ਜੇ ਆਹ ਹੁਕਮ ਨਾ ਮੰਨਿਆਂ ਤਾਂ ਫਿਰ ਹੋਊ ਕਾਰਵਾਈ….!

Advertisement
Spread information

ਰਘਵੀਰ ਹੈਪੀ, ਬਰਨਾਲਾ 5 ਦਸੰਬਰ 2023

      ਜਿਲ੍ਹੇ ਅੰਦਰ ਅਪਰਾਧ ਨੂੰ ਨੱਥ ਪਾਉਣ ਲਈ ਪ੍ਰਸ਼ਾਸ਼ਨ ਨੇ ਸਖਤ ਰੁੱਖ ਅਪਣਾਉਣਾ ਸ਼ੁਰੂ ਕਰ ਦਿੱਤਾ । ਹੁਣ ਲੋਕਾਂ ਨੂੰ ਆਪਣੇ ਕੋਲ ਕੰਮ ਕਰਦੇ ਨੌਕਰਾਂ ਅਤੇ ਕਿਰਾਏਦਾਰਾਂ ਦੇ ਵੇਰਵੇ ਨੋਟ ਕਰਕੇ, ਥਾਣਿਆਂ ਵਿੱਚ ਜਮ੍ਹਾਂ ਕਰਵਾਉਣ ਲਈ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 27 ਜਨਵਰੀ 2024 ਤੱਕ ਲਾਗੂ ਰਹਿਣਗੇ। ਹੁਕਮ ਦੀ ਪਾਲਣਾ ਨਾ ਕਰਨ ਵਾਲਿਆਂ ਨੂੰ ਕਾਨੂੰਨੀ ਕਾਰਵਾਈ ਕਰਨ ਲਈ ਚਿਤਾਵਨੀ ਵੀ ਦਿੱਤੀ ਗਈ ਹੈ। ਜਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਪੂਨਮਦੀਪ ਕੌਰ ਵੱਲੋਂ ਜ਼ਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੋਲਟਰੀ ਫਾਰਮਾਂ, ਰਾਈਸ ਸ਼ੈਲਰਾਂ, ਭੱਠਿਆਂ ਅਤੇ ਹੋਰ ਲਘੂ ਉਦਯੋਗਾਂ ਦੇ ਮਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਕੋਲ ਕੰਮ ਕਰਦੇ ਨੌਕਰਾਂ ਦੇ ਵੇਰਵੇ ਨੇੜੇ ਦੇ ਥਾਣਿਆਂ ਵਿਖੇ ਜਮਾਂ ਕਰਵਾਉਣ।
     ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਅੰਦਰ ਪੋਲਟਰੀ ਫਾਰਮਾਂ, ਰਾਈਸ ਸ਼ੈਲਰਾਂ, ਭੱਠਿਆਂ ਅਤੇ ਹੋਰ ਲਘੂ ਉਦਯੋਗਾਂ ਦੇ ਮਾਲਕ ਅਤੇ ਘਰੇਲੂ ਨੌਕਰ ਰੱਖਣ ਵਾਲੇ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ ਦਾ ਨਾਮ ਅਤੇ ਮੁਕੰਮਲ ਪੱਕਾ ਪਤਾ, ਤਿੰਨ ਤਸਵੀਰਾਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ) ਆਪਣੇ ਘਰਾਂ ਵਿੱਚ ਰਜਿਸਟਰ ਲਾ ਕੇ ਰੱਖਣ ਅਤੇ ਉਨ੍ਹਾਂ ਦੀਆਂ ਸਾਰੀਆਂ ਰਿਸ਼ਤੇਦਾਰੀਆਂ ਦੇ ਪਤੇ ਲਿਖ ਕੇ ਰੱਖੇ ਜਾਣ। ਨੌਕਰ ਦੀ ਤਨਖਾਹ ਵਿਚੋਂ 100/ 200 ਰੁਪਏ ਦਾ ਮਨੀ ਆਰਡਰ ਉਸ ਦੇ ਨਜ਼ਦੀਕੀ ਰਿਸ਼ਤੇਦਾਰ ਦੇ ਪਤੇ ‘ਤੇ ਭੇਜਣ, ਮਨੀ ਆਰਡਰ ਪਹੁੰਚਣ ਉਪਰੰਤ ਰਸੀਦ ਦੀ ਫੋਟੋ ਕਾਪੀ ਨੂੰ ਆਪਣੇ ਕਬਜ਼ੇ ਵਿੱਚ ਰੱਖਣ । ਨੌਕਰ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ ਵਿੱਚ ਲੈ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਥਾਣੇ ਜਾਂ ਪੁਲਿਸ ਚੌਕੀ ਵਿੱਚ ਤੁਰੰਤ ਦਰਜ ਕਰਵਾਉਣ। ਇਸੇ ਤਰ੍ਹਾਂ ਮਕਾਨ ਮਾਲਕ ਵੀ ਆਪਣੇ ਕਿਰਾਏਦਾਰਾਂ ਦੇ ਵੇਰਵੇ ਦਰਜ ਕਰਵਾਉਣਾ ਯਕੀਨੀ ਬਣਾਉਣ ।
    ਇਕ ਹੋਰ ਪਾਬੰਦੀ ਸਬੰਧੀ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਸਰਕਾਰੀ ਸੜਕ/ਰਸਤੇ ਦੀ ਜ਼ਮੀਨ ‘ਤੇ ਨਾਜਾਇਜ਼ ਕਬਜ਼ਾ ਨਹੀਂ ਕਰੇਗਾ। ਇਸ ਹੁਕਮ ਦੀ ਉਲੰਘਣਾ ਕਰਨ ਵਾਲੇ ਵਿਰੁੱਧ ਧਾਰਾ 188 ਆਈਪੀਸੀ ਤਹਿਤ ਪੁਲਿਸ ਵੱਲੋਂ ਤੁਰੰਤ ਕਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਪਾਬੰਦੀਆਂ ਦੇ ਹੁਕਮ 27 ਜਨਵਰੀ 2024 ਤੱਕ ਲਾਗੂ ਰਹਿਣਗੇ।

Advertisement
Advertisement
Advertisement
Advertisement
Advertisement
Advertisement
error: Content is protected !!