ਅਸ਼ੋਕ ਧੀਮਾਨ, ਫਤਿਹਗੜ੍ਹ ਸਾਹਿਬ, 2 ਦਸੰਬਰ 2023
ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ ਫਤਿਹਗੜ੍ਹ ਸਾਹਿਬ, ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ “ਰਾਸ਼ਟਰੀ ਪ੍ਰਦੂਸ਼ਣ ਕੰਟਰੋਲ ਦਿਵਸ” ਮੌਕੇ ਤੇ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ। ਜਾਗਰੂਕਤਾ ਪੋਸਟਰ ਜਾਰੀ ਕਰਦਿਆਂ ਡਾ ਦਵਿੰਦਰਜੀਤ ਕੌਰ ਨੇ ਕਿਹਾ ਕਿ ਸਿਹਤਮੰਦ ਜੀਵਨ ਲਈ ਸਾਫ ਸੁਥਰੇ ਵਾਤਾਵਰਨ ਦਾ ਹੋਣਾ ਅਤੀ ਹੁੰਦਾ ਹੈ ਅਤੇ ਪ੍ਰਦੂਸ਼ਣ ਨੂੰ ਕੰਟਰੋਲ ਕਰਕੇ ਹੀ ਵਾਤਾਵਰਨ ਨੂੰ ਸਾਫ ਸੁਥਰਾ ਰੱਖਿਆ ਜਾ ਸਕਦਾ ਹੈ ।
ਉਹਨਾਂ ਕਿਹਾ ਵਾਤਾਵਰਨ ਦਾ ਪ੍ਰਦੂਸ਼ਣ ਮਨੁੱਖੀ ਸਿਹਤ ਲਈ ਸਭ ਤੋਂ ਵੱਡਾ ਖਤਰਾ ਹੈ ਜਿਸ ਨਾਲ ਦਿਲ, ਫੇਫੜਿਆ, ਦਿਮਾਗ ਅਤੇ ਅੱਖਾਂ ਦੀਆਂ ਬਿਮਾਰੀਆਂ ਆਦਿ ਤੋਂ ਇਲਾਵਾ ਹੋਰ ਵੀ ਬਹੁਤ ਕਿਸਮ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ ,ਇਸ ਲਈ ਸਾਨੂੰ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਉਨ੍ਹਾਂ ਇਸ ਸਾਲ ਦੀ ਥੀਮ “ਸੁਸਟੇਨੇਬਲ ਡਿਵੈਲਪਮੈਂਟ ਫਾਰ ਕਲੀਨ ਐਂਡ ਹੈਲਦੀ ਪਲੇਨੈੱਟ” ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ।
ਡਿਪਟੀ ਮੈਡੀਕਲ ਕਮਿਸ਼ਨਰ ਡਾ ਸਰਿਤਾ ਨੇ ਕਿਹਾ ਕਿ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਪਲਾਸਟਿਕ ਵਸਤਾਂ ਦੀ ਵਰਤੋਂ ਬੰਦ ਕੀਤੀ ਜਾਵੇ, ਖਾਣਾ ਬਣਾਉਣ ਲਈ ਧੂੰਏ ਵਾਲੇ ਬਾਲਣ ਦੀ ਵਰਤੋਂ ਨਾ ਕੀਤੀ ਜਾਵੇ, ਪਰਾਲੀ ਨੂੰ ਅੱਗ ਨਾ ਲਗਾਈ ਜਾਵੇ, ਧੂਮਰਪਾਣ ਨਾ ਕੀਤਾ ਜਾਵੇ, ਫੈਕਟਰੀਆਂ ਦੇ ਧੂਏ ਲਈ ਪਲਊਸ਼ਨ ਕੰਟਰੋਲ ਬੋਰਡ ਦੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ,ਜਾਣ -ਆਉਣ ਲਈ ਨਿੱਜੀ ਸਾਧਨਾਂ ਦੀ ਥਾਂ ਪਬਲਿਕ ਟ੍ਰਾਂਸਪੋਰਟ ਦੀ ਵਰਤੋ ਕੀਤੀ ਜਾਵੇ ਅਤੇ ਵਾਤਾਵਰਨ ਨੂੰ ਬਚਾਉਣ ਲਈ ਆਪੋ ਆਪਣੀ ਜੁੰਮੇਵਾਰੀ ਨਿਭਾਈ ਜਾਵੇ। ਇਸ ਮੌਕੇ ਜਿਲ੍ਹਾ ਟੀਕਾਕਰਨ ਅਫਸਰ ਡਾ ਰਾਜੇਸ਼ ਕੁਮਾਰ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਜਸਵਿੰਦਰ ਕੌਰ, ਸਟੈਨੋ ਬਲਜੀਤ ਕੌਰ, ਬੀ.ਸੀ.ਸੀ ਅਮਰਜੀਤ ਸਿੰਘ,ਬੀ.ਈ.ਈ ਮਹਾਂਬੀਰ ਸਿੰਘ,ਵਿਕੀ ਵਰਮਾ, ਸੁਨੀਲ ਕੁਮਾਰ ਆਦਿ ਹਾਜਰ ਸਨ।