ਪੰਜਾਬ ਸਰਕਾਰ ‘ਹਰ ਘਰ ਨਲ ਤੇ ਹਰ ਘਰ ਜਲ’ ਦੀ ਸੁਵਿਧਾ ਤਹਿਤ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ

Advertisement
Spread information

ਬੇਅੰਤ ਬਾਜਵਾ, ਲੁਧਿਆਣਾ, 2 ਦਸੰਬਰ 2023

      ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ‘ਹਰ ਘਰ ਨਲ ਤੇ ਹਰ ਘਰ ਜਲ’ ਦੀ ਸੁਵਿਧਾ ਤਹਿਤ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਗੱਲ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਵਾਰਡ ਨੰਬਰ 93 ਅਧੀਨ ਨਿਊ ਰਘੁਬੀਰ ਪਾਰਕ ਵਿਖੇ ਪਾਣੀ ਦੀਆਂ ਪਾਈਪਾਂ ਵਿਛਾਉਣ ਦੇ ਕਾਰਜ਼ਾਂ ਦਾ ਉਦਘਾਟਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 29 ਲੱਖ ਰੁਪਏ ਖਰਚ ਕੀਤੇ ਜਾਣਗੇ।

Advertisement

     ਵਿਧਾਇਕ ਬੱਗਾ ਵਲੋਂ ਪਾਣੀ ਦੀ ਸਮੱਸਿਆ ਦੇ ਹੱਲ ਅਤੇ ਨਿਰੰਤਰ ਵਿਕਾਸ ਨੂੰ ਯਕੀਨੀ ਬਣਾਉਣ ਵੱਲ ਇੱਕ ਹੋਰ ਕਦਮ ਚੁੱਕਦੇ ਹੋਏ ਉੱਤਰੀ ਹਲਕੇ ਦੇ ਵਸਨੀਕਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਪਾਣੀ ਦੀਆਂ ਨਵੀਆਂ ਪਾਈਪਾਂ ਵਿਛਾਈਆਂ ਜਾ ਰਹੀਆਂ ਹਨ ਤਾਂ ਜੋ ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ।

Advertisement
Advertisement
Advertisement
Advertisement
Advertisement
error: Content is protected !!