ਪੁਲਿਸ ਵਿਭਾਗ ਵੱਲੋਂ ਕਰਵਾਈ ਜਾ ਰਹੀ ਐਥੇਲੇਟਿਕਸ ਚੈਂਪੀਅਨਸਿ਼ਪ ਦੀਆਂ ਤਿਆਰੀਆਂ ਸਬੰਧੀ ਬੈਠਕ

Advertisement
Spread information

ਬਿੱਟੂ ਜਲਾਲਾਬਾਦੀ, ਫਾਜਿ਼ਲਕਾ, 1 ਦਸੰਬਰ 2023

        ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਪੁਲਿਸ ਵਿਭਾਗ ਵੱਲੋਂ ਸ੍ਰੀ ਗੌਰਵ ਯਾਦਵ ਆਈਪੀਐਸ ਡੀਜੀਪੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤੇ ਐਸ ਐਸ ਪੀ ਫਾਜਿ਼ਲਕਾ ਸ੍ਰੀ ਮਨਜੀਤ ਸਿੰਘ ਢੇਸੀ ਦੀ ਰਹਿਨੁਮਾਈ ਹੇਠ ਫਾਜਿ਼ਲਕਾ ਵਿਚ 2 ਦਸੰਬਰ ਨੂੰ ਪਹਿਲੀ ਓਪਨ ਐਥੇਲੇਟਿਕਸ ਚੈਂਪੀਅਨਸਿ਼ਪ ਕਰਵਾਈ ਜਾ ਰਹੀ ਹੈ।ਇਸ ਦੀਆਂ ਤਿਆਰੀਆਂ ਲਈ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਇਕ ਬੈਠਕ ਐਸਪੀ ਮਨਜੀਤ ਸਿੰਘ ਦੀ ਪ੍ਰਧਾਨਗੀ ਹੋਠ ਹੋਈ ਅਤੇ ਇਸ ਬੈਠਕ ਵਿਚ ਡੀਐਸਪੀ ਸ੍ਰੀ ਅਤੁਲ ਸੋਨੀ ਤੋਂ ਇਲਾਵਾ ਜਿ਼ਲ੍ਹਾ ਖੇਡ ਅਫ਼ਸਰ ਸਮਾਜ ਸੇਵੀ ਸ੍ਰੀ ਸੰਜੀਵ ਮਾਰਸ਼ਨ ਅਤੇ ਵੱਖ ਵੱਖ ਖੇਡਾਂ ਦੇ ਕੋਚ ਹਾਜਰ ਸਨ।
        ਐਸਪੀ ਮਨਜੀਤ ਸਿੰਘ ਨੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਵਿਚ ਸਿ਼ਰਕਤ ਕਰਨ ਦਾ ਸੱਦਾ ਦਿੱਤਾ। ਇਹ ਖੇਡਾਂ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਫਾf਼ਜਲਕਾ ਵਿਚ 2 ਦਸੰਬਰ ਨੂੰ ਸਵੇਰੇ 10 ਵਜੇ ਤੋਂ ਹੋਣਗੀਆਂ। ਇਹ ਖੇਡਾਂ ਨੌਜਵਾਨਾਂ ਨੂੰ ਨਸਿ਼ਆਂ ਤੋਂ ਦੂਰ ਰੱਖਣ ਲਈ ਕੀਤੀਆਂ ਜਾ ਰਹੀਆਂ ਹਨ।
       ਉਨ੍ਹਾਂ ਦੱਸਿਆ ਕਿ ਇੰਨ੍ਹਾਂ ਖੇਡਾਂ ਵਿਚ ਵਿਚ 100 ਮੀਟਰ, 400 ਮੀਟਰ ਅਤੇ 1500 ਮੀਟਰ ਦੌੜ, ਉੱਚੀ ਤੇ ਲੰਬੀ ਛਾਲ, ਸ਼ਾਟਪੁੱਟ, ਜੈਵਲਿ ਥ੍ਰੋਅ, ਡਿਸਕਸ ਥ੍ਰੋਅ ਅਤੇ ਹੈਮਰ ਥ੍ਰੋਅ ਵਰਗੀਆਂ ਖੇਡਾਂ ਦੇ ਮੁਕਾਬਲੇ ਹੋਣਗੇ। ਇੰਨ੍ਹਾਂ ਮੁਕਾਬਲਿਆਂ ਦੇ ਜੇਤੂਆਂ ਨੂੰ ਆਕਰਸ਼ਕ ਇਨਾਮ ਵੀ ਦਿੱਤੇ ਜਾਣਗੇ। ਉਨ੍ਹਾਂ ਨੇ ਜਿ਼ਲ੍ਹਾ ਵਾਸੀਆਂ ਨੂੰ ਵੱਧ ਚੜ੍ਹ ਕੇ ਇੰਨ੍ਹਾਂ ਖੇਡ ਮੁਕਾਬਲਿਆਂ ਵਿਚ ਭਾਗ ਲੈਣ ਦਾ ਸੱਦਾ ਦਿੱਤਾ ਹੈ।

Advertisement
Advertisement
Advertisement
Advertisement
Advertisement
Advertisement
error: Content is protected !!