ਸਵਾਇਨ ਫਲੂ ਸਬੰਧੀ ਸਿਹਤ ਵਿਭਾਗ ਨੇ ਕਰਤੀ ਐਡਵਾਇਜਰੀ ਜਾਰੀ

Advertisement
Spread information

ਸਵਾਈਨ ਫਲੂ ਤੋਂ ਘਬਰਾਉਣਾ ਨਹੀਂ, ਸਾਵਧਾਨੀਆਂ ਦਾ ਪਾਲਣ ਕਰੋ: ਸਿਵਲ ਸਰਜਨ 

ਰਘਵੀਰ ਹੈਪੀ , ਬਰਨਾਲਾ, 11 ਦਸੰਬਰ 2023

      ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ ਅਧੀਨ ਸਿਹਤ ਵਿਭਾਗ ਵੱਲੋਂ ਸਵਾਇਨ ਫਲੂ ਦੀ ਰੋਕਥਾਮ ਅਤੇ ਕਾਬੂ ਪਾਉਣ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ. ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਨਫਲੂਐਂਜ਼ਾ ਵਰਗੀਆਂ ਬਿਮਾਰੀਆਂ ਦੇ ਹੋਰ ਫੈਲਾਅ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਤਾਂ ਜੋ ਆਮ ਲੋਕ ਆਪਣੀ ਸਿਹਤ ਸਬੰਧੀ ਵਿਸ਼ੇਸ਼ ਧਿਆਨ ਰੱਖ ਸਕਣ।                                                ਜੇਕਰ ਕਿਸੇ ਵੀ ਵਿਆਕਤੀ ‘ਚ ਸਾਹ  ਦਾ ਚੜਨਾ, ਖਾਂਸੀ , ਗਲੇ ‘ਚ ਖਰਾਸ, ਤੇਜ ਬੁਖਾਰ, ਸਿਰ ਦਰਦ, ਸਰੀਰ ‘ਚ ਦਰਦ,ਠੰਡ ਲੱਗਣਾ ਅਤੇ ਸਰੀਰ ‘ਚ ਥਕਾਵਟ ਮਹਿਸੂਸ ਹੋਵੇ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਾਉਣਾ ਚਾਹੀਦਾ ਹੈ। ਡਾ. ਔਲ਼ਖ ਨੇ ਦੱਸਿਆ ਕਿ ਸਿਹਤ ਵਿਭਾਗ ਬਰਨਾਲਾ ਵੱਲੋਂ ਸਰਕਾਰੀ ਹਸਪਤਾਲ ਬਰਨਾਲਾ , ਧਨੌਲਾ ,ਤਪਾ , ਭਦੌੜ, ਮਹਿਲ ਕਲਾਂ ਵਿੱਚ ਫਲੂ ਕਾਰਨਰ ਸਥਾਪਤ ਕਰ ਦਿੱਤੇ ਗਏ ਹਨ  ਅਤੇ ਲੱਛਣਾਂ ਦੀ ਗੰਭੀਰਤਾ ਅਨੁਸਾਰ ਮਰੀਜ਼ਾਂ ਦਾ ਇਲਾਜ ਕਰਨ ਦੇ ਵੀ ਨਿਰਦੇਸ਼ ਦੇ ਦਿੱਤੇ ਗਏ ਹਨ। ਇਨ੍ਹਾਂ ਫਲੂ ਕਾਰਨਰਾਂ ਵਿੱਚ ਸਾਰੇ ਹਸਪਤਾਲਾਂ ਨੂੰ ਢੁਕਵੀਂ ਲਾਜਿਸਟਿਕਸ ਅਤੇ ਆਕਸੀਜਨ ਸਪਲਾਈ ਦੇ ਨਾਲ ਆਈਸੋਲੇਸ਼ਨ ਵਾਰਡ ਬਣਾਏ ਗਏ ਹਨ।

Advertisement

     ਡਾ. ਮੁਨੀਸ ਜ਼ਿਲ੍ਹਾ ਐਪੀਡਿਮਾਲੋਜਿਸਟ ਨੇ ਦੱਸਿਆ ਕਿ ਖਾਸ ਤੌਰ ‘ਤੇ ਇਮਿਊਨੋ-ਕੰਪ੍ਰੋਮਾਈਜ਼ਡ ਵਿਅਕਤੀ, ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਇਸ ਸਬੰਧੀ ਵਿਸ਼ੇਸ਼ ਖਿਆਲ ਰੱਖਣਾ ਚਾਹੀਦਾ ਹੈ ਜਿਵੇਂ ਮਾਸਕ ਪਹਿਨਣਾ , ਨਿਯਮਤ ਤੌਰ ’ਤੇ ਆਪਣੇ ਹੱਥਾਂ ਨੂੰ ਸਾਬਣ ਨਾਲ ਧੋਣਾ, ਤਰਲ ਪਦਾਰਥਾਂ ਦੀ ਜਿਆਦਾ ਵਰਤੋਂ ਕਰਨ, ਬੁਖਾਰ ਹੋਣ ‘ਤੇ ਪੈਰਾਸੀਟਾਮੋਲ ਗੋਲੀ ਲੈਣ ਅਤੇ ਭੀੜ ਵਾਲੀਆਂ ਥਾਵਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਸਿਹਤ ਵਿਭਾਗ ਵੱਲੋਂ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ  ਸ਼ੱਕੀ ਅਤੇ ਪੁਸ਼ਟੀ ਕੀਤੇ ਕੇਸਾਂ ਦੀ ਰਿਪੋਰਟ ਦੇਣ ਲਈ ਕਿਹਾ ਗਿਆ ਹੈ। ਬਰਨਾਲਾ ਨਿਵਾਸੀਆਂ ਨੂੰ ਇਸ ਘਬਰਾਉਣ ਦੀ ਜਰੂਰਤ ਨਹੀਂ ਜੇਕਰ ਲੱਛਣ ਦਿਖਾਈ ਦੇਣ ਤਾਂ ਨੇੜੇ ਦੇ ਸਿਹਤ ਕੇਂਦਰ ਸੰਪਰਕ ਕੀਤਾ ਜਾਵੇ।

Advertisement
Advertisement
Advertisement
Advertisement
Advertisement
error: Content is protected !!