਰ ਵੇਰਵਿਆਂ ਵਿੱਚ ਸੋਧ ਕਰਾਉਣ, ਡੁਪਲੀਕੇਟ ਵੋਟਰ ਕਾਰਡ ਲੈਣ ਲਈ, ਰਿਹਾਇਸ਼ੀ ਪਤਾ ਬਦਲਣ ਲਈ ਅਤੇ ਪੀ.ਡਬਲਯੂ.ਡੀ. ਮਾਰਕ ਕਰਵਾਉਣ ਲਈ ਫਾਰਮ ਨੰ: 8 ਭਰ ਕੇ ਦਿੱਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਫਾਰਮ ਪੋਰਟਲ nvsp ਜਾਂ ਮੋਬਾਇਲ ਐਪ ਵੋਟਰ ਹੇਲਪਲਾਇਨ ‘ਤੇ ਵੀ ਅਪਲਾਈ ਕੀਤੇ ਜਾ ਸਕਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਜਰੂਰ ਬਣਵਾਉਣ ਤਾਂ ਜੋ 100 ਫੀਸਦੀ ਵੋਟਰਾਂ ਦੀ ਸ਼ਮੂਲੀਅਤ ਨਾਲ ਲੋਕਤੰਤਰ ਨੂੰ ਹੋਰ ਮਜਬੂਤ ਕੀਤਾ ਜਾ ਸਕੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਕਤ ਕੈਂਪਾਂ ਦੌਰਾਨ ਆਪਣੇ ਪੋਲਿੰਗ ਬੂਥ ਦੇ ਬੀ.ਐਲ.ਓਜ ਨਾਲ ਸੰਪਰਕ ਕਰਕੇ ਆਪਣੀ ਵੋਟ ਬਣਾ ਸਕਦੇ ਹਨ । ਕਿਸੇ ਵੀ ਕਿਸਮ ਦੀ ਜਾਣਕਾਰੀ ਲਈ ਟੋਲ ਫਰੀ ਨੰਬਰ 1950 ਤੇ ਦਫਤਰੀ ਸਮੇ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ।